Saturday, April 20, 2024

ਵਾਹਿਗੁਰੂ

spot_img
spot_img

ਕਿਸਾਨਾਂ ਨੇ ਉਮ ਪ੍ਰਕਾਸ਼ ਚੌਟਾਲਾ ਨੂੰ ‘ਬੇਰੰਗ’ ਮੋੜਿਆ, ਸਟੇਜ ਤੋਂ ਬੋਲਣ ਨਾ ਦਿੱਤਾ

- Advertisement -

ਯੈੱਸ ਪੰਜਾਬ
ਜੀਂਦ, 25 ਜੁਲਾਈ, 2021:
ਕਿਸਾਨ ਅੰਦੋਲਨ ਦੇ ਚੱਲਦਿਆਂ ਹਰਿਆਣਾ ਦੇ ਜੀਂਦ ਵਿੱਚ ਅੰਦੋਲਨਕਾਰੀ ਕਿਸਾਨਾਂ ਨੂੰ ਸਮਰਥਨ ਦੇਣ ਪੁੱਜੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਇਨੈਲੋ ਨੇਤਾ ਸ੍ਰੀ ਉਮ ਪ੍ਰਕਾਸ਼ ਚੌਟਾਲਾ ਨੂੰ ਕਿਸਾਨਾਂ ਨੇ ਸੰਬੋਧਨ ਕਰਨ ਦਾ ਮੌਕਾ ਨਹੀਂ ਦਿੱਤਾ।

ਕੁਝ ਹੀ ਸਮਾਂ ਪਹਿਲਾਂ ਭਰਤੀ ਘੋਟਾਲੇ ਵਿੱਚ ਸਜ਼ਾ ਪੂਰੀ ਕਰਨ ਉਪਰੰਤ ਤਿਹਾੜ ਜੇਲ੍ਹ ਵਿੱਚੋਂ ਰਸਮੀ ਤੌਰ ’ਤੇ ਰਿਹਾਅ ਹੋਏ ਸ੍ਰੀ ਚੌਟਾਲਾ ਐਤਵਾਰ ਨੂੰ ਜੀਂਦ ਵਿਖ਼ੇ ਕਿਸਾਨਾਂਵੱਲੋਂ ਦਿੱਤੇ ਜਾ ਰਹੇ ਧਰਨੇ ਵਾਲੀ ਥਾਂ ’ਤੇ ਪੁੱਜੇ ਪਰ ਉਹਨਾਂ ਨੂੰ ਬੋਲਣ ਦਾ ਸਮਾਂ ਨਹੀਂ ਦਿੱਤਾ ਗਿਆ।

ਸ੍ਰੀ ਚੌਟਾਲਾ ਨੇ ਕਾਫ਼ੀ ਦੇਰ ਇੰਤਜ਼ਾਰ ਕੀਤੀ ਅਤੇ ਜੱਥੇੁਬੰਦੀਆਂ ਅਤੇ ਆਗੂਆ ਵੱਲੋਂ ਇਹ ਫ਼ੈਸਲਾ ਲਿਆ ਗਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਏ ਗਏ ਫ਼ੈਸਲੇ ਨੂੰ ਲਾਗੂ ਕਰਦਿਆਂ ਹੋਰਨਾਂ ਆਗੁੂਆਂ ਵਾਂਗ ਸ੍ਰੀ ਚੌਟਾਲਾ ਨੂੰ ਵੀ ਸਟੇਜ ਤੋਂ ਸਮਾਂ ਨਹੀਂ ਦਿੱਤਾ ਜਾਵੇ। ਪਤਾ ਲੱਗਾ ਹੈ ਕਿ ਕੁਝ ਕਿਸਾਨ ਆਗੂ ਸ੍ਰੀ ਚੌਟਾਲਾ ਨੂੰ ਬੋਲਣ ਲਈ ਸਮਾਂ ਦੇਣ ਦੇ ਹੱਕ ਵਿੱਚ ਵੀ ਸਨ ਪਰ ਅੰਤ ਫ਼ੈਸਲਾ ਇਸ ਰਾਏ ਦੇ ਖਿਲਾਫ਼ ਹੀ ਹੋਇਆ।

ਇਸ ਮਗਰੋਂ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਮੋਰਚੇ ਦਾ ਫ਼ੈਸਲਾ ਹੈ ਕਿ ਕਿਸੇ ਰਾਜਸੀ ਆਗੂ ਨੂੰ ਮੰਚ ’ਤੇ ਆਉਣ ਜਾਂ ਬੋਲਣ ਨਹੀਂ ਦਿੱਤਾ ਜਾਵੇਗਾ ਅਤੇ ਇਸੇ ਦੀ ਪਾਲਣਾ ਕੀਤੀ ਗਈ ਹੈ।

ਉਹਨਾਂ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਸੰਘਰਸ਼ ਕਰਦਿਆਂ ਲੰਬਾ ਸਮਾਂ ਹੋ ਗਿਆ ਹੈ ਪਰ ਆਗੂਆਂ ਨੂੰ ਹੁਣ ਕਿਸਾਨਾਂ ਦੀ ਯਾਦ ਆਉਣੀ ਸ਼ੁਰੂ ਹੋਈ ਹੈ।

ਜ਼ਿਕਰਯੋਗ ਹੈ ਕਿ ਇਨੈਲੋ ਦੇ ਇਕੋ ਇਕ ਵਿਧਾਇਕ ਅਤੇ ਸ੍ਰੀ ਉਮ ਪ੍ਰਕਾਸ਼ ਚੌਟਾਲਾ ਦੇ ਬੇਟੇ ਸ੍ਰੀ ਅਭੈ ਚੌਟਾਲਾ ਨੇ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਏਲਨਾਬਾਦ ਹਲਕੇ ਦੇ ਵਿਧਾਇਕ ਵਜੋਂ 27 ਜਨਵਰੀ 2021 ਨੂੰ ਅਸਤੀਫ਼ਾ ਦੇ ਦਿੱਤਾ ਸੀ।

ਇਹ ਵੀ ਵਰਨਣਯੋਗ ਹੈ ਕਿ ਸ੍ਰੀ ਚੌਟਾਲਾ ਦੇ ਹੀ ਪੋਤੇ ਸ੍ਰੀ ਦੁਸ਼ਯੰਤ ਚੌਟਾਲਾ ਜਿਨ੍ਹਾਂ ਨੇ ਇਨੈਲੋ ਤੋਂ ਵੱਖ ਹੋ ਕੇ ਆਪਣੀ ਵੱਖਰੀ ਪਾਰਟੀ ਜੇ.ਜੇ.ਪੀ.ਬਣਾਈ ਸੀ ਭਾਜਪਾ ਦੇ ਖਿਲਾਫ਼ ਚੋਣ ਲੜੇ ਸਨ ਪਰ ਬਾਅਦ ਵਿੱਚ ਭਾਜਪਾ ਨਾਲ ਸਾਂਝ ਭਿਆਲੀ ਪਾ ਕੇ ਹੁਣ ਡਿਪਟੀ ਮੁੱਖ ਮੰਤਰੀ ਵਜੋਂ ਸਰਕਾਰ ਦਾ ਹਿੱਸਾ ਹਨ। ਸ੍ਰੀ ਦੁਸ਼ਯੰਤ ਚੌਟਾਲਾ ਵੱਲੋਂ ਭਾਜਪਾ ਦੇ ਨਾਲ ਖੜ੍ਹਦਿਆਂ ਖ਼ੇਤੀ ਕਾਨੂੰਨਾਂ ਨੂੰ ਸਹੀ ਠਹਿਰਾਇਆ ਜਾ ਰਿਹਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...