Wednesday, April 24, 2024

ਵਾਹਿਗੁਰੂ

spot_img
spot_img

ਕਿਸਾਨਾਂ ਨੇ ਬਾਰਡਰ ’ਤੇ ਫ਼ੜੇ ਦੋ ‘ਸ…ਰੀ’ ਬੰਦੇ? ਕਿਸਾਨ ਆਗੂ ਦਾ ਦਾਅਵਾ, ਅੱਜ ਹੋਣਗੇ ਅਹਿਮ ਖ਼ੁਲਾਸੇ

- Advertisement -

ਯੈੱਸ ਪੰਜਾਬ
ਸਿੰਘੂ ਬਾਰਡਰ, 21 ਜਨਵਰੀ, 2021:
ਕੇਂਦਰ ਵੱਲੋਂ ਲਿਆਂਦੇ ਗਏ ਖ਼ੇਤੀਬਾੜੀ ਕਾਨੂੰਨਾਂ ਦਾ ਦਿੱਲੀ ਦੇ ਬਾਰਡਰਾਂ ’ਤੇ ਵਿਰੋਧ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਪ੍ਰਤੀ ਸੁਚੇਤ ਕਿਸਾਨ ਜੱਥੇਬੰਦੀਆਂ ਵੱਲੋਂ ਵੱਡੀ ਨਿਗਰਾਨੀ ਰੱਖੀ ਜਾ ਰਹੀ ਹੈ।

ਇਸ ਕੰਮ ਵਿੱਚ ਜੱਥੇਬੰਦੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਬਾਰਡਰਾਂ ’ਤੇ ਪੁੱਜੇ ਨੌਜਵਾਨਾਂ ਵੱਲੋਂ ਪਾਲਣਾ ਕਰਦਿਆਂ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ।

ਜਿੱਥੇ ਇਕ ਪਾਸੇ ਕਿਸਾਨ ਜੱਥੇਬੰਦੀਆਂ ਕੇਂਦਰ ਸਰਕਾਰ ਨਾਲ ਮੀਟਿੰਗ ਕਰ ਰਹੀਆਂ ਹਨ, ਉੱਥੇ ਹੀ ਦੂਜੇ ਪਾਸੇ 26 ਜਨਵਰੀ ਦੀ ਗਣਤੰਤਰ ਦਿਵਸ ਟਰੈਕਟਰ ਪਰੇਡ ਸੰਬੰਧੀ ਵੀ ਦਿੱਲੀ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ।

ਇਸ ਤੋਂ ਇਲਾਵਾ ਸੁਪਰੀਮ ਕੋਰਟ, ਕੇਂਦਰ ਸਰਕਾਰ, ਦਿੱਲੀ ਅਤੇ ਹੋਰ ਸੂਬਿਆਂ ਦੀ ਪੁਲਿਸ ਨਾਲ ਚੱਲ ਰਹੀ ਗੱਲਬਾਤ ਸੰਬੰਧੀ ਲੰਬੀਆਂ ਆਪਸੀ ਮੀਟਿੰਗਾਂ ਅਤੇ 26 ਜਨਵਰੀ ਦੀਆਂ ਤਿਆਰੀਆਂ ਵੀ ਨਾਲ ਨਾਲ ਚੱਲ ਰਹੀਆਂ ਹਨ।

ਇਸੇ ਦੌਰਾਨ ਹੀ ਅੱਜ ਇਕ ਕਿਸਾਨ ਆਗੂ ਨੇ ਦਾਅਵਾ ਕੀਤਾ ਹੈ ਕਿ ਬੀਤੀ ਰਾਤ ਕਿਸਾਨਾਂ ਵੱਲੋਂ ਦੋ ਵਿਅਕਤੀ ਬਾਰਡਰ ਤੋਂ ਕਾਬੂ ਕੀਤੇ ਗਏ ਹਨ ਜਿਨ੍ਹਾਂ ਨੂੰ ਕਾਬੂ ਕਰਕੇ ਪੁੱਛਗਿੱਛ ਤੋਂ ਬਾਅਦ ਕਈ ਕੁਝ ਅਹਿਮ ਸਾਹਮਣੇ ਆਇਆ ਹੈ।

ਕਿਸਾਨ ਆਗੂ ਅਤੇ ਬੀ.ਕੇ. ਯੂ. ਡਕੌਂਦਾ ਦੇ ਪ੍ਰਧਾਨ ਸ: ਬੂਟਾ ਸਿੰਘ ਬੁਰਜਗਿੱਲ ਨੇ ਅੱਜ ਇਹ ਗੱਲ ਇਕ ਟੀ.ਵੀ. ਚੈਨਲ ’ਤੇ ਸਾਂਝੀ ਕਰਦਿਆਂ ਦਾਅਵਾ ਕੀਤਾ ਕਿ ਅੱਜ ਸ਼ਾਮ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਮਗਰੋਂ ਕੀਤੇ ਜਾਣ ਵਾਲੇ ਪੱਤਰਕਾਰ ਸੰਮੇਲਨ ਦੌਰਾਨ ਇਨ੍ਹਾਂ ‘ਸ…….. ..ਰੀ’ ਬੰਦਿਆਂ ਨੂੰ ਪੱਤਰਕਾਰਾਂ ਸਾਹਮਣੇ ਪੇਸ਼ ਕੀਤਾ ਜਾਵੇਗਾ ਅਤੇ ਇਹ ਦੋਵੇਂ ਆਪ ਹੀ ਦੱਸਣਗੇ ਕਿ ਇਨ੍ਹਾਂ ਨੂੰ ਕਿਸ ਨੇ ਭੇਜਿਆ ਸੀ ਅਤੇ ਇਹ ਕੀ ਕਰਨ ਆਏ ਸਨ।

ਉਨ੍ਹਾਂ ਆਖ਼ਿਆ ਕਿ ਇਸ ਦੌਰਾਨ ਵੱਡੇ ਖ਼ੁਲਾਸੇ ਹੋਣਗੇ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...