Saturday, April 20, 2024

ਵਾਹਿਗੁਰੂ

spot_img
spot_img

ਕਿਸਾਨਾਂ ਦੇ ਅਜਿਹੇ ਮਾੜੇ ਹਲਾਤਾਂ ਲਈ Amarinder ਅਤੇ Modi ਦੋਵੇਂ ਬਰਾਬਰ ਜਿੰਮੇਦਾਰ: Kultar Sandhwan

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਨਵੰਬਰ, 2020 –
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਖਾਸ ਕਰਕੇ ਖੇਤੀ ਸੈਕਟਰ ‘ਤੇ ਲਗਾਏ ਜਾ ਰਹੇ ਅਣਐਲਾਨੇ ਬਿਜਲੀ ਕੱਟਾਂ ਦਾ ਸਖਤ ਵਿਰੋਧ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਜਾਣਬੁੱਝ ਕੇ ਤੜਫਾਉਣ ਲਈ ਮੁੱਖ ਮੰਤਰੀ ਅਮਰਿੰਦਰ ਸਿੰਘ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨਾਲੋਂ ਘੱਟ ਨਹੀਂ ਹਨ।

ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਕਿਸਾਨ ਵਿੰਗ ਦੇ ਪ੍ਰਧਾਨ ਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਕਿਸਾਨ ਵਿੰਗ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਗੁਰਦਿੱਤ ਸਿੰਘ ਸੇਖੋਂ, ਮਹਿੰਦਰ ਸਿੰਘ ਸਿੱਧੂ ਅਤੇ ਜਸਵੰਤ ਸਿੰਘ ਗੱਜਣ ਮਾਜਰਾ ਨੇ ਕਿਹਾ ਕਿ ਪੰਜਾਬ ਇਸ ਸਮੇਂ ਅਣਐਲਾਨੇ ਬਿਜਲੀ ਕੱਟਾਂ ਦੀ ਮਾਰ ‘ਚ ਹੈ ਜਿਸਦਾ ਸਭ ਤੋਂ ਵੱਧ ਖਮਿਆਜਾ ਸੂਬੇ ਦੇ ਉਨ੍ਹਾਂ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ ਜਿਹੜੇ ਪਹਿਲਾਂ ਹੀ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਖੇਤੀ ਵਿਰੋਧੀ, ਕਿਸਾਨ ਵਿਰੋਧੀ ਨੀਤੀਆਂ ਅਤੇ ਪੰਜਾਬ ਵਿਰੋਧੀ ਨੀਤੀਆਂ ਵਿਰੁੱਧ ਸੰਘਰਸ਼ ਕਰ ਰਹੇ ਹਨ।

ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਖੇਤੀ ਸੈਕਟਰ ਵਿਚ 1 ਤੋਂ 4 ਦਿਨਾਂ ਲਈ ਅਣ ਐਲਾਨੇ ਬਿਜਲੀ ਕੱਟ ਲਗਾ ਕੇ ਕੈਪਟਨ ਸਰਕਾਰ ਇਕ ਸਾਜਿਸ਼ ਤਹਿਤ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 15-20 ਸਾਲ ਤੋਂ ਸਿੰਚਾਈ ਵਿਭਾਗ ‘ਚ ਫੈਲ੍ਹੇ ਭ੍ਰਿਸ਼ਟਾਚਾਰ, ਸਰਕਾਰਾਂ ਦੀਆਂ ਗਲਤ ਨੀਤੀਆਂ ਅਤੇ ਦਰਿਆਈ ਪਾਣੀਆਂ ਦੀ ਕਮੀ ਕਾਰਨ ਸੂਬੇ ਦੇ ਸਭ ਤੋਂ ਉਤਮ ਸਿੰਚਾਈ ਸਾਧਨ ਸਿੰਚਾਈ ਵਿਭਾਗ ਦੀ ਸਮਰਥਾ ਬਹੁਤ ਘੱਟ ਗਈ।

ਇਸ ਕਾਰਨ ਹੁਣ ਜ਼ਿਆਦਾਤਰ ਕਿਸਾਨ ਟਿਊਬਵੈਲਾ ਉਤੇ ਨਿਰਭਰ ਹਨ। ਇਸ ਲਈ ਬਿਜਲੀ ਕੱਟਾਂ ਦਾ ਸਿੱਧਾ ਅਸਰ ਕਿਸਾਨਾਂ ਉਤੇ ਪਵੇਗੇ, ਕਿਉਂਕਿ ਸਿੰਚਾਈ ਦਾ ਸੀਜਨ ਸ਼ੁਰੂ ਹੋ ਗਿਆ। ਸਿੰਚਾਈ ਹੋਵੇਗੀ ਤਾਂ ਹੀ ਖਾਦ ਪਵੇਗੀ, ਜੇ ਸਿੰਚਾਈ ਨਹੀਂ ਹੁੰਦੀ ਤਾਂ ਫਸਲ ਖਰਾਬ ਹੋਵੇਗੀ, ਠੰਡ ਦਾ ਫਸਲ ਉਤੇ ਮਾੜਾ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਿਚ ਖੇਤੀ ਸੈਕਟਰ ਤੋਂ ਇਲਾਵਾ ਘਰੇਲੂ ਖੇਤਰ ਲਈ ਵੀ ਅਣਐਲਾਨੇ ਬਿਜਲੀ ਕੱਟ ਲਗਾਏ ਜਾ ਰਹੇ ਹਨ।

ਆਗੂਆਂ ਨੇ ਕਿਹਾ ਕਿ ਜਦੋਂ ਪੰਜਾਬ ਦਾ ਕਿਸਾਨ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਸੰਘਰਸ਼ ਲਈ ਲਾਮਬੰਦ ਹੋ ਕੇ ਆਪਣੀ ਹੋਂਦ ਬਚਾਉਣ ਲਈ ਲੜ ਰਿਹਾ ਹੈ, ਉਸ ਸਮੇਂ ਕੈਪਟਨ ਸਰਕਾਰ ਕੇਂਦਰ ਦੇ ਇਸ਼ਾਰਿਆਂ ਉਤੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਸਰਕਾਰ ਕਹਿ ਰਹੀ ਹੈ ਕਿ ਮਾਲ ਰੇਲ ਗੱਡੀਆਂ ਚੱਲਣ ਤੋਂ ਬਾਅਦ ਬਿਜਲੀ ਥਰਮਲਾਂ ਵਿਚ ਕੋਲਾ ਪੁੱਜਣ ਨਾਲ ਮੁੜ ਪੂਰੀ ਬਿਜਲੀ ਸਪਲਾਈ ਸ਼ੁਰੂ ਹੋ ਗਈ, ਦੂਜੇ ਪਾਸੇ ਅਣਐਲਾਨੇ ਕੱਟ ਲਗਾਏ ਜਾ ਰਹੇ ਹਨ।

‘ਆਪ’ ਆਗੂਆਂ ਨੇ ਕਿਹਾ ਕਿ ਕੈਪਟਨ ਦੀ ਸੂਬਾ ਸਰਕਾਰ ਸਭ ਤੋਂ ਨਖਿੱਧ ਤੇ ਨਕਿੰਮੀ ਸਰਕਾਰ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ ਸਭ ਕੁਝ ਮੋਦੀ ਦੇ ਇਸ਼ਾਰੇ ਉਤੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਖੁਦ ਕਮਜ਼ੋਰੀਆਂ ਨਾਲ ਭਰਿਆ ਹੋਇਆ ਮੁੱਖ ਮੰਤਰੀ ਹੈ ਜਿਸ ਕਾਰਕੇ ਮੋਦੀ ਆਪਣੇ ਇਸ਼ਾਰਿਆਂ ਉਤੇ ਨਿਚਾਉਂਦਾ ਹੈ।

ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਅੱਗੇ ਗੋਡੀਆਂ ਟੈਕਣ ਕਾਰਨ ਹੀ ਅੱਜ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਉਦਯੋਗਪਤੀਆਂ ਸਮੇਤ ਹਰ ਤਬਕੇ ਦੇ ਲੋਕਾਂ ਨੂੰ ਨੁਕਸਾਨ ਹੋ ਰਿਹਾ ਹੈ।

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...