Monday, June 3, 2024

ਵਾਹਿਗੁਰੂ

spot_img
spot_img

ਕਿਸਾਨਾਂ ਦੀ ਮਦਦ ਕਰਨ ਕਰਕੇ Kejriwal ਸਰਕਾਰ ਦੀਆ ਸ਼ਕਤੀਆਂ ਘਟਾਕੇ ਬਦਲਾ ਲੈ ਰਹੀ ਹੈ Modi ਸਰਕਾਰ: Bhagwant Mann

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਮਾਰਚ, 2021 –
ਆਮ ਆਦਮੀ ਪਾਰਟੀ ਨੇ ਕੇਂਦਰ ਦੀ ਮੋਦੀ ਸਰਕਾਰ ਉਤੇ ਹਮਲਾ ਕਰਦੇ ਹੋਏ ਕਿਹਾ ਕਿ ਕਾਲੇ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ ਦਾ ਸਮਰਥਨ ਦੇਣ ਕਰਕੇ ਹੀ ਮੋਦੀ ਸਰਕਾਰ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਸ਼ਕਤੀਆਂ ਖੋਹ ਰਹੀ ਹੈ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਨੂੰ ਕੁਚਲਣ ਲਈ ਕੇਂਦਰ ਦੀ ਮੋਦੀ ਸਰਕਾਰ ਦਾ ਸਾਥ ਨਾ ਦੇਣ ਕਾਰਨ ਅੱਜ ਮੋਦੀ ਸਰਕਾਰ ਹੁਣ ਦਿੱਲੀ ਦੀ ਸਰਕਾਰ ਨੂੰ ਇਕ ਗੂੰਗੀ-ਬੋਲੀ ਸਰਕਾਰ ਬਣਾਉਣ ਦੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ।

ਉਨ੍ਹਾਂ ਕਿਹਾ ਕਿ ਸੰਸਦ ਵਿੱਚ ਭਾਜਪਾ ਦੀ ਦਿੱਲੀ ਤੋਂ ਐਮਪੀ ਮਨਾਕਸ਼ੀ ਲੇਖੀ ਵੱਲੋਂ ਸੰਸਦ ਵਿੱਚ ਦਿੱਤੇ ਭਾਸ਼ਣ ਤੋਂ ਸਾਹਮਣੇ ਸੱਚ ਸਾਹਮਣੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਇਸ ਕਰਕੇ ਕੇਜਰੀਵਾਲ ਸਰਕਾਰ ਤੋਂ ਪ੍ਰੇਸ਼ਾਨ ਹੈ ਕਿ ਉਹ ਹੱਕ-ਸੱਚ ਲਈ ਲੋਕਤੰਤਰਿਕ ਢੰਗ ਨਾਲ ਸੰਘਰਸ਼ ਕਰ ਰਹੇ ਕਿਸਾਨਾਂ ਦਾ ਸਾਥ ਕਿਉਂ ਦੇ ਰਹੇ ਹਨ।

ਦਿੱਲੀ ਪੁਲਿਸ ਵੱਲੋਂ ਕਿਸਾਨਾਂ ਦੇ ਅੰਦੋਲਨ ਨੂੰ ਖਤਮ ਕਰਨ ਲਈ ਵਰਤੀਆਂ ਜਾਣ ਵਾਲੀਆਂ ਬੱਸਾਂ, ਕਿਸਾਨਾਂ ਨੂੰ ਜੇਲ੍ਹਾਂ ਵਿੱਚ ਡੱਕਣ ਲਈ ਸਟੇਡੀਅਮਾਂ ਨੂੰ ਜੇਲ੍ਹਾਂ ਬਣਾਉਣ ਤੋਂ ਜਵਾਬ ਦੇ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਤੋਂ ਮੋਦੀ ਸਰਕਾਰ ਕਿਸਾਨਾਂ ਨੂੰ ਗੁਲਾਮ ਬਣਾਉਣ ਵਾਲੇ ਕਾਨੂੰਨ ਲੈ ਕੇ ਆਈ ਹੈ ਉਦੋਂ ਤੋਂ ਹੀ ਆਮ ਆਦਮੀ ਪਾਰਟੀ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰਦੀ ਆ ਰਹੀ ਹੈ।

ਇਸੇ ਕਰਕੇ ਹੀ ਬੀਤੇ ਦਿਨੀਂ ਕੇਂਦਰ ਦੀ ਮੋਦੀ ਸਰਕਾਰ ਨੇ ਸੰਸਦ ਵਿੱਚ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀਆਂ ਸ਼ਕਤੀਆਂ ਨੂੰ ਘੱਟ ਕਰਨ ਸਬੰਧੀ ਬਿੱਲ ਲੈ ਕੇ ਆਈ ਹੈ।

ਉਨ੍ਹਾਂ ਕਿਹਾ ਕਿ ਤਾਨਾਸ਼ਾਹ ਰਵੱਈਏ ਨਾਲ ਮੋਦੀ ਸਰਕਾਰ ਇਕ ਲੋਕਤੰਤਰਿਕ ਢੰਗ ਨਾਲ ਲੋਕਾਂ ਵੱਲੋਂ ਹੀ ਚੁਣੀ ਗਈ ਸਰਕਾਰ ਦੀਆਂ ਤਕਤਾਂ ਨੂੰ ਖਤਮ ਕਰਨ ਲੱਗੀ ਹੋਈ ਹੈ।

ਉਨ੍ਹਾਂ ਆਮ ਆਦਮੀ ਪਾਰਟੀ ਹਰ ਮੁਸੀਬਤ ਦਾ ਸਾਹਮਣੇ ਕਰਦੀ ਹੋਈ ਆਪਣੀ ਹੋਂਦ ਬਚਾਉਣ ਅੰਦੋਲਨ ਕਰ ਰਹੇ ਕਿਸਾਨਾਂ ਦੇ ਸੰਘਰਸ਼ ਵਿੱਚ ਮੋਢੇ ਨਾਲ ਮੋਢਾ ਜੋੜਕੇ ਖੜ੍ਹੇਗੀ।

- Advertisement -

ਸਿੱਖ ਜਗ਼ਤ

ਜੂਨ 1984 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਸਬੰਧੀ ਭਲਕੇ 4 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਹੋਣਗੇ ਅਰੰਭ

ਯੈੱਸ ਪੰਜਾਬ ਅੰਮ੍ਰਿਤਸਰ, 3 ਜੂਨ, 2024 ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਭਾਰਤ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੀ 40ਵੀਂ...

ਕਲੀਵਲੈਂਡ ਵਿਖੇ ਰੀਜਨਲ ‘ਸਿੱਖ ਯੂਥ ਸਿਮਪੋਜ਼ੀਅਮ 2024’ ਕਰਵਾਇਆ ਗਿਆ

ਯੈੱਸ ਪੰਜਾਬ ਕਲੀਵਲੈਂਡ, ਓਹਾਇਓ, ਜੂਨ 3, 2024 ਸਿੱਖ ਯੂਥ ਅਲਾਇੰਸ ਆਫ ਨਾਰਥ ਅਮਰੀਕਾ (ਸਿਆਨਾ) ਸੰਸਥਾ ਵਲੋਂ ਕਰਵਾਏ ਜਾਂਦੇ ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਸੰਬੰਧੀ ਖੇਤਰੀ (ਰੀਜਨਲ) ਪੱਧਰ ਦੇ ਭਾਸ਼ਨ ਮੁਕਾਬਲੇ ਅਮਰੀਕਾ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,068FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...