Thursday, April 18, 2024

ਵਾਹਿਗੁਰੂ

spot_img
spot_img

ਕਿਸਾਨ ਅੰਦੋਲਨ ਨੇ ਕੇਂਦਰ ਹਿਲਾਇਆ: Amit Shah ਨੇ ਕਿਹਾ ‘ਬਿਨਾਂ ਸ਼ਰਤ ਗੱਲਬਾਤ ਲਈ ਤਿਆਰ ਸਰਕਾਰ’

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 30 ਨਵੰਬਰ, 2020:
ਕਿਸਾਨਾਂ ਵੱਲੋਂ ਦਿੱਲੀ ਦੀ ਕੀਤੀ ਘੇਰਾਬੰਦੀ ਨੇ ਕੇਂਦਰ ਸਰਕਾਰ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦੋ ਮਹੀਨੇ ਪੰਜਾਬ ਵਿੱਚ ਬੈਠੇ ਰਹੇ ਕਿਸਾਨਾਂ ਦੇ ਦਿੱਲੀ ਦੀ ਘੇਰਾਬੰਦੀ ਕਰਨ ਦੇ ਨਾਲ ਹੀ ਕੇਂਦਰ ਸਰਕਾਰ ਹਰ ਰੋਜ਼ ਪੈਰ ਪਿਛਾਂਹ ਪੁੱਟਦੀ ਨਜ਼ਰ ਆ ਰਹੀ ਹੈ।

ਅੱਜ ਗੁਰਪੁਰਬ ਦੇ ਦਿਨ ਕੇਂਦਰੀ ਗ੍ਰਹਿ ਮੰਤਰੀ ਅੰਮਿਤ ਸ਼ਾਹ ਨੇ ਬੀ.ਕੇ.ਯੂ. ਡਕੌਂਦਾ ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨਾਲ ਫ਼ੋਨ ’ਤੇ ਗੱਲਬਾਤ ਕੀਤੀ ਹੈ ਅਤੇ ਕਿਹਾ ਹੈ ਕਿ ਕੇਂਦਰ ਸਰਕਾਰ ਬਿਨਾ ਕਿਸੇ ਸ਼ਰਤ ਦੇ ਗੱਲਬਾਤ ਲਈ ਤਿਆਰ ਹੈ। ਇਹ ਮੁਲਾਕਾਤ ਮੰਗਲਵਾਰ ਨੂੰ ਹੋਣ ਦੀ ਸੰਭਾਵਨਾ ਹੈ।

ਇਸ ਦੀ ਪੁਸ਼ਟੀ ਨਹੀਂ ਹੋ ਸਕੀ, ਪਰ ਖ਼ਬਰ ਇਹ ਹੈ ਕਿ ਅੱਜ ਕੁਝ ਕਿਸਾਨ ਆਗੂਆਂ ਨੇ ਸ੍ਰੀ ਰਾਜ ਨਾਥ ਸਿੰਘ ਨਾਲ ਗੱਲਬਾਤ ਕੀਤੀ ਹੈ ਅਤੇ ਉੱਥੇ ਹੀ ਕਿਸਾਨ ਆਗੂਆਂ ਦੀ ਸ੍ਰੀ ਅਮਿਤ ਸ਼ਾਹ ਨਾਲ ਗੱਲਬਾਤ ਹੋਈ ਸੀ।

ਕਿਸਾਨ ਨੇਤਾਵਾਂ ਨੂੰ ਇਹ ਸੰਕੇਤ ਦਿੱਤਾ ਗਿਆ ਹੈ ਕਿ ਪਹਿਲਾਂ ਭੇਜੇ ਸੱਦੇ ਵਿੱਚ ਲਾਈ ਗਈ ਬੁਰਾੜੀ ਵਿਖ਼ੇ ਹੀ ਆ ਕੇ ਬੈਠਣ ਅਤੇ ਫ਼ਿਰ ਅਗਲੇ ਦਿਨ ਗੱਲਬਾਤ ਕੀਤੇ ਜਾਣ ਦੀ ਸ਼ਰਤ ਵੀ ਹੁਣ ਨਹੀਂ ਹੋਵੇਗੀ। ਇਸ ਤੋਂ ਇਲਾਵਾ ਬੁਰਾੜੀ ਪਹੁੰਚ ਚੁੱਕੇ ਕਿਸਾਨਾਂ ਨੂੰ ਵੀ ‘ਮੂਵਮੈਂਟ’ ਦੀ ਇਜਾਜ਼ਤ ਦਿੱਤੀ ਜਾਵੇਗੀ ਤਾਂ ਜੋ ਉਹ ਆਪਣੇ ਬਾਕੀ ਸਾਥੀਆਂ ਨਾਲ ਦਿੱਲੀ ਬਾਰਡਰ ’ਤੇ ਜਾ ਕੇ ਬੈਠ ਸਕਣ।

ਜ਼ਿਕਰਯੋਗ ਹੈ ਕਿ ਇਹ ਬਿਨਾ ਸ਼ਰਤ ਸੱਦਾ ਅੱਜ ਸਵੇਰੇ ਸ੍ਰੀ ਅਮਿਤ ਸ਼ਾਹ ਅਤੇ ਸ੍ਰੀ ਨਰਿੰਦਰ ਤੋਮਰ ਵਿਚਾਲੇ ਸ੍ਰੀ ਸ਼ਾਹ ਦੇ ਨਿਵਾਸ ਸਥਾਨ ’ਤੇ ਹੋਈ ਮੀਟਿੰਗ ਤੋਂ ਬਾਅਦ ਭੇਜਿਆ ਗਿਆ।

ਯਾਦ ਰਹੇ ਕਿ ਇਸ ਤੋਂ ਪਹਿਲਾਂ ਕਿਸਾਨਾਂ ਵੱਲੋਂ ਬਾਰਡਰ ’ਤੇ ਹੀ ਬਹਿਣ ਅਤੇ ਦਿੱਲੀ ਦੇ ਸਾਰੇ ਬਾਰਡਰ ਸੀਲ ਕਰ ਦੇਣ ਦਾ ਐਲਾਨ ਕਰਨ ਮਗਰੋਂ ਹੀ ਸ੍ਰੀ ਅਮਿਤ ਸ਼ਾਹ ਖ਼ੁਦ ਐਕਸ਼ਨ ਵਿੱਚ ਆਏ ਸਨ ਅਤੇ ਐਤਵਾਰ ਨੂੰ ਹੈਦਰਾਬਾਦ ਕਾਰਪੋਰੇਸ਼ਨ ਚੋਣਾਂ ਵਿੱਚ ਭਾਜਪਾ ਦੇ ਚੋਣ ਪ੍ਰਚਾਰ ਮਗਰੋਂ ਦੇਰ ਸ਼ਾਮ ਦਿੱਲੀ ਪੁੱਜੇ ਸ੍ਰੀ ਸ਼ਾਹ ਨੇ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਜਗਤ ਪ੍ਰਕਾਸ਼ ਨੱਢਾ ਦੀ ਰਿਹਾਇਸ਼ ’ਤੇ ਉਸ ਮੀਟਿੰਗ ਵਿੱਚ ਹਿੱਸਾ ਲਿਆ ਜਿਸ ਵਿੱਚ ਖ਼ੇਤੀਬਾੜੀ ਮੰਤਰੀ ਸ੍ਰੀ ਨਰਿੰਦਰ ਤੋਮਰ ਵੀ ਹਾਜ਼ਰ ਸਨ।

ਉਂਜ ਕਿਸਾਨ ਜੱਥੇਬੰਦੀਆਂ ਵੱਲੋਂ ਅਜੇ ਕੇਂਦਰ ਦੇ ਸੱਦੇ ਅਤੇ ਸੰਭਾਵਿਤ ਮੀਟਿੰਗ ਬਾਰੇ ਫ਼ੈਸਲਾ ਲਿਆ ਜਾਣਾ ਹੈ। ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਹੁਣ ਇਸ ਗੱਲ ’ਤੇ ਵੀ ਅੜਦੀਆਂ ਨਜ਼ਰ ਆ ਰਹੀਆਂ ਹਨ ਕਿ ਦੇਸ਼ ਦੇ ਬਾਕੀ ਹਿੱਸਿਆਂ ਦੇ ਕਿਸਾਨਾਂ ਨੂੰ ਵੀ ਇਸ ਗੱਲਬਾਤ ਵਿੱਚ ਸ਼ਾਮਿਲ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ ਕਿਸਾਨ ਹੁਣ ਸਿੱਧੇ ਸਿੱਧੇ ਇਸ ਗੱਲ ’ਤੇ ਆ ਗਏ ਹਨ ਕਿ ਉਹ ਤਿੰਨ ਨਵੇਂ ਖ਼ੇਤੀ ਕਾਨੂੰਨ ਵਾਪਸ ਲਏ ਜਾਣ ਅਤੇ ਬਿਜਲੀ ਸੋਧ ਬਿੱਲ ਅਤੇ ਪਰਾਲੀ ਸੰਬੰਧੀ ਆਰਡੀਨੈਂਸਾਂ ਨੂੰ ਵਾਪਸ ਲਏ ਜਾਣ ਤੋਂ ਬਿਨਾ ਕੋਈ ਫ਼ੈਸਲਾ ਪਰਵਾਨ ਨਹੀਂ ਕਰਨਗੇ ਅਤੇ ਇਹ ਮੰਗਾਂ ਮੰਨੇ ਜਾਣ ਤਕ ਦਿੱਲੀ ਦੀ ਘੇਰਾਬੰਦੀ ਜਾਰੀ ਰੱਖਣਗੇ।

ਇਸੇ ਦੌਰਾਨ ਦਿੱਲੀ ਦੇ ਬਾਰਡਰਾਂ ’ਤੇ ਚੜ੍ਹਦੀ ਕਲਾ ਵਿੱਚ ਬੈਠੇ ਪੰਜਾਬ ਦੇ ਕਿਸਾਨਾਂ ਨੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਬਾਰਡਰਾਂ ’ਤੇ ਹੀ ਦੀਵਾਨ ਸਜਾ ਕੇ ਮਨਾਇਆ।

ਕਿਸਾਨ ਅੰਦੋਲਨ ਨੇ ਕੇਂਦਰ ਹਿਲਾਇਆ: Amit Shah ਨੇ ਕਿਹਾ ‘ਬਿਨਾਂ ਸ਼ਰਤ ਗੱਲਬਾਤ ਲਈ ਤਿਆਰ ਸਰਕਾਰ’

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,201FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...