Saturday, April 20, 2024

ਵਾਹਿਗੁਰੂ

spot_img
spot_img

ਕਿਸਾਨ ਅੰਦੋਲਨ ’ਚ ਬਹਾਦਰੀ ਵਿਖ਼ਾਉਣ ਨੌਜਵਾਨ Navdeep Singh ਨੂੰ Gold Medal ਨਾਲ ਸਨਮਾਨਿਤ ਕਰੇਗੀ Federation: PeerMohammad

- Advertisement -

ਯੈੱਸ ਪੰਜਾਬ
ਸ਼ੰਭੂ ਬਾਰਡਰ, ਨਵੰਬਰ 26, 2020:
ਆਲ ਇੰਡੀਆ ਸਿੱਖ ਸਟੂਡੈਟਸ ਫੈਡਰੇਸ਼ਨ ਨੇ ਕਿਸਾਨ ਜਥੇਬੰਦੀਆਂ ਦੇ 26 ਅਤੇ 27 ਨਵੰਬਰ ਨੂੰ ਦਿੱਲੀ ਵਿੱਚ ਕੀਤੇ ਜਾ ਰਹੇ ਘਿਰਾਓ ਦੌਰਾਨ ਬੀਤੇ ਕੱਲ ਹਰਿਆਣਾ ਬਾਰਡਰ ਤੇ ਕੇਦਰ ਦੀ ਮੋਦੀ ਸਰਕਾਰ ਅਤੇ ਹਰਿਆਣਾ ਦੀ ਖੱਟਰ ਸਰਕਾਰ ਦੀਆ ਸਖਤ ਰੋਕਾ ਦੇ ਬਾਵਜੂਦ ਕਿਸਾਨਾ ਉਪਰ ਪਾਣੀ ਦੀਆ ਤੋਪਾ ਦੇ ਮੂੰਹ ਬਦਲਣ ਵਾਲੇ ਅੰਬਾਲਾ ਜਿਲੇ ਦੇ ਨੌਜਵਾਨ ਨਵਦੀਪ ਸਿੰਘ ਦੀ ਬਹਾਦਰੀ ਦੀ ਜੋਰਦਾਰ ਪ੍ਰਸੰਸਾ ਕਰਦਿਆ ਇਸ ਨੌਜਵਾਨ ਦਾ ਗੋਲਡ ਮੈਡਲ ਨਾਲ ਸਨਮਾਨ ਕਰਨ ਦਾ ਫੈਸਲਾ ਕਰਦਿਆ ਖੱਟਰ ਸਰਕਾਰ ਦੀ ਸਖਤ ਨਿੰਦਾ ਕਰਦਿਆ ਕਿਹਾ ਕਿ ਕਿਸਾਨਾ ਨੂੰ ਦਿੱਲੀ ਜਾਣ ਤੋ ਰੋਕਣ ਹਰਿਆਣਾ ਬਾਰਡਰ ਨੂੰ ਸੀਲ ਕਰਨ ਵਾਲੀ ਅਣਐਲਾਨੀ ਐਮਰਜੈਂਸੀ ਨੂੰ ਬਰਦਾਸ਼ਤ ਨਹੀ ਕੀਤਾ ਜਾ ਸਕਦੀ ਇਹ ਡੈਮੋਕਰੇਸੀ ਨਹੀ ਡਾਗੋਕਰੇਸੀ ਹੈ ।

ਆਲ ਇੰਡੀਆ ਸਿੱਖ ਸਟੂਡੈਟਸ ਫੈਡਰੇਸ਼ਨ ਦੇ ਸਰਪ੍ਰਸਤ ਅਤੇ ਸ੍ਰੌਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਅਤੇ ਮੁੱਖ ਬੁਲਾਰੇ ਸ੍ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਸਾਨਾਂ ਅਤੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਵੱਲੋਂ 27 ਨਵੰਬਰ ਦੇ ਦਿੱਲੀ ਦੇ ਘਿਰਾਓ ਨੂੰ ਸਫਲ ਬਣਾਉਣ ਲਈ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਜਗਰੂਪ ਸਿੰਘ ਚੀਮਾ ਸਮੂਹ ਅਹੁਦੇਦਾਰਾ ਜ਼ਿਲ੍ਹਾ ਪ੍ਰਧਾਨਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਕਿ ਇਸ ਘਿਰਾਓ ਲਈ ਪੰਜਾਬ ਤੋ ਵੱਡੀ ਗਿਣਤੀ ਵਿੱਚ ਨੌਜਵਾਨ ਦਿੱਲੀ ਨੂੰ ਵਹੀਰਾਂ ਘੱਤ ਕੇ ਜਾਣ ਅਤੇ ਕਿਸਾਨਾਂ ਦਾ ਪੂਰਨ ਤੌਰ ਤੇ ਸਾਥ ਦੇਣ।

ਇਸ ਸਮੇਂ ਸਿੱਖ ਸਟੂਡੈਟਸ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਜਗਰੂਪ ਸਿੰਘ ਚੀਮਾ ਨੇ ਕਿਹਾ ਹੈ ਕਿ ਫੈਡਰੇਸ਼ਨ ਪਿਛਲੇ ਸਮੇਂ ਤੋ ਹੀ ਸਿੱਖਾਂ ਲਈ ਵੱਧ ਅਧਿਕਾਰਾਂ ਅਤੇ ਫੈਡਰਲ਼ ਢਾਚੇਂ ਦੀ ਲੜਾਈ ਲੜ ਰਹੀ ਹੈ ਅਤੇ ਅੱਗੇ ਵੀ ਇਸੇ ਤਰਾਂ ਜਾਰੀ ਰੱਖੇਗੀ। ਉਹਨਾਂ ਨੇ ਕਿਸਾਨ ਜਥੇਬੰਦੀਆਂ ਵੱਲੋਂ ਲਏ ਫ਼ੈਸਲੇ ਦੀ ਪੁਰਜ਼ੋਰ ਹਿਮਾਇਤ ਕਰਦਿਆਂ ਦੇਸ਼ ਦੇ ਕਿਸਾਨਾਂ ਨੂੰ ਵਿਸ਼ਵਾਸ ਕਿ ਕੇਂਦਰੀ ਖੇਤੀ ਕਨੂੰਨ ਜਦੋਂ ਤੱਕ ਵਾਪਿਸ ਨਹੀਂ ਲਏ ਜਾਂਦੇ ਆਲ ਇੰਡੀਆ ਸਿੱਖ ਸਟੂਡੈਟਸ ਫੈਡਰੇਸ਼ਨ ਕਿਸਾਨ ਅੰਦੋਲਨ ਦੀ ਹਿਮਾਇਤ ਕਰਦੀ ਰਹੇਗੀ।

ਉਹਨਾਂ ਕੇਂਦਰ ਸਰਕਾਰ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਦੀ ਸਰਕਾਰ ਜਾਣਬੁੱਝ ਕੇ ਕਿਸਾਨਾਂ ਨੂੰ ਖੱਜਲ-ਖੁਆਰ ਕਰ ਰਹੀ ਹੈ ਪਰ ਕਿਸਾਨ ਜਥੇਬੰਦੀਆਂ ਬਹੁਤ ਹੀ ਸਿਆਣਪ ਨਾਲ ਅੰਦੋਲਨ ਨੂੰ ਸ਼ਾਤੀਪੂਰਨ ਢੰਗ ਨਾਲ ਚਲਾ ਰਹੀਆਂ ਹਨ। ਦੇਸ਼ ਦਾ ਹਰ ਵਰਗ ਕਿਸਾਨ ਅੰਦੋਲਨ ਨਾਲ ਜੁੜ ਚੁੱਕਿਆਂ ਹੈ ਤੇ ਹੁਣ ਇਹ ਅੰਦੋਲਨ ਫੈਸਲਾਕੁੰਨ ਸਥਿੱਤੀ ਵਿੱਚ ਪਹੁੰਚ ਗਿਆ ਹੈ।

ਸ੍ ਕਰਨੈਲ ਸਿੰਘ ਪੀਰਮੁਹੰਮਦ ਅਤੇ ਭਾਈ ਜਗਰੂਪ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਨਾਲ ਗੋਲਮੇਜ ਗੱਲਬਾਤ ਕਰਕੇ ਕਾਲੇ ਕਾਨੂੰਨ ਵਾਪਿਸ ਲਵੇ ਜਿਸ ਨਾਲ ਦੇਸ਼ ਦਾ ਕਿਸਾਨ ਖ਼ੁਸ਼ਹਾਲ ਹੋ ਸਕੇ।ਸਖਤੀਆ ਕਰਕੇ ਸਰਕਾਰ ਜਾਣਬੁੱਝ ਕੇ ਪੁਰਅਮਨ ਢੰਗ ਨਾਲ ਚੱਲ ਰਹੇ ਅੰਦੋਲਨ ਨੂੰ ਹਿੰਸਕ ਰੂਪ ਦੇਣਾ ਚਾਅ ਰਹੀ ਹੈ ਜੋ ਕਿ ਬੇਹੱਦ ਅਫਸੋਸਨਾਕ ਹੈ ।

ਫੈਡਰੇਸ਼ਨ ਨੇਤਾਵਾ ਨੇ ਦਿੱਲੀ ਪਹੁੰਚੇ ਪੰਜਾਬ ਏਕਤਾ ਪਾਰਟੀ ਦੇ ਕਨਵੀਨਰ ਸ੍ ਸੁਖਪਾਲ ਸਿੰਘ ਖਹਿਰਾ , ਅਕਾਲੀ ਦਲ ਡੈਮੋਕ੍ਰੇਟਿਕ ਦੇ ਨੇਤਾ ਸ੍ ਪਰਮਿੰਦਰ ਸਿੰਘ ਢੀਡਸਾ, ਤੇ ਹੋਰ ਆਗੂਆ ਦੀ ਗ੍ਰਿਫਤਾਰੀ ਦੀ ਸਖਤ ਨਿੰਦਾ ਕੀਤੀ ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...