Saturday, April 27, 2024

ਵਾਹਿਗੁਰੂ

spot_img
spot_img

ਕਿਸਾਨਾਂ ਨੂੰ Delhi Border ’ਤੇ ਛੱਡ Hyderabad ਵਿੱਚ ਚੋਣ ਪ੍ਰਚਾਰ ਕਰ ਰਹੇ ਹਨ ਗ੍ਰਹਿ ਮੰਤਰੀ Amit Shah: ‘AAP’

- Advertisement -

ਯੈੱਸ ਪੰਜਾਬ
ਨਵੀਂ ਦਿੱਲੀ/ਚੰਡੀਗੜ, 29 ਨਵੰਬਰ 2020:
ਆਮ ਆਦਮੀ ਪਾਰਟੀ (ਆਪ) ਨੇ ਕਿਸਾਨ ਅੰਦੋਲਨ ਦੇ ਹੱਕ ਡਟਦਿਆਂ ਕੇਂਦਰ ਦੀ ਮੋਦੀ ਸਰਕਾਰ ਦੀ ਸਖ਼ਤ ਅਲੋਚਨਾ ਕੀਤੀ ਹੈ। ਦਿੱਲੀ ‘ਚ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ‘ਆਪ’ ਦੇ ਮੁੱਖ ਬੁਲਾਰੇ ਸੌਰਵ ਭਾਰਦਵਾਜ ਨੇ ਕਿਹਾ ਕਿ ਅੱਜ ਇੱਕ ਪਾਸੇ ਦੇਸ਼ ਦਾ ਕਿਸਾਨ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਅੰਦੋਲਨ ਕਰਦਾ ਹੋਇਆ ਕੌਮੀ ਰਾਜਧਾਨੀ ਦਿੱਲੀ ਤੱਕ ਪਹੁੰਚ ਗਿਆ ਹੈ, ਦੂਜੇ ਪਾਸੇ ਕੇਂਦਰ ਸਰਕਾਰ ਕਿਸਾਨਾਂ ਨਾਲ ਮਸਲੇ ਦੇ ਹੱਲ ਲਈ ਗੱਲ ਕਰਨ ਤੋਂ ਭੱਜ ਰਹੀ ਹੈ।

ਉਨਾਂ ਕਿਹਾ ਕਿ ਠੰਢ ਦੇ ਮੌਸਮ ਵਿਚ ਖੁੱਲੇ ਅਸਮਾਨ ਥੱਲੇ ਕਿਸਾਨਾਂ ਨਾਲ ਗੱਲ ਕਰਨ ਦੀ ਥਾਂ ਕੇਂਦਰੀ ਗ੍ਰਹਿ ਮੰਤਰੀ ਸ਼ਰਤਾਂ ਰੱਖ ਰਹੇ ਹਨ, ਜੋ ਜਾਇਜ਼ ਨਹੀਂ ਹੈ। ਉਨਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਗਰ ਕੌਂਸਲ ਦੀਆਂ ਚੋਣਾਂ ‘ਚ ਭਾਜਪਾ ਦਾ ਪ੍ਰਚਾਰ ਕਰਨ ਲਈ ਹੈਦਰਾਬਾਦ ਤਾਂ ਜਾ ਸਕਦੇ ਹਨ, ਪਰੰਤੂ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਕਿਸਾਨਾਂ ਨਾਲ ਗੱਲਬਾਤ ਨਹੀਂ ਕਰ ਸਕਦੇ।

ਸੌਰਵ ਭਾਰਦਵਾਜ ਨੇ ਕੇਂਦਰ ਦੀ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਕਾਨੂੰਨ ਦੇ ਵਿਰੋਧ ਵਿਚ ਦੇਸ਼ ਦੇ ਕਿਸਾਨ ਹਰਿਆਣਾ ਪੁਲਿਸ ਵੱਲੋਂ ਕੀਤੇ ਗਏ ਅੱਤਿਆਚਾਰ ਦਾ ਸਾਹਮਣਾ ਕਰਦੇ ਹੋਏ ਅੱਜ ਹਰਿਆਣਾ ਦਿੱਲੀ ਬਾਰਡਰ ਉੱਤੇ ਬੈਠੇ ਹਨ। ਉਨਾਂ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਉਨਾਂ ਨੂੰ ਇਹ ਸ਼ਰਤ ਰੱਖ ਰਹੇ ਹਨ ਕਿ ਪਹਿਲਾ ਬੁਰਾੜੀ ਦੇ ਮੈਦਾਨ ਵਿਚ ਆ ਕੇ ਬੈਠਣ ਫਿਰ ਹੀ ਸਰਕਾਰ ਗੱਲ ਕਰੇਗੀ।

ਉਨਾਂ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਦੇਸ਼ ਦੇ ਗ੍ਰਹਿ ਮੰਤਰੀ ਕੋਲ ਕਿਸਾਨਾਂ ਨੂੰ ਮਿਲਣ ਲਈ ਤਾਂ ਸਮਾਂ ਨਹੀਂ ਹੈ, ਪਰੰਤੂ ਨਗਰ ਨਿਗਮ ਦੀਆਂ ਚੋਣਾਂ ਲਈ ਪ੍ਰਚਾਰ ਕਰਦੇ ਹੋਏ ਉੱਥੋਂ ਦੀਆਂ ਸੜਕਾਂ ਵਿਚ ਪਏ ਟੋਇਆਂ ਦੀਆਂ ਗੱਲ ਕਰ ਰਹੇ ਹਨ। ਉਨਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਅਜਿਹਾ ਪਹਿਲੇ ਗ੍ਰਹਿ ਮੰਤਰੀ ਹਨ, ਜੋ ਐਨੇ ਵੱਡੀ ਗਿਣਤੀ ਵਿਚ ਲੋਕ ਪ੍ਰਦਰਸ਼ਨ ਕਰ ਰਹੇ ਹਨ ਤੇ ਗ੍ਰਹਿ ਮੰਤਰੀ ਕੋਲ ਸਮਾਂ ਨਾ ਹੋਵੇ।

ਉਨਾਂ ਕਿਹਾ ਕਿ ਕੱਲ ਕਿਸਾਨਾਂ ਨੂੰ ਇਹ ਦੋਸ਼ ਲਗਾਇਆ ਜਾ ਰਿਹਾ ਸੀ ਕਿ ਜੇਕਰ ਦਿੱਲੀ ਵਿਚ ਕੋਰੋਨਾ ਵਧਿਆਂ ਦਾ ਉਨਾਂ ਦਾ ਮੁੱਖ ਕਾਰਨ ਇਹ ਕਿਸਾਨ ਅੰਦੋਲਨ ਹੋਵੇਗਾ, ਪਰੰਤੂ ਆਪ ਹੀ ਇਹ ਦਾਅਵਾ ਕਰ ਰਹੇ ਹਨ ਉਨਾਂ ਦੇ (ਅਮਿਤ ਸ਼ਾਹ) ਰੋਡ ਸ਼ੋਅ ਮੌਕੇ ਭਾਰੀ ਭੀੜ ਸੀ, ਇਸ ਤੋਂ ਭਾਜਪਾ ਦਾ ਹੰਕਾਰ ਅਤੇ ਦੋਗਲਾਪਣ ਉਜਾਗਰ ਹੁੰਦਾ ਹੈ।

ਸੌਰਵ ਭਾਰਦਵਾਜ ਨੇ ਮੰਗ ਕੀਤੀ ਕਿ ਮੋਦੀ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਗੰਭੀਰਤਾ ਨਾਲ ਲਵੇ ਅਤੇ ਖੇਤੀ ਵਿਰੋਧੀ ਕਾਲੇ ਕਾਨੂੰਨ ਤੁਰੰਤ ਰੱਦ ਕਰਕੇ ਅੰਨਦਾਤਾ ਦਾ ਸਨਮਾਨ ਕਰੇ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...