ਯੈੱਸ ਪੰਜਾਬ
ਰੂਪਨਗਰ, 1 ਦਸੰਬਰ, 2021:
ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਲੋਕ ਸਭਾ ਵਿੱਚ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਕਰੋੜ ਰੁਪਏ ਦਾ ਮੁਆਵਜ਼ਾ ਦੇਣ ਅਤੇ ਕਿਸਾਨਾਂ ਦੀਆਂ ਹੋਰ ਮੰਗਾਂ ਮੰਨਣ ਦੀ ਲੋੜ ’ਤੇ ਜ਼ੋਰ ਦਿੱਤਾ।
ਲੋਕ ਸਭਾ ਵਿੱਚ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਇਤਿਹਾਸਕ ਕਿਸਾਨ ਅੰਦੋਲਨ ਕਾਰਨ ਸਰਕਾਰ ਨੂੰ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਫੈਸਲਾ ਲੈਣਾ ਪਿਆ ਹੈ। ਇਸ ਦੌਰਾਨ 700 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਸਰਕਾਰ ਨੂੰ ਇਨ੍ਹਾਂ ਕਿਸਾਨਾਂ ਦੀ ਸੂਚੀ ਬਣਾ ਕੇ ਇਨ੍ਹਾਂ ਦੇ ਪਰਿਵਾਰਾਂ ਨੂੰ 5-5 ਕਰੋੜ ਰੁਪਏ ਦਾ ਮੁਆਵਜ਼ਾ ਦੇਣਾ ਚਾਹੀਦਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਨੂੰ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਦੇਣ ਅਤੇ ਹੋਰ ਮੰਗਾਂ ਮੰਨਣ ਦੀ ਅਪੀਲ ਵੀ ਕੀਤੀ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ