Friday, April 26, 2024

ਵਾਹਿਗੁਰੂ

spot_img
spot_img

ਕਿਸਾਨਾਂ ਨੂੰ Haryana ਦੀ ਸਰਹੱਦ ’ਤੇ ਜਬਰੀ ਰੋਕਣਾ ਜਮਹੂਰੀ ਕਦਰਾਂ-ਕੀਮਤਾਂ ਦਾ ਘਾਣ: Simranjit Singh Mann

- Advertisement -

ਯੈੱਸ ਪੰਜਾਬ
ਫ਼ਤਹਿਗੜ੍ਹ ਸਾਹਿਬ, 25 ਨਵੰਬਰ, 2020 –
“ਇੰਡੀਆਂ ਦਾ ਵਿਧਾਨ ਆਪਣੇ ਸਭ ਨਾਗਰਿਕਾਂ ਨੂੰ ਅਮਨਮਈ ਅਤੇ ਜਮਹੂਰੀਅਤ ਤਰੀਕੇ ਆਪਣੇ ਨਾਲ ਹੋਣ ਵਾਲੀਆ ਹਕੂਮਤੀ ਬੇਇਨਸਾਫ਼ੀਆਂ ਜਾਂ ਜ਼ਬਰ-ਜੁਲਮ ਵਿਰੁੱਧ ਹਰ ਤਰ੍ਹਾਂ ਦੇ ਰੋਸ਼ ਪ੍ਰਗਟ ਕਰਨ, ਰੈਲੀਆਂ ਕਰਨ ਦਾ ਵਿਧਾਨਿਕ ਹੱਕ ਪ੍ਰਦਾਨ ਕਰਦਾ ਹੈ ।

ਇਕ ਪਾਸੇ ਤਾਂ ਸੈਂਟਰ ਦੀ ਮੋਦੀ ਹਕੂਮਤ ਕਿਸਾਨਾਂ ਨੂੰ ਮਾਲੀ, ਕਾਰੋਬਾਰੀ ਤੇ ਪਰਿਵਾਰਿਕ ਤੌਰ ਤੇ ਨੁਕਸਾਨ ਪਹੁੰਚਾਉਣ ਅਤੇ ਉਨ੍ਹਾਂ ਨੂੰ ਆਪਣੇ ਗੁਲਾਮ ਬਣਾਉਣ ਹਿੱਤ ਕਿਸਾਨ ਵਿਰੋਧੀ ਕਾਨੂੰਨ ਬਣਾਕੇ ਉਨ੍ਹਾਂ ਦਾ ਵੱਡੇ ਪੱਧਰ ਤੇ ਸੋ਼ਸ਼ਨ ਕਰਨ ਦੀਆਂ ਸਾਜਿ਼ਸਾਂ ਰਚ ਰਹੀ ਹੈ ।

ਦੂਸਰੇ ਪਾਸੇ ਆਪਣੇ ਵਿਧਾਨਿਕ ਹੱਕ ਦੀ ਵਰਤੋਂ ਕਰਦੇ ਹੋਏ ਜੇਕਰ ਕਿਸਾਨ ਆਪਣੇ ਉਤੇ ਚੱਲਣ ਵਾਲੇ ਜ਼ਾਬਰ ਕਾਨੂੰਨੀ ਕੁਹਾੜੇ ਅਤੇ ਹੁਕਮਰਾਨੀ ਸਾਜਿ਼ਸਾਂ ਵਿਰੁੱਧ ਜਮਹੂਰੀਅਤ ਅਤੇ ਅਮਨਮਈ ਤਰੀਕੇ ਰੋਸ਼ ਪ੍ਰਗਟ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਪੁਲਿਸ, ਅਰਧ ਸੈਨਿਕ ਬਲਾਂ ਦੀ ਦੁਰਵਰਤੋਂ ਕਰਕੇ ਅਜਿਹੇ ਰੋਸ਼ ਧਰਨੇ ਦੇਣ ਆਦਿ ਤੋਂ ਵੀ ਰੋਕਿਆ ਜਾ ਰਿਹਾ ਹੈ । ਜੋ ਜ਼ਬਰ-ਜੁਲਮ ਦੀ ਇੰਤਹਾ ਹੈ ।

ਇਹ ਅਮਲ ਤਾਂ ਅਜਿਹੇ ਹਨ ਕਿ ਜਦੋਂ ਇਕ ਪ੍ਰੈਸਰ ਕੂਕਰ ਵਿਚ ਬਣਨ ਵਾਲੀ ਭਾਫ ਨੂੰ ਉਸਦੀ ਸੀਟੀ ਰਾਹੀ ਬਾਹਰ ਨਾ ਨਿਕਲਣ ਦਿੱਤਾ ਜਾਵੇ, ਤਾਂ ਉਹ ਹਰ ਕੀਮਤ ਤੇ ਫੱਟੇਗਾ ਅਤੇ ਵੱਡਾ ਨੁਕਸਾਨ ਕਰੇਗਾ ਜਾਂ ਇੰਝ ਕਹਿ ਲਿਆ ਜਾਵੇ ਕਿ ਜਿੰਨਾ ਫੁਟਬਾਲ ਨੂੰ ਕੋਈ ਦਬਾਏਗਾ, ਤਾਂ ਉਹ ਉੱਭੜਵਾਹੇ ਉੱਠਕੇ ਦਬਾਉਣ ਵਾਲੇ ਦੇ ਮੂੰਹ ਤੇ ਹੀ ਜਾ ਕੇ ਵੱਜੇਗੀ । ਇਸ ਲਈ ਹੁਕਮਰਾਨਾਂ ਵੱਲੋਂ ਇਹ ਕੀਤਾ ਜਾ ਰਿਹਾ ਗੈਰ-ਕਾਨੂੰਨੀ ਅਮਲ ਕੇਵਲ ਪੰਜਾਬ, ਹਰਿਆਣਾ ਆਦਿ ਦੇ ਹੀ ਨਹੀਂ, ਸਮੁੱਚੇ ਇੰਡੀਆਂ ਦੇ ਹਾਲਾਤਾਂ ਨੂੰ ਵਿਸਫੋਟਕ ਬਣਾ ਸਕਦਾ ਹੈ ।

ਜਿਸ ਤੋਂ ਹੁਕਮਰਾਨਾਂ ਨੂੰ ਟੇਬਲਟਾਕ ਰਾਹੀ ਜੋ ਸੱਭਿਅਕ ਰੀਤ ਹੈ ਉਸਦੀ ਸਹਿਜ ਢੰਗ ਨਾਲ ਵਰਤੋਂ ਕਰਕੇ ਮੁਲਕ ਦੇ ਅੰਨਦਾਤਾ ਕਿਸਾਨ ਵਰਗ ਦੀ ਗੱਲਬਾਤ ਸੁਣਨੀ ਵੀ ਚਾਹੀਦੀ ਹੈ ਅਤੇ ਇਸ ਮਸਲੇ ਨੂੰ ਸਹੀ ਦਿਸ਼ਾ ਵੱਲ ਹੱਲ ਵੀ ਕਰਨਾ ਚਾਹੀਦਾ ਹੈ । ਵਰਨਾ ਨਿਕਲਣ ਵਾਲੇ ਭਿਆਨਕ ਨਤੀਜਿਆ ਲਈ ਹੁਕਮਰਾਨ ਜਿ਼ੰਮੇਵਾਰ ਹੋਣਗੇ ।”

ਇਹ ਵਿਚਾਰ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਦੇ ਕਿਸਾਨਾਂ ਨੂੰ ਹਰਿਆਣੇ ਦੀ ਸਰਹੱਦ ਤੇ ਜ਼ਬਰੀ ਰੋਕਣ ਦੇ ਅਮਲ ਨੂੰ ਜਮਹੂਰੀਅਤ ਅਤੇ ਅਮਨਮਈ ਲੀਹਾਂ ਨੂੰ ਕੁੱਚਲਣ ਵਾਲੇ ਕਰਾਰ ਦਿੰਦੇ ਹੋਏ ਹੁਕਮਰਾਨਾਂ ਦੀ ਪੁਰਜੋਰ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਪ੍ਰਗਟ ਕੀਤੇ ।

ਉਨ੍ਹਾਂ ਕਿਹਾ ਕਿ ਇਹ ਬਹੁਤ ਦੁੱਖ ਅਤੇ ਅਫ਼ਸੋਸ ਵਾਲੀ ਗੱਲ ਹੈ ਕਿ ਅੰਗਰੇਜ਼ਾਂ ਦੇ ਰਾਜ ਸਮੇਂ ਸਰ ਛੋਟੂ ਰਾਮ ਇਕ ਬਹੁਤ ਹੀ ਸੰਜ਼ੀਦਾ, ਇਮਾਨਦਾਰ ਕਿਸਾਨਾਂ ਦੇ ਪੱਖ ਦੇ ਆਗੂ ਹੋਏ ਹਨ । ਜਿਨ੍ਹਾਂ ਨੇ ਉਸ ਅੰਗਰੇਜ਼ਾਂ ਦੇ ਰਾਜ ਸਮੇਂ ਵੀ ਸਭ ਕਿਸਾਨਾਂ ਦੇ ਕਰਜੇ ਮੁਆਫ਼ ਕਰਵਾ ਦਿੱਤੇ ਸਨ ।

ਦੂਸਰੇ ਪਾਸੇ ਮੌਜੂਦਾ ਹਰਿਆਣੇ ਦੇ ਹੁਕਮਰਾਨ ਆਪਣੇ ਕਿਸਾਨ ਭਰਾ ਜੋ ਦੋਨੋ ਸੂਬਿਆਂ ਦੀ ਰੀੜ੍ਹ ਦੀ ਹੱਡੀ ਹਨ ਅਤੇ ਜਿਨ੍ਹਾਂ ਉਤੇ ਸਮੁੱਚਾ ਕਾਰੋਬਾਰ, ਮਾਲੀ ਹਾਲਤ ਅਤੇ ਵਿਕਾਸ ਨਿਰਭਰ ਹੈ, ਉਨ੍ਹਾਂ ਨਾਲ ਅਜਿਹਾ ਗੈਰ-ਇਨਸਾਨੀ ਵਿਵਹਾਰ ਕਰ ਰਹੇ ਹਨ ।

ਉਨ੍ਹਾਂ ਕਿਹਾ ਕਿ ਕੌਮਾਂਤਰੀ ਸੰਗਠਨ ਵਰਲਡ ਟ੍ਰੇਡ ਆਰਗੇਨਾਈਜੇਸ਼ਨ ਜਦੋਂ ਖੁੱਲ੍ਹੇ ਵਪਾਰ ਦੀ ਜੋਰਦਾਰ ਵਕਾਲਤ ਕਰਦਾ ਹੈ ਤਾਂ ਇੰਡੀਅਨ ਹੁਕਮਰਾਨਾਂ ਅਤੇ ਮੋਦੀ ਹਕੂਮਤ ਵੱਲੋਂ ਸਾਡੀਆਂ ਸਰਹੱਦਾਂ ਨੂੰ ਜ਼ਬਰੀ ਕਿਉਂ ਬੰਦ ਰੱਖਿਆ ਹੋਇਆ ਹੈ ਅਤੇ ਉਹ ਡਬਲਿਊ.ਟੀ.ਓ. ਦੀ ਕੌਮਾਂਤਰੀ ਨਿਯਮਾਂ ਤੇ ਸ਼ਰਤਾਂ ਦਾ ਉਲੰਘਣ ਕਰਕੇ ਸਾਡੇ ਪੰਜਾਬ ਦੇ ਕਿਸਾਨ ਵਰਗ ਨਾਲ ਵੱਡਾ ਜ਼ਬਰ-ਜੁਲਮ ਨਹੀਂ ਕਰ ਰਹੇ ?

ਉਨ੍ਹਾਂ ਮੰਗ ਕੀਤੀ ਕਿ ਡਬਲਿਊ.ਟੀ.ਓ. ਦੀ ਹਦਾਇਤ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਸਾਡੀਆਂ ਉਪਰੋਕਤ ਸਰਹੱਦਾਂ ਨੂੰ ਵਪਾਰ ਲਈ ਖੁਲ੍ਹਵਾਕੇ ਪੰਜਾਬ ਦੇ ਕਿਸਾਨ, ਮਜਦੂਰ, ਟਰਾਸਪੋਰਟ, ਵਪਾਰੀ ਸਭਨਾਂ ਦੀ ਮਾਲੀ ਹਾਲਤ ਨੂੰ ਬਿਹਤਰ ਬਣਾਉਣ ਵਿਚ ਯੋਗਦਾਨ ਪਾਉਣ ਅਤੇ ਪੰਜਾਬੀਆਂ ਉਤੇ ਹੋ ਰਹੇ ਜ਼ਬਰ ਜੁਲਮ ਨੂੰ ਬੰਦ ਕਰਵਾਉਣ ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...