Thursday, March 28, 2024

ਵਾਹਿਗੁਰੂ

spot_img
spot_img

ਕਿਸਾਨ ਕੇਂਦਰ ਮੀਟਿੰਗ ਫ਼ਿਰ ਰਹੀ ਬੇਸਿੱਟਾ, ਅਗਲੀ ਮੀਟਿੰਗ 19 ਜਨਵਰੀ ਨੂੰ – ਅੱਜ ਕੀ ਹੋਇਆ?

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 15 ਜਨਵਰੀ, 2021:
ਕੇਂਦਰ ਅਤੇ ਕਿਸਾਨਾਂ ਵਿਚਾਲੇ ਅੱਜ ਵਿਗਿਆਨ ਭਵਨ ਵਿਖ਼ੇ ਹੋਈ 9ਵੇਂ ਗੇੜ ਦੀ ਗੱਲਬਾਤ ਫ਼ਿਰ ਬੇਸਿੱਟਾ ਰਹੀ ਹੈ। ਹੁਣ ਅਗਲੀ ਮੀਟਿੰਗ 19 ਜਨਵਰੀ ਨੂੰ ਦੁਪਹਿਰ 12 ਵਜੇ ਲਈ ਰੱਖੀ ਗਈ ਹੈ।

ਅੱਜ ਦੀ ਮੀਟਿੰਗ ਦੀ ਅਹਿਮ ਗੱਲ ਇਹ ਰਹੀ ਕਿ ਕੇਂਦਰ ਵੱਲੋਂ ਹਾਜ਼ਰ ਹੋਏ ਮੰਤਰੀਆਂ ਸ੍ਰੀ ਨਰਿੰਦਰ ਸਿੰਘ ਤੋਮਰ, ਸ੍ਰੀ ਪਿਯੂਸ਼ ਗੋਇਲ ਅਤੇ ਸ੍ਰੀ ਸੋਮ ਪਕਾਸ਼ ਦੀ ਕਿਸਾਨ ਜੱਥੇਬੰਦੀਆਂ ਨਾਲ ਹੋਈ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ ਕਿ ਸੁਪਰੀਮ ਕੋਰਟ ਦੀ ਦਖ਼ਲਅੰਦਾਜ਼ੀ ਦੇ ਬਾਵਜੂਦ ਕੇਂਦਰ ਕਿਸਾਨਾਂ ਨਾਲ ਗੱਲਬਾਤ ਕਰਦਾ ਰਹੇਗਾ। ਇਕ ਕਿਸਾਨ ਆਗੂ ਨੇ ਕਿਹਾ ਕਿ ਸਰਕਾਰ ਦੇ ਕਿਸਾਨਾਂ ਨਾਲ ਗੱਲਬਾਤ ਜਾਰੀ ਰੱਖਣ ਤੋਂ ਹੀ ਸਪਸ਼ਟ ਹੋ ਗਿਆ ਹੈ ਕਿ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਕਮੇਟੀ ਦਾ ਕੀ ਮਹੱਤਵ ਰਹਿ ਗਿਆ ਹੈ।

ਅੱਜ ਦੀ ਮੀਟਿੰਗ ਦਾ ਇਕ ਹੋਰ ਅਹਿਮ ਪਹਿਲੂ ਇਹ ਰਿਹਾ ਕਿ ਅੱਜ ਕੇਂਦਰੀ ਮੰਤਰੀ ਕਿਸਾਨਾਂ ਨੂੰ ਇਸ ਗੱਲ ਵਿੱਚ ਮਨਾਉਣ ’ਤੇ ਲੱਗੇ ਰਹੇ ਕਿ ਕਿਸਾਨ ਗੱਲਬਾਤ ਲਈ 5 ਮੈਂਬਰੀ ਛੋਟੀ ਕਮੇਟੀ ਬਣਾ ਲੈਣ ਪਰ ਕਿਸਾਨਾਂ ਨੇ ਇਕ ਵਾਰ ਫ਼ਿਰ ਇਸ ਸੁਝਾਅ ਨੂੰ ਰੱਦ ਕਰ ਦਿੱਤਾ।

ਕਿਸਾਨਾਂ ਨੇ ਨੇ ਅੱਜ ਕਰਨਾਲ ਵਿੱਚ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਦੇ ਪ੍ਰੋਗਰਾਮ ਨੂੰ ਰੱਦ ਕਰਵਾਉਣ ਸੰਬੰਧੀ ਕਿਸਾਨਾਂ ਖਿਲਾਫ਼ ਦਰਜ ਕੀਤੇ ਪਰਚਿਆਂ ਦਾ ਮਾਮਲਾ ਵੀ ਕੇਂਦਰੀ ਮੰਤਰੀਆਂ ਸਾਹਮਣੇ ਰੱਖ਼ਿਆ ਅਤੇ ਕਿਹਾ ਕਿ ਇਕ ਪਾਸੇ ਕੇਂਦਰ ਕਿਸਾਨਾਂ ਨਾਲ ਗੱਲਬਾਤ ਕਰ ਰਿਹਾ ਹੈ ਅਤੇ ਦੂਜੇ ਪਾਸੇ ਕਿਸਾਨਾਂ ’ਤੇ ਪਰਚੇ ਕਰਕੇ ਉਨ੍ਹਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਗ੍ਰਿਫ਼ਤਾਰੀਆਂ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਮੰਤਰੀਆਂ ਦੇ ਸਾਹਮਣੇ ਇਹ ਗੱਲ ਵੀ ਰੱਖੀ ਗਈ ਕਿ ਇਸ ਤੋਂ ਪਹਿਲਾਂ ਕਿਸਾਨਾਂ ਦੇ ਸਮਰਥਨ ਕਾਰਨ ਆੜ੍ਹਤੀਆਂ ’ਤੇ ਇੰਕਮ ਟੈਕਸ ਦੀ ਛਾਪੇਮਾਰੀ ਕੀਤੀ ਗਈ, ਗਾਇਕ ਕਲਾਕਾਰਾਂ ਦੇ ਖਿਲਾਫ਼ ਕਾਰਵਾਈ ਕੀਤੀ ਗਈ ਅਤੇ ਹੁਣ ਟਰਾਂਸਪੋਰਟਰਾਂ ਨੂੰ ਵੀ ਡਰਾਉਣ ਧਮਕਾਉਣ ਦਾ ਸਿਲਸਿਲਾ ਜਾਰੀ ਹੈ।

ਡਾ: ਦਰਸ਼ਨ ਪਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦੀ ਮੀਟਿੰਗ 100 ਪ੍ਰਤੀਸ਼ਤ ਬੇਸਿੱਟਾ ਰਹੀ ਹੈ।

ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਕੇਂਦਰੀ ਮੰਤਰੀ ਫ਼ਿਰ ਕਾਲੇ ਕਾਨੂੰਨਾਂ ਵਿੱਚ ਸੋਧਾਂ ਦੀ ਹੀ ਗੱਲਬਾਤ ਕਰਦੇ ਰਹੇ ਜਦਕਿ ਕਿਸਾਨ ਕਾਨੂੰਨ ਰੱਦ ਕਰਨ ਦੀ ਮੰਗ ’ਤੇ ਹੀ ਅੜੇ ਰਹੇ।

ਕਿਸਾਨਾਂ ਨੇ ਅੱਜ ਫ਼ਿਰ ਸਪਸ਼ਟ ਕਰ ਦਿੱਤਾ ਕਿ ਤਿੰਨੇ ਕਾਨੂੂੰਨ ਰੱਦ ਕਰਨ ਅਤੇ ਐਮ.ਐਸ.ਪੀ. ਬਾਰੇ ਨਵਾਂ ਕਾਨੂੰਨ ਬਣਾਏ ਜਾਣ ਤੋਂ ਘੱਟ ਕੁਝ ਵੀ ਮਨਜ਼ੂਰ ਨਹੀਂ ਹੈ।

ਇਸੇ ਦੌਰਾਨ ਕਿਸਾਨ ਆਗੂਆਂ ਨੇ ਇਹ ਵੀ ਸਪਸ਼ਟ ਕਰ ਦਿੱਤਾ ਕਿ ਕਿਸਾਨ ਅੰਦੋਲਨ ਨਾ ਕੇਵਲ ਇਸੇ ਤਰ੍ਹਾਂ ਹੀ ਚੱਲਦਾ ਰਹੇਗਾ ਸਗੋਂ ਇਸ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,261FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...