Monday, May 6, 2024

ਵਾਹਿਗੁਰੂ

spot_img
spot_img

ਕਿਸਾਨੀ ਸੰਘਰਸ਼ ਦੀ ਜਿੱਤ ’ਤੇ ‘ਆਪ’ ਨੇ ਸੂਬੇ ਭਰ ਵਿੱਚ ਸ਼ੁਕਰਾਨੇ ਵਜੋਂ ‘ਸ੍ਰੀ ਸੁਖਮਨੀ ਸਾਹਿਬ’ ਦੇ ਪਾਠ ਕਰਵਾਏ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 20 ਨਵੰਬਰ, 2021 –
ਆਪਸੀ ਏਕਤਾ, ਇੱਕਜੁਟਤਾ, ਸਬਰ, ਸ਼ਾਂਤੀ ਅਤੇ ਭਾਰਤੀ ਸੰਵਿਧਾਨ ਦੇ ਦਾਇਰੇ ’ਚ ਰਹਿ ਕੇ ਲਗਭੱਗ ਇੱਕ ਸਾਲ ਤੱਕ ਚੱਲੇ ਇਤਿਹਾਸਕ ਕਿਸਾਨੀ ਸੰਘਰਸ ਅੱਗੇ ਕੇਂਦਰ ਸਰਕਾਰ ਦੇ ਹਊਮੈਂ ਦੀ ਹਾਰ ਅਤੇ ਅੰਨਦਾਤਾ ਸਮੇਤ ਜਮਹੂਰੀਅਤ ਦੀ ਜਿੱਤ ਉਤੇ ਆਮ ਆਦਮੀ ਪਾਰਟੀ (ਆਪ) ਨੇ ਸ਼ਨੀਵਾਰ ਨੂੰ ਪੰਜਾਬ ਭਰ ’ਚ ਸ਼ੁਕਰਾਨੇ ਵਜੋਂ ‘ਸ੍ਰੀ ਸੁਖਮਨੀ ਸਾਹਿਬ’ ਦੇ ਪਾਠ ਪ੍ਰਕਾਸ਼ ਕਰਵਾਏ ਗਏ ਅਤੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ- ਮਜ਼ਦੂਰਾਂ ਅਤੇ ਬੀਬੀਆਂ ਦੀ ਯਾਦ ਵਿੱਚ ਅਰਦਾਸਾਂ ਕੀਤੀਆਂ।

ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਨੇ ਦੱਸਿਆ ਕਿ ਭਾਰਤੀ ਇਤਿਹਾਸ ਵਿੱਚ 15 ਅਗਸਤ ਅਤੇ 26 ਜਨਵਰੀ ਵਾਂਗ 19 ਨਵੰਬਰ ਵੀ ਇੱਕ ਸੁਨਿਹਰੇ ਦਿਨ ਵਜੋਂ ਯਾਦ ਕੀਤਾ ਜਾਂਦਾ ਰਹੇਗਾ, ਕਿਉਂਕਿ ਇਹ ਸਿਰਫ਼ ਅੰਨਦਾਤਾ ਦੀ ਜਿੱਤ ਦਾ ਪ੍ਰਤੀਕ ਨਹੀਂ, ਸਗੋਂ ਭਾਰਤੀ ਸੰਵਿਧਾਨ ਅਤੇ ਅਸਲੀ ਸੰਘੀ ਢਾਂਚੇ ਦੇ ਸਿਧਾਂਤ ਅਤੇ ਸੰਕਲਪ ਤੋਂ ਥਿੜਕਦੀ ਜਾ ਰਹੀ ਜਮਹੂਰੀਅਤ ਨੂੰ ਮੁੱੜ ਲੀਹ ’ਤੇ ਚੜ੍ਹਾਏ ਜਾਣ ਦਾ ਸ਼ੁੱਭ ਸੰਕੇਤ ਵੀ ਹੈ।

ਰਸਟ ਅਤੇ ਚੱਢਾ ਨੇ ਦੱਸਿਆ ਕਿ ਚੰਡੀਗੜ੍ਹ ਸਥਿਤ ਪਾਰਟੀ ਮੁੱਖ ਦਫ਼ਤਰ ਸਮੇਤ ਪਟਿਆਲਾ, ਸੰਗਰੂਰ, ਬਠਿੰਡਾ, ਬਰਨਾਲਾ, ਫਰੀਦਕੋਟ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਹੁਸ਼ਿਆਰਪੁਰ ਅਤੇ ਰੋਪੜ੍ਹ ਸਮੇਤ ਹੋਰ ਜ਼ਿਲਿ੍ਹਆਂ ਅਤੇ ਤਹਿਸੀਲਾਂ ’ਚ ਪਾਰਟੀ ਦੇ ਆਗੂਆਂ ਅਤੇ ਅਹੁਦੇਦਾਰਾਂ ਨੇ ਸ਼ੁਕਰਾਨੇ ਵਜੋਂ ‘ਸ੍ਰੀ ਸੁਖਮਨੀ ਸਾਹਿਬ’ ਦੇ ਪਾਠ ਕਰਵਾਏ ਅਤੇ ਕਿਸਾਨੀ ਸੰਘਰਸ਼ ਦੇ ‘ਸ਼ਹੀਦਾਂ’ ਨੂੰ ਸਮਰਪਿਤ ਅਰਦਾਸਾਂ ਕੀਤੀਆਂ।

ਇਹ ਵੀ ਅਰਜੋਈ ਕੀਤੀ ਕਿ ਆਪਣੇ ਹੱਕਾਂ ਅਤੇ ਹੋਂਦ ਦੀ ਲੜਾਈ ਲੜ ਰਹੇ ਅੰਨਦਾਤਾ ਨੂੰ ਪਰਮਾਤਮਾ ਇਸੇ ਤਰ੍ਹਾਂ ਚੜ੍ਹਦੀ ਕਲਾ, ਸਬਰ ਅਤੇ ਸ਼ਾਂਤੀ ਦੀ ਬਖਸ਼ਿਸ਼ ਹਮੇਸ਼ਾਂ ਬਣਾਈ ਰੱਖੇ।

‘ਆਪ’ ਆਗੂਆਂ ਨੇ ਪੰਜਾਬ ਸਮੇਤ ਦੇਸ਼ ਭਰ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਸੰਵਿਧਾਨ, ਸੰਘੀ ਢਾਂਚੇ ਅਤੇ ਲੋਕਾਂ ਦੇ ਹੱਕ- ਹਕੂਕਾਂ ਲਈ ਸ਼ਾਂਤੀਪੂਰਵਕ ਸੰਘਰਸ਼ਾਂ ਨੂੰ ਸਨਮਾਨ ਅਤੇ ਸਮਰਥਨ ਦੇਣ ਵਿੱਚ ਕਦੇ ਵੀ ਪਿੱਛੇ ਨਾ ਰਹਿਣ ਅਤੇ ਅਜਿਹੇ ਸੰਘਰਸ਼ਾਂ ਨੂੰ ਧਰਮ, ਜਾਤ- ਪਾਤ ਅਤੇ ਖਿੱਤਿਆਂ ਦੇ ਅਧਾਰ ’ਤੇ ਵੰਡਣ ਵਾਲੀਆਂ ਫ਼ਿਰਕੂ ਅਤੇ ਮੌਕਾਪ੍ਰਸਤ ਸਿਆਸੀ ਤਾਕਤਾਂ ਤੋਂ ਸੁਚੇਤ ਰਹਿਣ।

ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ’ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਅਰਦਾਸ ਮੌਕੇ ਹੋਰਨਾਂ ਆਗੂਆਂ ਵਿੱਚ ਐਡਵੋਕੇਟ ਅਮਰਦੀਪ ਕੌਰ, ਕਸ਼ਮੀਰ ਕੌਰ, ਪ੍ਰਭਜੋਤ ਕੌਰ, ਅਨੂ ਬੱਬਰ, ਗੁਰਮੇਲ ਸਿੰਘ ਸਿੱਧੂ, ਮਲਵਿੰਦਰ ਸਿੰਘ ਕੰਗ, ਕੁਲਜੀਤ ਸਿੰਘ ਰੰਧਾਵਾ ਡੇਰਾਬਸੀ, ਜਸਪਾਲ ਸਿੰਘ ਕਾਉਣੀ, ਸਰਬਜੀਤ ਸਿੰਘ ਪੰਧੇਰ, ਪ੍ਰਿਤਪਾਲ ਸਿੰਘ, ਗੁਰਿੰਦਰ ਸਿੰਘ ਕੈਰੋਂ, ਮਨਜੀਤ ਸਿੰਘ ਘੁੰਮਣ, ਪਰਮਿੰਦਰ ਗੋਲਡੀ ਸਮੇਤ ਹੋਰ ਆਗੂ ਅਤੇ ਵਲੰਟੀਅਰ ਵੀ ਮੌਜ਼ੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,143FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...