Saturday, April 20, 2024

ਵਾਹਿਗੁਰੂ

spot_img
spot_img

ਕਿਸਾਨ ਅੰਦੋਲਨ ’ਚ ਫੁੱਟ ਪਾਉਣ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ ਮੋਦੀ ਸਰਕਾਰ: ਭਗਵੰਤ ਮਾਨ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ/ਚੰਡੀਗੜ੍ਹ, 28 ਜੁਲਾਈ, 2021 –
‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅੰਗਰੇਜ਼ੀ ਹਕੂਮਤ ਦੀ ‘ਫੁੱਟ ਪਾਓ ਤੇ ਰਾਜ ਕਰੋ’ ਨੀਤੀ ਤੋਂ ਚਾਰ ਕਦਮ ਅੱਗੇ ਵਧਦੀ ਹੋਈ ਲੜਾਓ ਅਤੇ ਰਾਜ ਕਰੋ’ ਦੀ ਨਫ਼ਰਤ ਭਰੀ ਨੀਤੀ ‘ਤੇ ਉੱਤਰ ਆਈ ਹੈ। ਇਸ ਸਿਲਸਿਲੇ ‘ਚ ਕਿਸਾਨ ਅੰਦੋਲਨ ਨੂੰ ਤੋੜਨ ਦੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ ਤਾਂ ਜੋ ਕਾਲ਼ੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਨੂੰ ਸਾਬੋਤਾਜ ਕੀਤਾ ਜਾਵੇ।’’

ਇਹ ਪ੍ਰਗਟਾਵਾ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬੁੱਧਵਾਰ ਨੂੰ ਸੰਸਦ ਦੇ ਬਾਹਰ ਪ੍ਰਤੀਕਿਰਿਆ ਦਿੰਦਿਆਂ ਕੀਤਾ। ਭਗਵੰਤ ਮਾਨ ਨੇ ਇਸ ਤੋਂ ਪਹਿਲਾਂ ਲਗਾਤਾਰ ਸੱਤਵੀਂ ਵਾਰ ਸੰਸਦ ਵਿੱਚ ‘ਕੰਮ ਰੋਕੂ ਮਤਾ’ ਪੇਸ਼ ਕਰਨ ਸਮੇਂ ਕੀਤਾ।

ਜਾਰੀ ਬਿਆਨ ਰਾਹੀਂ ਮਾਨ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਜਾਰੀ ਕਿਸਾਨ ਅੰਦੋਲਨ ਦੇਸ਼ ਦੇ ਲੋਕਾਂ ‘ਚ ਵੱਡੇ ਪੱਧਰ ‘ਤੇ ਜਾਗ੍ਰਿਤੀ ਪੈਦਾ ਕਰ ਰਿਹਾ ਹੈ।

ਮਾਨ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ, ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਅਤੇ ਸਰ ਛੋਟੂ ਰਾਮ ਦੇ ਸੁਫਨਿਆਂ ਦਾ ਭਾਰਤ ਸਿਰਜਣ ਲਈ ਕੇਂਦਰ ਦੀ ਮੋਦੀ ਸਰਕਾਰ ਨੂੰ ਚੱਲਦਾ ਕਰਨਾ ਬਹੁਤ ਜ਼ਰੂਰੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਸਰਕਾਰ ਕਿਸਾਨ ਅੰਦੋਲਨ ਦੀ ਦੇਸ਼ ਵਿਆਪੀ ਸਫਲਤਾ ਨੂੰ ਦੇਖ ਕੇ ਘਬਰਾ ਗਈ ਹੈ ਅਤੇ ਸਰਕਾਰੀ ਏਜੰਸੀਆਂ ਕਿਸਾਨ ਅੰਦੋਲਨ ਦੇ ਆਗੂਆਂ ਵਿੱਚ ਫੁੱਟ ਪਾਉਣ ਦੇ ਯਤਨ ਕਰ ਰਹੀਆਂ ਹਨ। ‘ਆਪ’ ਸੰਸਦ ਨੇ ਨਰਿੰਦਰ ਮੋਦੀ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਤੋਂ ਬਾਜ਼ ਆ ਜਾਵੇ।

ਉਨ੍ਹਾਂ ਕਿਸਾਨ ਅੰਦੋਲਨ ਦੇ ਕਿਸਾਨ ਆਗੂਆਂ ਨੂੰ ਕੇਂਦਰ ਸਰਕਾਰ ਦੀ ‘ਫੁੱਟ ਪਾਓ ਤੇ ਰਾਜ ਕਰੋ’ ਦੀ ਨੀਤੀ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਕਾਲੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਕਿਸਾਨ ਆਗੂਆਂ ਦੀ ਏਕਤਾ ਬਹੁਤ ਜ਼ਰੂਰੀ ਹੈ।

ਮਾਨ ਨੇ ਕਿਹਾ ਕਿ ਦੇਸ਼ ਦੇ ‘ਅੰਨ ਤੇ ਧਨ’ ਨੂੰ ਤਜੌਰੀ ਵਿੱਚ ਬੰਦ ਹੋਣ ਬਚਾਉਣ ਲਈ ਕਿਸਾਨ, ਮਜ਼ਦੂਰ, ਵਿਦਿਆਰਥੀ ਅਤੇ ਸੁਹਿਰਦ ਰਾਜਨੀਤਿਕ ਆਗੂਆਂ ਦਾ ਏਕਾ ਸਮੇਂ ਦੀ ਲੋੜ ਹੈ।

ਸੰਸਦ ਵਿੱਚ ਲਗਾਤਾਰ ਸੱਤਵੀਂ ਵਾਰ ‘ਕੰਮ ਰੋਕੂ ਮਤਾ’ ਪੇਸ਼ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਖੇਤੀ ਪ੍ਰਧਾਨ ਦੇਸ਼ ਵਿੱਚ ਖੇਤ ਅਤੇ ਕਿਸਾਨ ਦੀ ਗੱਲ ਸੜਕਾਂ ’ਤੇ ਤਾਂ ਜ਼ਰੂਰ ਹੁੰਦੀ ਹੈ, ਪਰ ਦੇਸ਼ ਦੀ ਸੰਸਦ ਵਿੱਚ ਖੇਤ ਅਤੇ ਕਿਸਾਨ ਦੀ ਗੱਲ ਨਹੀਂ ਕੀਤੀ ਜਾ ਰਹੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...