Thursday, March 28, 2024

ਵਾਹਿਗੁਰੂ

spot_img
spot_img

ਕਿਸਾਨਾਂ ਦੀ ਸਾਲਾਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਈ; ਸੁਹੇਲੇ ਵਾਲਾ ਮਾਈਨਰ ਦਾ ਵਿਧਾਇਕ ਰਮਿੰਦਰ ਆਵਲਾ ਨੇ ਰੱਖਿਆ ਨੀਂਹ ਪੱਥਰ

- Advertisement -

ਯੈੱਸ ਪੰਜਾਬ
ਜਲਾਲਾਬਾਦ 3 ਦਸੰਬਰ, 2021 –
ਪਿਛਲੇ ਲੰਬੇ ਸਮੇਂ ਤੋ ਪਿੰਡ ਚੱਕ ਢਾਬ ਖੁਸ਼ਹਾਲ ਜ਼ੋਈਆਂ, ਚੱਕ ਪੰਜ ਕੋਹੀ, ਚੱਕ ਕਬਰ ਵਾਲਾ, ਚੱਕ ਗੁਲਾਬ ਰਸੂਲ ਵਾਲਾ, ਚੱਕ ਬਲੋਚਾਂ, ਬਾਹਮਣੀ ਵਾਲਾ ਆਦਿ ਦੇ ਕਿਸਾਨਾ ਦੀ ਚੱਲੀ ਆ ਮੰਗ ਦੇ ਮੱਦੇਨਜ਼ਰ ਐਮ.ਐਲ.ਏ ਜਲਾਲਾਬਾਦ ਰਮਿੰਦਰ ਆਵਲਾ ਨੇ ਸੁਹੇਲੇ ਵਾਲਾ ਮਾਈਨਰ ਦਾ ਨੀਂਹ ਪੱਥਰ ਪਿੰਡ ਵੈਰੋਕੇ ਵਿਖੇ ਰੱਖਿਆ । ਇਸ ਮੌਕੇ ਰਮਿੰਦਰ ਆਵਲਾ ਨੇ ਵੱਡੇ ਜਨਤਕ ਇੱਕਠ ਨੂੰ ਸੰਬੋਧਨ ਕਰਦਿਆ ਕਿਹਾ ਕਿ ਇਸ ਮਾਈਨਰ ਨਾਲ ਅਨੇਕਾਂ ਪਿੰਡਾਂ ਨੂੰ ਫਾਈਦਾ ਹੋਵੇਗਾ ਅਤੇ ਕਿਸਾਨੀ ਉਤਸ਼ਾਹਿਤ ਹੋਵੇਗੀ।

ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਜਿਸ ਕਰਕੇ ਮਾਈਨਰ ਦਾ ਬਣਨਾ ਇੱਕ ਸੰਜੀਵਨੀ ਬੂਟੀ ਦੀ ਤਰ੍ਹਾ ਕੰਮ ਕਰੇਗਾ। ਇਸ ਨਾਲ ਜਲਾਲਾਬਾਦ ਦੇ ਛੋਟੇ ਵੱਡੇ ਹਰ ਤਰ੍ਹਾਂ ਦੇ ਕਿਸਾਨਾਂ ਨੂੰ ਫਾਈਦਾ ਮਿਲੇਗਾ। ਉਨ੍ਹਾਂ ਕਿਹਾ ਕਿ ਕਿਸਾਨ ਅਤੇ ਖੇਤੀ ਹੀ ਮੇਰੀ ਜ਼ਿੰਦਗੀ ਹੈ ਮੈ ਇਸ ਤੋਂ ਬਿਨ੍ਹਾਂ ਜ਼ਿੰਦਗੀ ਨੂੰ ਅਧੂਰਾ ਸਮਝਦਾ ਹਾਂ।

ਉਨ੍ਹਾਂ ਕਿਹਾ ਇਸ ਮਾਈਨਰ ਨਾਲ ਪੰਜ ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਨਹਿਰੀ ਪਾਣੀ ਮਿਲੇਗਾ ਜਿਸ ਨਾਲ ਖੇਤੀ ਹੋਰ ਵੀ ਪ੍ਰਫਲਿਤ ਹੋਵੇਗੀ ਅਤੇ ਖੁਸ਼ਹਾਲੀ ਆਏਗੀ। ਵਿਧਾਇਕ ਸ: ਰਮਿੰਦਰ ਸਿੰਘ ਆਵਲਾਂ ਨੇ ਦੱਸਿਆ ਕਿ ਇਸ ਰਜਬਾਹੇ ਲਈ ਜਮੀਨ ਅਕਵਾਇਰ ਕਰਨ ਲਈ ਵੀ ਸਰਕਾਰ ਨੇ 702.56 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਉਨ੍ਹਾਂ ਨੇ ਕਿਹਾ ਕਿ ਇਹ ਨਹਿਰ ਕੰਕਰੀਟ ਲਾਇਨਿੰਗ ਰਾਹੀਂ ਬਣਾਈ ਜਾਵੇਗੀ ਤਾਂ ਜ਼ੋ ਇਸ ਦੀ ਮਿਆਦ ਲੰਬੀ ਹੋਵੇ ਅਤੇ ਆਉਣ ਵਾਲੇ ਕਈ ਦਹਾਕਿਆਂ ਤੱਕ ਕਿਸਾਨਾਂ ਨੂੰ ਇਹ ਨਹਿਰ ਪਾਣੀ ਪਹੁੰਚਾਉਂਦੀ ਰਹੇ।ਇਸ ਮੌਕੇ ਜਿਨ੍ਹਾਂ ਕਿਸਾਨਾਂ ਦੀ ਜਮੀਨ ਅਕਵਾਇਰ ਹੋਈ ਹੈ ਉਨ੍ਹਾਂ ਨੂੰ ਮੁਆਵਜੇ ਦੇ ਚੈਕ ਵੀ ਤਕਸੀਮ ਕੀਤੇ ਗਏ।

ਵਿਧਾਇਕ ਸ੍ਰੀ ਆਵਲਾਂ ਨੇ ਦੱਸਿਆ ਕਿ ਇਸ ਨਵੀਂ ਨਹਿਰ ਤੇ 15 ਪੁੱਲ, 3 ਫਾਲ, 4 ਡਰੇਨ ਕਰਾਸਿੰਗ, 5 ਫੀਲਡ ਵਾਟਰ ਕਰਾਸਿੰਗ ਅਤੇ 1 ਹੈਡ ਰੈਗੁਲੇਟਰ ਬਣਾਇਆ ਜਾਵੇਗਾ।

ਇਸ ਮੌਕੇ ਵਿਧਾਇਕ ਨੇ ਆਪਣੇ ਸੰਬੋਧਨ ਵਿਚ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਦੇਣ ਦੇ ਨਾਲ ਨਾਲ ਦੱਸਿਆ ਕਿ ਸੂਬਾ ਸਰਕਾਰ ਨੇ ਡੀਜਲ ਤੇ ਪੈਟਰੋਲ ਅਤੇ ਬਿਜਲੀ ਸਸਤੀ ਕਰਕੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਨਾਲ ਜਲਾਲਾਬਾਦ ਹਲਕੇ ਦੇ 1.5 ਕਰੋੜ ਰੁਪਏ ਦੇ ਬਿਜਲੀ ਬਿੱਲ ਮੁਆਫ ਹੋਏ ਹਨ।

ਵਿਧਾਇਕ ਸ੍ਰੀ ਆਵਲਾਂ ਦੀ ਅਗਵਾਈ ਵਿਚ ਇਸ ਮੌਕੇ ਜਲਾਲਾਬਾਦ ਹਲਕੇ ਦੇ ਲੋਕਾਂ ਨੇ ਤਿੰਨ ਖੇਤੀ ਕਾਨੂੰਨ ਰੱਦ ਹੋਣ ਨਾਲ ਕਿਸਾਨਾਂ ਦੀ ਹੋਈ ਜਿੱਤ ਦੇ ਜ਼ਸਨ ਵੀ ਮਨਾਏ।ਇਸ ਸ੍ਰੀ ਸਚਿਨ ਆਵਲਾਂ ਤੋਂ ਇਲਾਵਾ ਮੌਕੇ ਇਲਾਕੇ ਦੇ ਪੰਚ ਸਰਪੰਚ ਅਤੇ ਪਾਰਟੀ ਆਗੂ ਹਾਜਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...