Tuesday, April 16, 2024

ਵਾਹਿਗੁਰੂ

spot_img
spot_img

ਕਿਸਾਨ ਧਰਨਿਆਂ ਦੌਰਾਨ ਗੁਰੂ ਘਰਾਂ ਤੋਂ ਭੇਜਿਆ ਜਾਵੇਗਾ ਲੰਗਰ: ਲੌਂਗੋਵਾਲ

- Advertisement -

ਅੰਮ੍ਰਿਤਸਰ, 27 ਸਤੰਬਰ, 2020:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਐਲਾਨ ਕੀਤਾ ਹੈ ਕਿ ਕਿਸਾਨਾਂ ਵੱਲੋਂ ਆਰੰਭੇ ਗਏ ਸੰਘਰਸ਼ ਵਿਚ ਹਰ ਪੱਧਰ ’ਤੇ ਸ਼੍ਰੋਮਣੀ ਕਮੇਟੀ ਸਾਥ ਦੇਵੇਗੀ। ਭਾਈ ਲੌਂਗੋਵਾਲ ਨੇ ਆਖਿਆ ਕਿ ਭਾਰਤ ਸਰਕਾਰ ਵੱਲੋਂ ਕਿਸਾਨ ਵਿਰੋਧੀ ਬਿੱਲਾਂ ਨਾਲ ਕਿਸਾਨਾਂ ਅੰਦਰ ਭਾਰੀ ਰੋਸ ਦੀ ਭਾਵਨਾ ਬਣੀ ਹੋਈ ਹੈ ਅਤੇ ਇਸ ਸੰਘਰਸ਼ ਦੌਰਾਨ ਸ਼੍ਰੋਮਣੀ ਕਮੇਟੀ ਹਰ ਪੱਧਰ ’ਤੇ ਕਿਸਾਨਾਂ ਦੇ ਨਾਲ ਹੈ।

ਉਨ੍ਹਾਂ ਕਿਹਾ ਕਿ 25 ਸਤੰਬਰ ਨੂੰ ਕਿਸਾਨਾਂ ਵੱਲੋਂ ਕੀਤੇ ਗਏ ਬੰਦ ਸਮੇਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬੰਦ ਰੱਖੇ ਗਏ ਸਨ ਅਤੇ ਅੱਗੋਂ ਵੀ ਕਿਸਾਨਾਂ ਦੀ ਹਮਾਇਤ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਾਰੇ ਗੁਰਦੁਆਰਾ ਸਾਹਿਬਾਨ ਤੋਂ ਕਿਸਾਨ ਧਰਨਿਆਂ ਵਿਚ ਲੰਗਰ ਭੇਜਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਲੜਾਈ ਇਕੱਲੇ ਕਿਸਾਨਾਂ ਦੀ ਨਹੀਂ ਹੈ, ਸਗੋਂ ਹਰ ਵਰਗ ਦੀ ਹੈ। ਕਿਉਂਕਿ ਕਿਸਾਨੀ ਦੇਸ਼ ਦੀ ਰੀੜ ਦੀ ਹੱਡੀ ਹੈ ਅਤੇ ਦੇਸ਼ ਦਾ ਹਰ ਬਸ਼ਿੰਦਾ ਸਿੱਧੇ-ਅਸਿੱਧੇ ਤਰੀਕੇ ਨਾਲ ਕਿਸਾਨੀ ਨਾਲ ਜੁੜਿਆ ਹੋਇਆ ਹੈ। ਜੇਕਰ ਦੇਸ਼ ਦੀ ਕਿਸਾਨੀ ਹੀ ਬਰਬਾਦ ਕਰ ਦਿੱਤੀ ਗਈ ਤਾਂ ਦੇਸ਼ ਦਾ ਪਿੱਛੇ ਜਾਣਾ ਲਾਜ਼ਮੀ ਹੈ।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਕਿਸਾਨ ਵਿਰੋਧੀ ਕਾਲੇ ਬਿੱਲਾਂ ਨਾਲ ਪੰਜਾਬ ਨੂੰ ਸਭ ਤੋਂ ਵੱਡਾ ਨੁਕਸਾਨ ਹੋਵੇਗਾ, ਕਿਉਂਕਿ ਪੰਜਾਬ ਮੁੱਖ ਤੌਰ ’ਤੇ ਖੇਤੀ ਅਧਾਰਿਤ ਸੂਬਾ ਹੈ। ਕੇਂਦਰ ਸਰਕਾਰ ਦਾ ਇਹ ਕਿਸਾਨ ਮਾਰੂ ਫੈਸਲਾ ਕਿਸੇ ਤਰ੍ਹਾਂ ਵੀ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਇਸ ਸੰਕਟਮਈ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਿਸਾਨ ਸੰਘਰਸ਼ ਵਿਚ ਹਰ ਤਰ੍ਹਾਂ ਨਾਲ ਹੈ ਅਤੇ ਕਿਸਾਨਾਂ ਦਾ ਹਰ ਪੱਧਰ ’ਤੇ ਸਾਥ ਦਿੱਤਾ ਜਾਵੇਗਾ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਯੈੱਸ ਪੰਜਾਬ ਅੰਮ੍ਰਿਤਸਰ, 14 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਇਤਿਹਾਸ ਦੀਆਂ ਦੋ ਅਹਿਮ ਸ਼ਤਾਬਦੀਆਂ ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,205FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...