Tuesday, May 14, 2024

ਵਾਹਿਗੁਰੂ

spot_img
spot_img

ਕਿਸਾਨਾਂ ਦੇ ਹੱਕ ਵਿੱਚ ਸ਼ਾਂਤਮਈ ਆਵਾਜ਼ ਬੁਲੰਦ ਕਰ ਰਹੇ ਨੌਜਵਾਨਾਂ ਦੀ ਹਿਮਾਚਲ ਸਰਕਾਰ ਵੱਲੋਂ ਗ੍ਰਿਫਤਾਰੀ ਜਮਹੂਰੀ ਹੱਕਾਂ ‘ਤੇ ਹਮਲਾ: ਰਾਣਾ ਸੋਢੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 19 ਜਨਵਰੀ, 2021 –
ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ਼ਿਮਲਾ ਪੁਲਿਸ ਵੱਲੋਂ ਕਿਸਾਨਾਂ ਦੇ ਹੱਕ ਵਿਚ ਸ਼ਾਂਤਮਈ ਤਰੀਕੇ ਨਾਲ ਆਵਾਜ਼ ਬੁਲੰਦ ਕਰ ਰਹੇ ਪੰਜਾਬ ਦੇ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਦੀ ਕਾਰਵਾਈ ਨੂੰ ਸੰਵਿਧਾਨਕ ਅਤੇ ਜਮਹੂਰੀ ਹੱਕਾਂ ‘ਤੇ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਗ੍ਰਿਫਤਾਰੀ ਸਿੱਧੇ ਤੌਰ ‘ਤੇ ਭਾਜਪਾ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਦੇ ਇਸ਼ਾਰੇ ‘ਤੇ ਕੀਤੀ ਗਈ ਹੈ।

ਇੱਥੇ ਜਾਰੀ ਬਿਆਨ ਵਿਚ ਰਾਣਾ ਸੋਢੀ ਨੇ ਕਿਹਾ ਕਿ ਪਿਛਲੇ ਦਿਨੀਂ ਸੁਪਰੀਮ ਕੋਰਟ ਵਲੋਂ ਦਿੱਲੀ ਵਿਖੇ ਕਿਸਾਨੀ ਧਰਨਿਆਂ ਸਬੰਧੀ ਸੁਣਵਾਈ ਦੌਰਾਨ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰਨ ਨੂੰ ਲੋਕਾਂ ਦਾ ਜਮਹੂਰੀ ਹੱਕ ਕਰਾਰ ਦਿੱਤਾ ਗਿਆ ਸੀ ਪਰ ਇਸ ਦੇ ਬਾਵਜੂਦ ਘਬਰਾਈ ਹੋਈ ਹਿਮਾਚਲ ਪ੍ਰਦੇਸ਼ ਸਰਕਾਰ ਗ਼ੈਰ ਸੰਵਿਧਾਨਕ ਢੰਗ ਤਰੀਕੇ ਅਪਣਾ ਕੇ ਕੇਂਦਰ ਦੀ ਮੋਦੀ ਸਰਕਾਰ ਨੂੰ ਖ਼ੁਸ਼ ਕਰ ਰਹੀ ਹੈ।

ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਦੀ ਕਰੜੀ ਨਿੰਦਾ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਨੌਜਵਾਨਾਂ ਨੇ ਕਿਸੇ ਵੀ ਕਾਨੂੰਨ ਦਾ ਉਲੰਘਣ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਸੰਵਿਧਾਨ ਤਹਿਤ ਹਰੇਕ ਵਿਅਕਤੀ ਨੂੰ ਬੋਲਣ, ਸੋਚਣ ਅਤੇ ਕੰਮ ਕਰਨ ਦੀ ਆਜ਼ਾਦੀ ਅਤੇ ਹੱਕ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਹਰਿਆਣਾ ਸਰਕਾਰ ਨੇ ਵੀ ਕਿਸਾਨਾਂ ਨੂੰ ਰੋਕਣ ਲਈ ਦਮਨਕਾਰੀ ਕਦਮ ਚੁੱਕੇ ਸਨ ਪਰ ਉਸ ਨੂੰ ਮੂੰਹ ਦੀ ਖਾਣੀ ਪਈ ਸੀ।

ਰਾਣਾ ਸੋਢੀ ਨੇ ਕਿਹਾ ਕਿ ਲੋਕ ਰੋਹ ਮੂਹਰੇ ਕੇੰਦਰ ਸਰਕਾਰ ਨੂੰ ਝੁਕਣਾ ਪਵੇਗਾ ਅਤੇ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਪੈਣਗੀਆਂ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,128FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...