Thursday, March 28, 2024

ਵਾਹਿਗੁਰੂ

spot_img
spot_img

ਕਿਸਾਨਾਂ ਦੇ 8 ਮਈ ਦੇ ‘LOCKDOWN’ ਵਿਰੋਧੀ ਪ੍ਰਦਰਸ਼ਨ ਬਾਰੇ Amarinder ਸਖ਼ਤ: DGP ਨੂੰ ਸਖ਼ਤੀ ਦੇ ਹੁਕਮ, ਸਖ਼ਤ ਰੋਕਾਂ ਲਈ DCs ਨੂੰ ਦਿੱਤੇ ਅਧਿਕਾਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 7 ਮਈ, 2021:
ਪੰਜਾਬ ਵਿਚ ਕੋਵਿਡ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜਿਲਿਆਂ ਵਿਚ ਲੋੜ ਪੈਣ ਉਤੇ ਕੋਈ ਵੀ ਨਵੀਆਂ ਅਤੇ ਸਖ਼ਤ ਰੋਕਾਂ ਲਾਉਣ ਲਈ ਅਧਿਕਾਰਤ ਕੀਤਾ ਹੈ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਪੱਸ਼ਟ ਕਰ ਦਿੱਤਾ ਕਿ ਗੈਰ-ਜ਼ਰੂਰੀ ਦੁਕਾਨਾਂ ਅਤੇ ਪ੍ਰਾਈਵੇਟ ਦਫ਼ਤਰਾਂ ਨੂੰ ਰੋਟੇਸ਼ਨ (ਵਾਰੋ-ਵਾਰੀ) ਦੇ ਆਧਾਰ ਖੋਲ੍ਹੇ ਜਾਣ ਨੂੰ ਛੱਡ ਕੇ ਬਾਕੀ ਮੌਜੂਦਾ ਰੋਕਾਂ ਵਿਚ ਕਿਸੇ ਤਰ੍ਹਾਂ ਦੀ ਢਿੱਲ ਵਰਤਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਉਨ੍ਹਾਂ ਨੇ ਡੀ.ਜੀ.ਪੀ. ਨੂੰ ਸੂਬੇ ਵਿਚ ਹਫਤਾਵਾਰੀ ਲੌਕਡਾਊਨ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਅਤੇ ਸ਼ਨਿਚਰਵਾਰ ਨੂੰ ਕਿਸਾਨ ਸੰਘਰਸ਼ ਮੋਰਚੇ ਦੇ ਲੌਕਡਾਊਨ ਵਿਰੋਧੀ ਪ੍ਰਦਰਸ਼ਨ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਹੋਣ ਉਤੇ ਸਖ਼ਤੀ ਨਾਲ ਨਿਪਟਣ ਦੇ ਹੁਕਮ ਦਿੱਤੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 32 ਕਿਸਾਨ ਯੂਨੀਅਨਾਂ ਉਤੇ ਅਧਾਰਿਤ ਕਿਸਾਨ ਮੋਰਚਾ ਸੂਬਾ ਸਰਕਾਰ ਉਤੇ ਸ਼ਰਤਾਂ ਨਹੀਂ ਥੋਪ ਸਕਦਾ। ਉਨ੍ਹਾਂ ਨੇ ਬੰਦਿਸ਼ਾਂ ਦੀ ਉਲੰਘਣਾ ਦੀ ਸੂਰਤ ਵਿਚ ਸਖ਼ਤ ਕਾਨੂੰਨੀ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਰੋਕਾਂ ਦੀ ਉਲੰਘਣਾ ਕਰਕੇ ਕੋਈ ਵੀ ਦੁਕਾਨ ਖੋਲ੍ਹੀ ਗਈ ਤਾਂ ਦੁਕਾਨ ਮਾਲਕ ਉਤੇ ਵੀ ਕਾਨੂੰਨੀ ਕਾਰਵਾਈ ਹੋਵੇਗੀ।

ਕੋਵਿਡ ਦੀ ਉਚ ਪੱਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਸਥਾਨਕ ਵਿਧਾਇਕਾਂ ਅਤੇ ਹੋਰ ਸਬੰਧਤ ਧਿਰਾਂ ਨੂੰ ਭਰੋਸੇ ਵਿਚ ਲੈਣ ਤੋਂ ਬਾਅਦ ਗੈਰ-ਜ਼ਰੂਰੀ ਦੁਕਾਨਾਂ ਅਤੇ ਪ੍ਰਾਈਵੇਟ ਦਫ਼ਤਰਾਂ ਨੂੰ ਰੋਟੇਸ਼ਨ ਦੇ ਆਧਾਰ ਉਤੇ ਖੋਲ੍ਹਣ ਬਾਰੇ ਕੋਈ ਵੀ ਫੈਸਲਾ ਲੈਣ ਲਈ ਅਧਿਕਾਰਤ ਕੀਤਾ ਹੈ।

ਹਾਲਾਂਕਿ, ਸੂਬੇ ਦੇ ਮਾਰਗਾਂ ਉਤੇ ਵਸਤਾਂ ਅਤੇ ਲੋਕਾਂ ਦੇ ਬਿਨਾਂ ਕਿਸੇ ਦਿੱਕਤ ਤੋਂ ਆਉਣ-ਜਾਣ ਦੀ ਜ਼ਰੂਰਤ ਦਾ ਜਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਅੰਤਰ-ਰਾਜੀ ਆਵਾਜਾਈ ਬਾਰੇ ਕੋਈ ਬੰਦਿਸ਼ ਨਹੀਂ ਲਾ ਸਕਦੇ।

ਉਨ੍ਹਾਂ ਕਿਹਾ ਕਿ ਜੇਕਰ ਕੋਈ ਨਵੀਂਆਂ ਰੋਕਾਂ ਜਾਂ ਰੋਟੇਸ਼ਨ ਦੇ ਆਧਾਰ ਉਤੇ ਦੁਕਾਨਾਂ ਖੋਲ੍ਹਣੀਆਂ ਹਨ, ਤਾਂ ਇਸ ਉਪਰ ਅਮਲ ਸੋਮਵਾਰ ਤੋਂ ਹੋਵੇਗਾ।

ਡੀ.ਜੀ.ਪੀ. ਨੇ ਦੱਸਿਆ ਕਿ ਵੱਖ-ਵੱਖ ਜਿਲ੍ਹੇ ਪੜਾਅਵਾਰ ਦੁਕਾਨਾਂ ਖੋਲ੍ਹਣ ਦੇ ਵੱਖੋ-ਵੱਖ ਮਾਡਲ ਅਪਣਾਉਣਾ ਚਾਹੁੰਦੇ ਹਨ ਤਾਂ ਇਸ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਥਾਨਕ ਪੱਧਰ ਉਤੇ ਫੈਸਲੇ ਲੈਣ ਲਈ ਡਿਪਟੀ ਕਮਿਸ਼ਨਰਾਂ ਉਪਰ ਛੱਡ ਦਿੱਤਾ ਗਿਆ ਹੈ।

ਮਾਲਵਾ ਖੇਤਰ ਵਿਚ ਕੋਵਿਡ ਕੇਸਾਂ ਵਿਚ ਵਾਧੇ ਦਾ ਗੰਭੀਰ ਨੋਟਿਸ ਲੈਂਦੇ ਹੋਏ ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਬੀਤੇ ਸਾਲ ਤਾਇਨਾਤ ਕੀਤੇ ਗਏ ਵਾਲੰਟੀਅਰਾਂ ਦੀਆਂ ਸੇਵਾਵਾਂ ਮੁੜ ਹਾਸਲ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਅਤੇ ਪਿੰਡਾਂ ਵਿਚ ਸਾਰੇ ਵਸਨੀਕਾਂ ਦਾ ਰੈਪਿਡ ਐਟੀਂਜਨ ਟੈਸਟ ਕਰਨ ਲਈ ਆਖਿਆ। ਉਨ੍ਹਾਂ ਨੇ ਮੌਤ ਦਰ ਨੂੰ ਕਾਬੂ ਹੇਠ ਲਿਆਉਣ ਦੀ ਲੋੜ ਉਤੇ ਜੋਰ ਦਿੱਤਾ ਜੋ 6 ਮਈ ਤੱਕ 2.1 ਫੀਸਦੀ ਹੈ।

ਸਿਹਤ ਸਕੱਤਰ ਹੁਸਨ ਲਾਲ ਨੇ ਮੀਟਿੰਗ ਦੌਰਾਨ ਦੱਸਿਆ ਕਿ ਪੰਜਾਬ ਵਿਚ 9000 ਦੇ ਕਰੀਬ ਕੇਸ ਆਉਣ ਨਾਲ ਵੀਰਵਾਰ ਨੂੰ ਸੂਬੇ ਵਿਚ ਪਾਜੇਟਿਵਿਟੀ ਦਰ 13.5 ਫੀਸਦੀ ਉਤੇ ਪਹੁੰਚ ਗਈ ਹੈ।

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੇ ਐਲ-3 ਬੈੱਡ ਦੀ ਸਮਰੱਥਾ ਵਧਾਉਣ ਤੋਂ ਇਲਾਵਾ ਰੈਮੇਡਿਸਿਵਰ 100 ਐਮ.ਜੀ ਅਤੇ ਹੋਰ ਜ਼ਰੂਰੀ ਦਵਾਈਆਂ ਦੀ ਖਰੀਦ ਵਧਾ ਦਿੱਤੀ ਹੈ। ਵਿਭਾਗ ਵੱਲੋਂ ਅੱਜ 60,000 ਆਕਸੀਮੀਟਰ ਦੀ ਸਪਲਾਈ ਦੀ ਉਮੀਦ ਕੀਤੀ ਜਾ ਰਹੀ ਹੈ ਅਤੇ ਇਸ ਨੂੰ ਫਤਿਹ ਕਿੱਟਾਂ ਦੇ ਤਹਿਤ ਕੋਵਿਡ ਮਰੀਜਾਂ ਨੂੰ ਵੰਡ ਦਿੱਤਾ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...