Friday, April 19, 2024

ਵਾਹਿਗੁਰੂ

spot_img
spot_img

ਕਿਸਾਨ ਅੰਦੋਲਨ ਦੀ ਯਾਦਗਾਰ – ਬਰਜਿੰਦਰ ਸਿੰਘ ਹੁਸੈਨਪੁਰ ਵਲੋਂ ਜ਼ਮੀਨ ਦੇਣ ਦੀ ਪੇਸ਼ਕਸ਼, ਮੁੱਖ ਮੰਤਰੀ ਚੰਨੀ ਨੂੰ ਭੇਜਿਆ ਪੱਤਰ

- Advertisement -

ਯੈੱਸ ਪੰਜਾਬ
ਨਵਾਂਸ਼ਹਿਰ, 03 ਦਸੰਬਰ, 2021 –
‘ਨਰੋਆ ਪੰਜਾਬ’ ਸੰਸਥਾ ਦੇ ਸਰਪ੍ਰਸਤ ਸ. ਬਰਜਿੰਦਰ ਸਿੰਘ ਹੁਸੈਨਪੁਰ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਕਿਸਾਨ ਅੰਦੋਲਨ ਦੇ ਸੰਘਰਸ਼ ਅਤੇ ਇਸ ਦੌਰਾਨ ਸ਼ਹੀਦ ਹੋਏ ਕਿਸਾਨਾਂ ਮਜ਼ਦੂਰਾਂ ਨੂੰ ਸਮਰਪਿਤ ਯਾਦਗਾਰ ਬਣਾਈ ਜਾਵੇ।ਜੇਕਰ ਇਹ ਯਾਦਗਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਬਣਾਈ ਜਾਂਦੀ ਹੈ ਤਾਂ ਜ਼ਮੀਨ ਉਹਨਾਂ ਵਲੋਂ ਸੇਵਾ ਦੇ ਰੂਪ ਵਿੱਚ ਦਿੱਤੀ ਜਾਵੇਗੀ।

ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੂੰ ਭੇਜੇ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦੇਸ਼ ਦੇ ਕਿਸਾਨਾਂ ਮਜ਼ਦੂਰਾਂ ਵਲੋਂ ਕੀਤਾ ਸੰਘਰਸ਼ ਸਿਰਫ਼ ਸਾਡੇ ਦੇਸ਼ ਵਿੱਚ ਹੀ ਨਹੀਂ ਸਗੋਂ ਪੂਰੀ ਦੁਨੀਆਂ ਵਿੱਚ ਲਾ-ਮਿਸਾਲ ਹੈ ।ਇਸ ਦੌਰਾਨ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਅਤੇ ਹੋਰ ਜਥੇਬੰਦੀਆਂ ਨੇ ਸਮੂਹਿਕ ਤੌਰ ਤੇ ਸਿੱਖੀ ਤੇ ਪੰਜਾਬੀਅਤ ਦੀ ਭਾਵਨਾ ਦਾ ਪ੍ਰਗਟਾਵਾ ਕੀਤਾ।

ਇਸ ਦੌਰਾਨ 700 ਦੇ ਕਰੀਬ ਕਿਸਾਨ ਮਜ਼ਦੂਰ ਸ਼ਹੀਦ ਵੀ ਹੋ ਗਏ।ਇਸ ਮਹਾਨ ਸੰਘਰਸ਼ ਅਤੇ ਕੁਰਬਾਨੀਆਂ ਨੂੰ ਯਾਦ ਰੱਖਣ ਲਈ ਇਕ ਵਿਲੱਖਣ ਤੇ ਵਿਸ਼ਵ ਪੱਧਰੀ ਯਾਦਗਾਰ ਬਣਾਉਣ ਦੀ ਲੋੜ ਹੈ ਤਾਂ ਜੋ ਨਾ ਸਿਰਫ਼ ਪੰਜਾਬ ਜਾਂ ਭਾਰਤ ਦੇ ਸਗੋਂ ਪੂਰੀ ਦੁਨੀਆਂ ਦੇ ਲੋਕ ਇਸ ਤੋਂ ਪ੍ਰੇਰਨਾ ਲੈ ਸਕਣ।

ਸ. ਬਰਜਿੰਦਰ ਸਿੰਘ ਹੁਸੈਨਪੁਰ ਨੇ ਇਹ ਵੀ ਸੁਝਾਅ ਦਿੱਤਾ ਹੈ ਕਿ ਇਸ ਯਾਦਗਾਰ ਵਿਚ ਕਿਸਾਨ ਸੰਘਰਸ਼ ਦੇ ਹਰ ਪਹਿਲੂ ਨੂੰ ਚਿੱਤਰਕਾਰੀ, ਕਿਤਾਬੀ ਅਤੇ ਡਿਜੀਟਲ ਰੂਪ ਵਿੱਚ ਪੇਸ਼ ਕਰਕੇ ਸੰਭਾਲਿਆ ਜਾਵੇ ।ਇਸ ਯਾਦਗਾਰ ਲਈ ਦੇਸ਼ ਦੇ ਹਰ ਪਿੰਡ ਤੋਂ ਨਾਂ ਮਾਤਰ ਮਿੱਟੀ ਤੇ ਹੋਰ ਸਾਮਾਨ ਲਿਆ ਕੇ ਵਰਤਿਆ ਜਾਵੇ ਤਾਂ ਜੋ ਕਿਸਾਨ ਮਜ਼ਦੂਰ ਏਕਤਾ ਦੀ ਸਦੀਵੀ ਸਾਂਝ ਦਾ ਪ੍ਰਗਟਾਵਾ ਹੋ ਸਕੇ ਤੇ ਹਮੇਸ਼ਾਂ ਲਈ ਰਹਿ ਸਕੇ।

ਯਾਦਗਾਰ ਬਣਾਉਣ ਲਈ ਬਣਾਈ ਜਾਣ ਵਾਲੀ ਕਮੇਟੀ, ਟਰੱਸਟ ਜਾਂ ਹੋਰ ਸੰਸਥਾ ਵਿਚ ਕਿਸਾਨ ਅੰਦੋਲਨ ਵਿੱਚ ਮੋਹਰੀ ਰੋਲ ਨਿਭਾਉਣ ਵਾਲਿਆਂ ਨੂੰ ਜ਼ਰੂਰ ਸ਼ਾਮਲ ਕੀਤਾ ਜਾਵੇ ਅਤੇ ਉਨ੍ਹਾਂ ਦਾ ਸਹਿਯੋਗ ਲਿਆ ਜਾਵੇ।ਇਸ ਲਈ ਹੁਣ ਤੋਂ ਹੀ ਸ਼ਹੀਦ ਹੋਏ ਕਿਸਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਸਬੰਧੀ ਲੋੜੀਂਦੇ ਅੰਕੜੇ ਇਕੱਠੇ ਕਰਨ ਲਈ ਲੋੜੀਂਦੇ ਦਿਸ਼ਾ ਨਿਰਦੇਸ਼ ਸਬੰਧਤ ਅਧਿਕਾਰੀਆਂ ਨੂੰ ਜਾਰੀ ਕਰ ਦਿੱਤੇ ਜਾਣੇ ਚਾਹੀਦੇ ਹਨ।

ਪੱਤਰ ਦੇ ਅੰਤ ਵਿੱਚ ਲਿਖਿਆ ਗਿਆ ਹੈ ਕਿ, “ਮੈਂ ਇੱਕ ਸਿੱਖ, ਪੰਜਾਬੀ ਅਤੇ ਕਿਸਾਨ ਹੋਣ ਦੇ ਨਾਂ ‘ਤੇ ਨਿਮਰਤਾ ਸਹਿਤ ਬੇਨਤੀ ਕਰਦਾ ਹਾਂ ਕਿ ਇਹ ਯਾਦਗਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਬਣਾਈ ਜਾਵੇ।ਇਸ ਯਾਦਗਾਰ ਵਾਸਤੇ ਲੋੜੀਂਦੀ ਜ਼ਮੀਨ ਅਸੀਂ ਨਿਮਰਤਾ ਸਹਿਤ ਆਪਣੇ ਵਲੋਂ ਦੇਣ ਲਈ ਤਿਆਰ ਹਾਂ।ਜੇਕਰ ਸਾਨੂੰ ਸੇਵਾ ਦਾ ਇਹ ਮੌਕਾ ਮਿਲੇ ਤਾਂ ਗੁਰੂ ਦੀ ਇਸ ਬਖਸ਼ਿਸ਼ ਲਈ ਸਾਡੇ ਵੱਡੇ ਭਾਗ ਹੋਣਗੇ।”

ਇਥੇ ਦੱਸਣਯੋਗ ਹੈ ਕਿ ਸ. ਬਰਜਿੰਦਰ ਸਿੰਘ ਹੁਸੈਨਪੁਰ ਹੁਰਾਂ ਦਾ ਅਮਰੀਕਾ ਵਿੱਚ ਵੀ ਆਪਣਾ ਕਾਰੋਬਾਰ ਹੈ।ਉਹਨਾਂ ਵਲੋਂ ਨਵਾਂਸ਼ਹਿਰ ਇਲਾਕੇ ਵਿੱਚ ਵੱਡੇ ਪੱਧਰ ‘ਤੇ ਸਿੱਖਿਆ, ਖੇਡਾਂ ਤੇ ਵਾਤਾਵਰਨ ਲਈ ਕੰਮ ਕੀਤੇ ਜਾ ਰਹੇ ਹਨ।ਉਹਨਾਂ ਵਲੋਂ ਨਵਾਂਸ਼ਹਿਰ ਦਾ ‘ਸ਼ਪੈਸ਼ਲ ਬੱਚਿਆਂ ਲਈ ਸਕੂਲ’ ਅਪਣਾ ਕੇ ਉਸ ਦਾ ਸਾਰਾ ਖਰਚਾ ਆਪਣੇ ਵਲੋਂ ਕੀਤਾ ਜਾ ਰਿਹਾ ਹੈ।100 ਸਰਕਾਰੀ ਸਕੂਲਾਂ ਵਿੱਚ 1-1 ਵਲੰਟੀਅਰ ਅਧਿਆਪਕ ਆਪਣੇ ਵਲੋਂ ਰੱਖਿਆ ਜਾ ਰਿਹਾ ਹੈ।

ਉਹਨਾਂ ਵਲੋਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਸੱਦਾ ਦਿੱਤਾ ਗਿਆ ਹੈ ਕਿ ਉਹ ਆਪਣੇ ਪਿੰਡਾਂ ਵਿੱਚ ਲਾਇਬ੍ਰੇਰੀਆਂ ਖੋਲ੍ਹਣ ਲਈ ਮਤੇ ਪਾਉਣ, ਲੋੜੀਂਦੀਆਂ ਕਿਤਾਬਾਂ ਉਹਨਾਂ ਦੁਆਰਾ ਉਪਲੱਬਧ ਕਰਵਾਈਆਂ ਜਾਣਗੀਆਂ।ਉਹਨਾਂ ਦੀ ਟੀਮ ਵਲੋਂ ਇਲਾਕੇ ਵਿੱਚ 25000 ਪੌਦੇ ਵੀ ਲਗਾਏ ਗਏ ਹਨ ਅਤੇ ਟੂਰਨਾਮੈਂਟਾਂ ਦੀ ਲੜੀ ਵੀ ਚਲਾਈ ਜਾ ਰਹੀ ਹੈ।ਸ. ਹੁਸੈਨਪੁਰ ਨੇ ਦੱਸਿਆ ਕਿ ਸੇਵਾ ਦੇ ਇਹ ਸਾਰੇ ਕੰਮ ਉਹਨਾਂ ਦੇ ਪਰਿਵਾਰ ਵਲੋਂ ਲਏ ਫੈਸਲੇ ਮੁਤਾਬਕ ਕੀਤੇ ਜਾ ਰਹੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...