Friday, April 26, 2024

ਵਾਹਿਗੁਰੂ

spot_img
spot_img

ਕਿਸਾਨਾਂ ਦੇ ਹੱਕ ’ਚ ਬੋਲਣ ਕਰਕੇ Taapse Pannu ਨੂੰ ਪ੍ਰੇਸ਼ਾਨ ਕੀਤਾ ਜਾ ਰਿਹੈ: Manjinder Singh Sirsa

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 6 ਮਾਰਚ, 2021 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਫਿਲਮ ਅਦਾਕਾਰਾ ਤਾਪਸੀ ਪੰਨੂ ਨੂੰ ਕਿਸਾਨਾਂ ਦੇ ਹੱਕ ਵਿਚ ਬੋਲਣ ’ਤੇ ਇਨਕਮ ਟੈਕਸ ਵਿਭਾਗ ਰਾਹੀਂ ਤੰਗ ਪ੍ਰੇਸ਼ਾਨ ਕੀਤੇ ਜਾਣ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਤਿੰਨ ਦਿਨਾਂ ਦੀ ਜਾਂਚ ਦੌਰਾਨ ਇਨਕਮ ਟੈਕਸ ਵਿਭਾਗ ਵੱਲੋਂ ਤਾਪਸੀ ਪੰਨੂ ਨੁੰ ਕਿਹਾ ਜਾ ਰਿਹਾ ਹੈ ਕਿ ਉਹ ਮੰਨੇ ਕਿ ਉਸਦਾ ਪੈਰਿਸ ਵਿਚ ਘਰ ਹੈ, ਉਸਨੇ 5 ਕਰੋੜ ਰੁਪਏ ਨਗਦ ਲਏ ਸਨ ਤੇ 2013 ਵਿਚ ਵੀ ਇਸਦੇ ਘਰ ਇਨਕਮ ਟੈਕਸ ਦੀ ਛਾਪੇਮਾਰੀ ਹੋਈ ਹੈ।

ਸ੍ਰੀ ਸਿਰਸਾ ਨੇ ਕਿਹਾ ਕਿ ਇਹ ਸਭ ਕੁਝ ਉਦੋਂ ਕੀਤਾ ਜਾ ਰਿਹਾ ਹੈ ਕਿ ਜਦੋਂ ਤਾਪਸੀ ਦੇ ਪਿਤਾ ਨੇ ਸਾਰਾ ਰਿਕਾਰਡ ਬਕਾਇਦਾ ਰੱਖਿਆ ਹੋਇਆ ਹੈ ਤੇ ਹਰ ਪੈਸੇ ਦਾ ਹਿਸਾਬ ਹੈ।

ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਦੇਸ਼ ਵਿਚ ਇਹ ਹੁਣ ਰੁਝਾਨ ਬਣ ਗਿਆ ਹੈ ਕਿ ਜੋ ਵੀ ਕਿਸਾਨ ਅੰਦੋਲਨ ਦੇ ਹੱਕ ਵਿਚ ਬੋਲਦਾ ਹੈ ਕਦੇ ਉਸਦੇ ਘਰ ਸੀ ਬੀ ਆਈ ਪਹੁੰਚ ਜਾਂਦੀ ਹੈ, ਕਦੇ ਦਿੱਲੀ ਪੁਲਿਸ, ਕਦੇ ਈ ਡੀ, ਕਦੇ ਇਨਕਮ ਟੈਕਸ ਵਾਲੇ ਤੇ ਕਦੇ ਹੋਰ ਸਰਕਾਰੀ ਏਜੰਸੀ ਕਿਸਾਨ ਅੰਦੋਲਨ ਦੇ ਹਮਾਇਤੀਆਂ ’ਤੇ ਛੱਡ ਦਿੱਤੀ ਜਾਂਦੀ ਹੈ।

ਉਹਨਾਂ ਕਿਹਾ ਕਿ ਦੂਜੇ ਪਾਸੇ ਕਿਸਾਨਾਂ ਨੁੰ ਅਤਿਵਾਦੀ ਦੱਸਣ ਵਾਲੀ ਤੇ ਕਿਸਾਨ ਮਾਵਾਂ ਨੁੰ ਵਿਕਾਊ ਦੱਸਣ ਵਾਲੀ ਤੇ ਸੋਸ਼ਲ ਮੀਡੀਆ ’ਤੇ ਭੜਕਾਊ ਨਫਰਤ ਫੈਲਾਉਣ ਵਾਲੀ ਕੰਗਣਾ ਰਣੌਤ ਨੂੰ ਸਰਕਾਰ ਨੇ ਵਾਈਸ ਪਲੱਸ ਸਕਿਓਰਿਟੀ ਪ੍ਰਦਾਨ ਕਰ ਦਿੱਤੀ ਹੈ ਜੋ ਸ਼ਰਾਸਰ ਨਾਇਨਸਾਫੀ ਹੈ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...