Saturday, April 27, 2024

ਵਾਹਿਗੁਰੂ

spot_img
spot_img

ਕਿਸਾਨਾਂ ਨੇ ਕਰ ਲਈ ਸਿਆਸੀ ਪਾਰਟੀਆਂ ਤੋਂ ਤੌਬਾ: ਸਿੰਘੂ ਬਾਰਡਰ ਪੁੱਜੇ Congress MP Gurjeet Aujla ਨੂੰ ‘ਬਰੰਗ’ ਮੋੜਿਆ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 29 ਨਵੰਬਰ, 2020:
ਦਿੱਲੀ ਦੀ ਸਰਹੱਦ ’ਤੇ ਸਿੰਘੂ ਵਿਖ਼ੇ ਵੱਡੀ ਤਾਦਾਦ ਵਿੱਚ ਪੁੱਜੇ ਕਿਸਾਨਾਂ ਨੇ ਆਪਣੀ ਪਕੜ ਮਜ਼ਬੂਤ ਕਰਨ ਤੋਂ ਬਾਅਦ ਆਪਣੇ ਸੰਘਰਸ਼ ਨੂੰ ਵਿਰੋਧੀ ਪਾਰਟੀਆਂ ਦੀ ਸਿਆਸੀ ਸ਼ਹਿ ’ਤੇ ਕੀਤਾ ਜਾ ਰਿਹਾ ਅੰਦੋਲਨ ਦੱਸੇ ਜਾਣ ਦੇ ‘ਝੂਠੇ ਧੱਬੇ’ ਨੂੰ ਲਾਹੁਣ ਦਾ ਫ਼ੈਸਲਾ ਲਿਆ ਜਾਪਦਾ ਹੈ।

ਕਿਸਾਨ ਅਸਲ ਵਿੱਚ ਇਹ ਚਾਹ ਰਹੇ ਹਨ ਕਿ ਉਨ੍ਹਾਂ ਦੇ ਅੰਦੋਲਨ ਨੂੰ ਨਿਰੋਲ ਕਿਸਾਨੀ ਅੰਦੋਲਨ ਹੀ ਸਮਝਿਆ ਜਾਵੇ ਅਤੇ ਉਹ ਕਿਸੇ ਵੀ ਪਾਰਟੀ ਦੇ ਕਿਸੇ ਵੀ ਆਗੂ ਨੂੰ ਆਪਣੇ ਅੰਦੋਲਨ ਵਿੱਚ ਨਾਲ ਖਲ੍ਹਾਰ ਕੇ ਆਪਣੇ ਅੰਦੋਲਨ ਨੂੰ ਸਿਆਸੀ ਰੰਗਤ ਨਹੀਂ ਦੇਣੀ ਚਾਹੁੰਦੇ।

ਇਸੇ ਦੇ ਚੱਲਦਿਆਂ ਐਤਵਾਰ ਨੂੰ ਸਿੰਘੂ ਬਾਰਡਰ ਪੁੱਜੇ ਅੰਮ੍ਰਿਤਸਰ ਤੋਂ ਕਾਂਗਰਸ ਦੇ ਐਮ.ਪੀ. ਸ: ਗੁਰਜੀਤ ਸਿੰਘ ਔਜਲਾ ਨੂੰ ਉਸ ਵੇਲੇ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਜਦ ਉਨ੍ਹਾਂ ਨੂੰ ਵੇਖ਼ ਕੇ ਕਿਸਾਨ ਭਾਰੀ ਵਿਰੋਧ ਜਤਾਉਣ ਲੱਗੇ। ਵਿਰੋਧ ਇੰਨਾ ਜ਼ਬਰਦਸਤ ਸੀ ਕਿ ਪੱਗ ਦੀ ਜਗ੍ਹਾ ਡੱਬੀਦਾਰ ਸਾਫ਼ਾ ਬੰਨ੍ਹ ਕੇ ਕਿਸਾਨਾਂ ਵਿੱਚ ਪੁੱਜੇ ਸ: ਔਜਲਾ ਨੂੰ ਤੁਰੰਤ ਵਾਪਸੀ ਕਰਨ ਲਈ ਮਜਬੂਰ ਹੋਣਾ ਪਿਆ।

ਜ਼ਿਕਰਯੋਗ ਹੈ ਕਿ ਬੀਤੇ ਕਲ੍ਹ ਸਿੰਘੂ ਬਾਰਡਰ ਪੁੱਜੇ ਲੁਧਿਆਣਾ ਤੋਂ ਐਮ.ਪੀ. ਸ: ਰਵਨੀਤ ਸਿੰਘ ਬਿੱਟੂ ਨੂੰ ਵੀ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ।

ਇਸ ਤੋਂ ਇਲਾਵਾ ਕਿਸਾਨਾਂ ਨੇ ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਐਮ.ਪੀ. ਸ੍ਰੀ ਭਗਵੰਤ ਮਾਨ ਨੂੰ ਵੀ ਸਵਾਲਾਂ ਦੇ ਘੇਰੇ ਵਿੱਚ ਲਿਆ ਸੀ ਅਤੇ ਉਨ੍ਹਾਂ ਦਾ ਵੀ ਵਿਰੋਧ ਜਤਾਇਆ ਗਿਆ ਸੀ ਜਦ ਉਹ ਇਹ ਐਲਾਨ ਕਰਨ ਪੁੱਜੇ ਸਨ ਕਿ ਦਿੱਲੀ ਸਰਕਾਰ ਵੱਲੋਂ ਅਤੇ ‘ਆਪ’ ਵੱਲੋਂ ਉਨ੍ਹਾਂ ਨੂੰ ਧਰਨੇ ਦੌਰਾਨ ਹਰ ਤਰ੍ਹਾਂ ਦੀ ਮਦਦ ਦਿੱਤੀ ਜਾਵੇਗੀ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਮਨਜਿੰਦਰ ਸਿੰਘ ਸਿਰਸਾ ਨੂੰ ਵੀ ਉਸ ਵੇਲੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ ਜਦ ਉਹ ਪਾਰਟੀ ਪ੍ਰਧਾਨ ਸ: ਸੁਖ਼ਬੀਰ ਸਿੰਘ ਬਾਦਲ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਕਿਸਾਨਾਂ ਲਈ ਲੰਗਰ ਲੈ ਕੇ ਪੁੱਜੇ ਸਨ। ਕਿਸਾਨਾਂ ਨੇ ਉਨ੍ਹਾਂ ਦਾ ਲਿਆਂਦਾ ਲੰਗਰ ਹੀ ਪ੍ਰਵਾਨ ਕਰਨ ਤੋਂ ਨਾਂਹ ਕਰ ਦਿੱਤੀ ਸੀ।

ਕਿਸਾਨਾਂ ਦਾ ਕਹਿਣਾ ਹੈ ਕਿ ਉਹ ਆਪਣੇ ਸੰਘਰਸ਼ ਨੂੰ ਕੋਈ ਸਿਆਸੀ ਰੰਗ ਨਹੀਂ ਦੇਣਾ ਚਾਹੁੰਦੇ ਇਸ ਲਈ ਕੋਈ ਵੀ ਸਿਆਸੀ ਆਗੂ ਉਨ੍ਹਾਂ ਦੇ ਧਰਨੇ ਵਿੱਚ ਨਾ ਆਵੇ।

Burari ਨਹੀਂ Border; ਕਿਸਾਨਾਂ ਵੱਲੋਂ Delhi ਸੀਲ ਕਰਨ ਦਾ ਐਲਾਨ, Amit Shah ਦਾ ਸੱਦਾ ਅਪ੍ਰਵਾਨ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...