Friday, April 19, 2024

ਵਾਹਿਗੁਰੂ

spot_img
spot_img

ਕਿਸਾਨ ਗਣਤੰਤਰ ਦਿਵਸ ਟਰੈਕਟਰ ਪਰੇਡ ਮਿੱਥੇ ਸਮੇਂ ਤੋਂ ਪਹਿਲਾਂ ਸ਼ੁਰੂ: ਬੈਰੀਕੇਡਜ਼ ਹਟਾ ਕੇ ਅੱਗੇ ਵਧੇ ਕਿਸਾਨ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 26 ਜਨਵਰੀ, 2021:
ਕਿਸਾਨ ਜੱਥੇਬੰਦੀਆਂ ਵੱਲੋਂ ਐਲਾਨੀ ਗਈ ਗਣਤੰਤਰ ਦਿਵਸ ਟਰੈਕਟਰ ਪਰੇਡ ਮਿੱਥੇ ਸਮੇਂ ਤੋਂ ਪਹਿਲਾਂ ਹੀ ਸ਼ੁਰੂ ਹੋ ਗਈ ਹੈ।

ਦਿੱਲੀ ਦੇ ਵੱਖ ਵੱਖ ਬਾਰਡਰਾਂ ’ਤੇ ਰਾਤ ਤੋਂ ਹੀ ਮੂੰਹ ਦਿੱਲੀ ਵੱਲ ਨੂੰ ਘੁਮਾ ਕੇ ਟਰੈਕਟਰ ਲਾਈ ਬੈਠੇ ਕਿਸਾਨਾਂ ਨੇ ਸਵੇਰੇ 8 ਵਜੇ ਤੋਂ ਕੁਝ ਹੀ ਸਮਾਂ ਬਾਅਦ ਪਹਿਲਾਂ ਸਿੰਘੂ ਬਾਰਡਰ ’ਤੇ ਲੱਗੇ ਬੈਰੀਕੇਡਜ਼ ਅਤੇ ਹੋਰ ਰੋਕਾਂ ਨੂੰ ਹਟਾਉਂਦਿਆਂ ਦਿੱਲੀ ਵੱਲ ਟਰੈਕਟਰ ਮਾਰਚ ਸ਼ੁਰੂ ਕਰ ਦਿੱਤਾ।

ਇਸ ਤੋਂ ਥੋੜ੍ਹਾ ਹੀ ਸਮਾਂ ਬਾਅਦ ਟਿਕਰੀ ਬਾਰਡਰ ’ਤੇ ਵੀ ਕਿਸਾਨਾਂ ਨੇ ਰੋਕਾਂ ਹਟਾ ਕੇ ਟਰੈਕਟਰਾਂ ਰਾਹੀਂ ਦਿੱਲੀ ਵੱਲ ਚਾਲੇ ਪਾ ਦਿੱਤੇ।

ਪਹਿਲੀ ਸੂਚਨਾ ਅਨੁਸਾਰ ਸਿੰਘੂ ਬਾਰਡਰ ਤੋਂ ਸ਼ੁਰੂ ਹੋਈ ਕਿਸਾਨ ਟਰੈਕਟਰ ਪਰੇਡ ਕੰਜਵਾਲਾ ਚੌਂਕ ਤੋਂ ਔਚਾਂਦੀ ਬਾਰਡਰ – ਕੇ.ਐਮ.ਪੀ. ਜੀ.ਟੀ. ਰੋਡ ਜੰਕਸ਼ਨ ਵੱਲ ਵਧ ਰਹੀ ਸੀ।

ਸਿੰਘੂ ਬਾਰਡਰ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸ: ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿੱਚ ਅਜ਼ਾਦਪੁਰ ਵੱਲ ਨੂੰ ਟਰੈਕਟਰ ਪਰੇਡ ਸ਼ੁਰੂ ਕਰ ਦਿੱਤੀ ਗਈ।

ਯਾਦ ਰਹੇ ਕਿ ਦਿੱਲੀ ਪੁਲਿਸ ਅਤੇ ਕਿਸਾਨਾਂ ਵਿਚਾਲੇ ਚੱਲੀਆਂ ਮੀਟਿੰਗਾਂ ਦੌਰਾਨ ਇਸ ਗੱਲ ’ਤੇ ਸਹਿਮਤੀ ਬਣੀ ਸੀ ਕਿ ਟਰੈਕਟਰ ਪਰੇਡ ਰਾਜਪਥ ’ਤੇ ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਦੇ ਬਾਅਦ ਹੀ ਸ਼ੁਰੂ ਹੋਵੇਗੀ।

ਹਾਲਾਂਕਿ ਦਿੱਲੀ ਪੁਲਿਸ ਨੇ 26 ਜਨਵਰੀ ਸੂਰਜ ਅਸਤ ਹੋਣ ਤਕ ਲਈ ਦਿੱਲੀ ਵਿੱਚ ਟਰੈਕਟਰ ਮਾਰਚ ਲਈ ਸਹਿਮਤੀ ਦਿੱਤੀ ਸੀ ਪਰ ਹੁਣ ਕਿਸਾਨ ਇਹ ਕਹਿ ਰਹੇ ਹਨ ਕਿ ਵੱਡੀ ਗਿਣਤੀ ਵਿੱਚ ਸਾਰੇ ਸੂਬਿਆਂ ਵਿੱਚੋਂ ਆਏ ਟਰੈਕਟਰਾਂ ਅਤੇ ਕਿਸਾਨਾਂ ਨੂੰ ਵੇਖ਼ਦਿਆਂ ਸਾਰੇ ਟਰੈਕਟਰਾਂ ਨੂੰ ਮਾਰਚ ਵਿੱਚ ਇਕ ਵਾਰ ਦਿੱਲੀ ਅੰਦਰ ਦਾਖ਼ਲ ਜ਼ਰੂਰ ਕਰਵਾਇਆ ਜਾਵੇਗਾ ਭਾਵੇਂ ਇਸ ਲਈ ਜਿੰਨਾ ਵੀ ਸਮਾਂ ਲੱਗ ਜਾਵੇ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...