Thursday, April 18, 2024

ਵਾਹਿਗੁਰੂ

spot_img
spot_img

ਕਿਸਾਨੀ ਸੰਘਰਸ਼ ਨੂੰ ਜਾਣਬੁੱਝ ਕੇ ਬਦਨਾਮ ਕੀਤਾ ਜਾ ਰਿਹੈ, ਅਵਤਾਰ ਸਿੰਘ ਹਿਤ ਨਾਲ ਬਦਸਲੂਕੀ ਨਿੰਦਣਯੋਗ: ਬੀਬੀ ਜਗੀਰ ਕੌਰ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 16 ਅਕਤੂਬਰ, 2021 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੰਘੂ ਬਾਰਡਰ ’ਤੇ ਬੀਤੇ ਕੱਲ੍ਹ ਵਾਪਰੀ ਘਟਨਾ ਨੂੰ ਦੁੱਖਦਾਈ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਸੰਜੀਦਾ ਹੋ ਕੇ ਕਿਸਾਨੀ ਮਸਲੇ ਦਾ ਹੱਲ ਕੱਢਣ ਵੱਲ ਵਧੇ ਤਾਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾ ਵਾਪਰਣ।

ਉਨ੍ਹਾਂ ਕਿਹਾ ਕਿ ਕੁਝ ਲੋਕ ਜਾਣਬੁਝ ਕੇ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨਾ ਚਾਹੁੰਦੇ ਹਨ ਅਤੇ ਇਸੇ ਦਾ ਨਤੀਜਾ ਹੈ ਕਿ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਸਿੰਘੂ ਬਾਰਡਰ ਵਿਖੇ 10 ਮਹੀਨਿਆਂ ਤੋਂ ਜ਼ਿਆਦਾ ਸਮੇਂ ਤੋਂ ਬੈਠੇ ਕਿਸਾਨਾਂ ਦਾ ਮਸਲਾ ਸਰਕਾਰ ਹੱਲ ਨਹੀਂ ਕਰ ਰਹੀ। ਦੂਸਰੇ ਪਾਸੇ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨ ਦੀਆਂ ਸਾਜ਼ਿਸ਼ਾਂ ਚਿੰਤਾਜਨਕ ਹਨ।

ਬੀਬੀ ਜਗੀਰ ਕੌਰ ਨੇ ਸਿੰਘੂ ਬਾਰਡਰ ਦੀ ਘਟਨਾ ਦੀ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਸੱਚਾਈ ਲੋਕਾਂ ਸਾਹਮਣੇ ਆਉਣੀ ਚਾਹੀਦੀ ਹੈ ਅਤੇ ਇਹ ਵੀ ਸਾਫ਼ ਹੋਣਾ ਚਾਹੀਦਾ ਹੈ ਕਿ ਕਿਹੜੀਆਂ ਸ਼ਕਤੀਆਂ ਜਾਣਬੁਝ ਕੇ ਸਿੱਖਾਂ ਨੂੰ ਬਦਨਾਮ ਕਰਨ ਦਾ ਯਤਨ ਕਰ ਰਹੀਆਂ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਉਥੋਂ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਅਵਤਾਰ ਸਿੰਘ ਹਿੱਤ ਨਾਲ ਸਮਾਗਮ ਦੌਰਾਨ ਕੀਤੀ ਗਈ ਧੱਕਾ ਮੁੱਕੀ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਗੁਰ ਅਸਥਾਨਾਂ ਵਿਖੇ ਬਦਸਲੂਕੀ ਕਰਨ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ, ਲਿਹਾਜ਼ਾ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਹੋਵੇ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਕੌਮ ਦੀਆਂ ਜ਼ੁੰਮੇਵਾਰ ਸ਼ਖ਼ਸੀਅਤਾਂ ਦਾ ਨਿਰਾਦਰ ਕਰਨਾ ਕੌਮ ਨੂੰ ਬਦਨਾਮ ਕਰਨ ਵਾਲੀ ਕਾਰਵਾਈ ਹੈ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ ’ਚ ਮੁੜ ਅਫ਼ਗਾਨਿਸਤਾਨੀ ਹਥਿਆਰਬੰਦਾਂ ਵੱਲੋਂ ਜ਼ਬਰਦਸਤੀ ਦਾਖ਼ਲ ਹੋਣ ਦੀ ਵੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਅੰਦਰ ਵੱਸਦੇ ਸਿੱਖਾਂ ਨੂੰ ਲਗਾਤਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਸਹਿਮ ਦੇ ਮਾਹੌਲ ਕਾਰਨ ਸਿੱਖ ਆਪਣੇ ਕਾਰੋਬਾਰ ਵੀ ਸਹੀ ਤਰੀਕੇ ਨਾਲ ਨਹੀਂ ਕਰ ਪਾ ਰਹੇ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ਵਿਚ ਰਹਿੰਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,203FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...