Saturday, April 27, 2024

ਵਾਹਿਗੁਰੂ

spot_img
spot_img

ਕਿਸਾਨ ਅੰਦੋਲਨ ਬੇਲੋੜਾ, ਨਾਅਰੇ ਮਾਰਨ ਦੀ ਬਜਾਏ ਸੂਬੇ ਵਿੱਚ ਪਾਣੀ ਬਚਾਉਣ ਲਈ ਹੰਭਲਾ ਮਾਰੀਏ: ਭਗਵੰਤ ਮਾਨ ਨੇ ਕਿਸਾਨ ਯੂਨੀਅਨਾਂ ਨੂੰ ਸਹਿਯੋਗ ਕਰਨ ਲਈ ਆਖਿਆ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 17 ਮਈ, 2022:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਅੰਦੋਲਨ ਨੂੰ ਬੇਲੋੜਾ ਅਤੇ ਅਣਚਾਹਿਆ ਦੱਸਦਿਆਂ ਕਿਸਾਨ ਯੂਨੀਅਨਾਂ ਨੂੰ ਨਾਅਰੇਬਾਜ਼ੀ ਬੰਦ ਕਰਨ ਅਤੇ ਪੰਜਾਬ ਵਿੱਚ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਰੋਕਣ ਲਈ ਸੂਬਾ ਸਰਕਾਰ ਦੇ ਉਪਰਾਲਿਆਂ ਨੂੰ ਸਹਿਯੋਗ ਕਰਨ ਲਈ ਆਖਿਆ।

ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਝੋਨੇ ਦੀ ਬਿਜਾਈ ਲਈ ਉਲੀਕੇ ਪੜਾਅਵਾਰ ਪ੍ਰੋਗਰਾਮ ਨਾਲ ਕਿਸਾਨਾਂ ਦੇ ਹਿੱਤਾਂ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ ਸਗੋਂ ਇਹ ਉਪਰਾਲਾ ਸੂਬੇ ਵਿੱਚ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਬਹੁਤ ਹੀ ਸਹਾਈ ਸਿੱਧ ਹੋ ਸਕਦਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਉਹ ਮਹਾਨ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ‘ਤੇ ਚੱਲ ਰਹੇ ਹਨ ਅਤੇ ਉਨ੍ਹਾਂ ਨੂੰ ਇਸ ਤੋਂ ਕੋਈ ਰੋਕ ਨਹੀਂ ਸਕਦਾ। ਉਨ੍ਹਾਂ ਨੇ ਸਾਫ ਤੌਰ ‘ਤੇ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ ਪਰ ਉਨ੍ਹਾਂ ਖਿਲਾਫ਼ ਨਾਅਰੇਬਾਜ਼ੀ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਪ੍ਰਤੀ ਉਨ੍ਹਾਂ ਦੇ ਦ੍ਰਿੜ ਇਰਾਦੇ ਨੂੰ ਤੋੜ ਨਹੀਂ ਸਕਦੀ।

ਮੁੱਖ ਮੰਤਰੀ ਨੇ ਕਿਹਾ, “ਮੈਂ ਖੁਦ ਇੱਕ ਕਿਸਾਨ ਦਾ ਪੁੱਤ ਹਾਂ ਅਤੇ ਮੈਨੂੰ ਚੰਗੀ ਤਰ੍ਹਾਂ ਪਤਾ ਹੈ ਕਿ ਕਿਸਾਨਾਂ ਨੂੰ ਕਿਹੜੀ ਜ਼ਰੂਰਤ ਹੈ। ਮੈਂ 10 ਜੂਨ ਅਤੇ 18 ਜੂਨ ਦਰਮਿਆਨ ਫਰਕ ਤੋਂ ਵੀ ਪੂਰੀ ਤਰ੍ਹਾਂ ਜਾਣੂੰ ਹਾਂ।” ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਪਾਣੀ ਤੇ ਹਵਾ ਨੂੰ ਬਚਾਉਣ ਵਿਚ ਮੇਰਾ ਕੋਈ ਨਿੱਜੀ ਹਿੱਤ ਨਹੀਂ ਛੁਪਿਆ ਸਗੋਂ ਇਨ੍ਹਾਂ ਬਹੁਮੁੱਲੇ ਕੁਦਰਤੀ ਕੀਮਤੀ ਸਰੋਤਾਂ ਨੂੰ ਬਚਾਉਣ ਲਈ ਉਨ੍ਹਾਂ ਦੀ ਵੱਡੀ ਜ਼ਿੰਮੇਵਾਰੀ ਬਣਦੀ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਧਰਨੇ-ਮੁਜ਼ਾਹਰੇ ਕਰਨ ਦੀ ਬਜਾਏ ਪੰਜਾਬ ਅਤੇ ਪੰਜਾਬੀਆਂ ਦੀ ਬਿਹਤਰੀ ਲਈ ਇਸ ਨੇਕ ਕਾਰਜ ਵਾਸਤੇ ਅੱਗੇ ਆ ਕੇ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਬਾਸਮਤੀ ਅਤੇ ਮੂੰਗੀ ਦੀ ਫਸਲ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦਣ ਦਾ ਐਲਾਨ ਪਹਿਲਾਂ ਹੀ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਵੀ ਪ੍ਰੇਰਿਤ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਸਾਨਾਂ ਪਾਸੋਂ ਇੱਕ ਸਾਲ ਤੱਕ ਸੂਬਾ ਸਰਕਾਰ ਦੇ ਯਤਨਾਂ ਨੂੰ ਸਹਿਯੋਗ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਇਸ ਸਮੇਂ ਦੌਰਾਨ ਕਿਸਾਨਾਂ ਦਾ ਕੋਈ ਨੁਕਸਾਨ ਹੁੰਦਾ ਵੀ ਹੈ ਤਾਂ ਸੂਬਾ ਸਰਕਾਰ ਉਸ ਦੀ ਭਰਪਾਈ ਕਰੇਗੀ।

ਉਨ੍ਹਾਂ ਨੇ ਅੰਦੋਲਨਕਾਰੀ ਕਿਸਾਨ ਯੂਨੀਅਨਾਂ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਉਹ ਦੱਸਣ ਕਿ ਜੇਕਰ ਸੂਬੇ ਵਿੱਚ ਪਾਣੀ ਬਚਾਉਣ ਅਤੇ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਣ ਬਾਰੇ ਉਹ (ਮੁੱਖ ਮੰਤਰੀ) ਚੰਗਾ ਸੋਚ ਰਹੇ ਹਨ ਤਾਂ ਕਿ ਇਸ ਵਿਚ ਉਹ ਕਿੱਥੇ ਗਲਤ ਹਨ। ਭਗਵੰਤ ਮਾਨ ਨੇ ਅੰਦੋਲਨਕਾਰੀ ਜਥੇਬੰਦੀਆਂ ਨੂੰ ਇਹ ਵੀ ਸਵਾਲ ਕੀਤਾ ਕਿ ਜਦੋਂ ਬਟਾਲਾ ਵਿਖੇ ਸਕੂਲੀ ਬੱਚਿਆਂ ਦੀ ਬੱਸ ਦਾ ਪਰਾਲੀ ਸਾੜਨ ਕਾਰਨ ਹਾਦਸਾ ਵਾਪਰਿਆ ਜਾਂ ਅੱਗ ਲੱਗਣ ਕਾਰਨ ਦੋ ਛੋਟੇ ਬੱਚਿਆਂ ਦੀ ਮੌਤ ਹੋ ਗਈ ਤਾਂ ਉਨ੍ਹਾਂ ਨੇ ਉਸ ਵੇਲੇ ਚੁੱਪ ਕਿਉਂ ਵੱਟੀ ਰੱਖੀ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਸਾਰੇ ਇਹੋ ਜਿਹਾ ਰਾਹ ਫੜਨ ਦੀ ਬਜਾਏ ਪੰਜਾਬ ਨੂੰ ਬਚਾਉਣ ਲਈ ਠੋਸ ਉਪਰਾਲੇ ਕਰੀਏ। ਭਗਵੰਤ ਮਾਨ ਨੇ ਕਿਹਾ ਕਿ ਉਹ ਲੋਕ ਸਭਾ ਵਿੱਚ ਕਿਸਾਨਾਂ ਦੇ ਮੁੱਦੇ ਉਠਾਉਂਦੇ ਰਹੇ ਹਨ ਅਤੇ ਹੁਣ ਵੀ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਆਪਣਾ ਫਰਜ਼ ਸਮਝਦੇ ਹਨ। ਹਾਲਾਂਕਿ, ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੀ ਮੌਜੂਦਾ ਸਥਿਤੀ ਦੀ ਗੰਭੀਰਤਾ ਨੂੰ ਸਮਝਦੇ ਹੋਏ ਸੂਬਾ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...