- Advertisement -
ਯੈੱਸ ਪੰਜਾਬ
ਅੰਮ੍ਰਿਤਸਰ, 26 ਜੁਲਾਈ, 2021:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਰਿਆਣਾ ਦੇ ਆਗੂ ਗੁਨੀ ਪ੍ਰਕਾਸ਼ ਵੱਲੋਂ ਕਿਸਾਨ ਲੀਡਰ ਸ. ਗੁਰਨਾਮ ਸਿੰਘ ਚੜੂਨੀ ਖਿਲਾਫ਼ ਕੀਤੀਆਂ ਗਈਆਂ ਟਿੱਪਣੀਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਨੀ ਪ੍ਰਕਾਸ਼ ਵੱਲੋਂ ਦਿੱਤਾ ਗਿਆ ਇਹ ਵਿਵਾਦਤ ਬਿਆਨ ਸਿੱਖਾਂ ਅਤੇ ਹਿੰਦੂਆਂ ਵਿਚ ਪਾੜਾ ਪਾਉਣ ਦੀ ਮਨਸ਼ਾ ਨਾਲ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਕੁਝ ਸ਼ਕਤੀਆਂ ਕਿਸਾਨ ਅੰਦੋਲਨ ਨੂੰ ਕੇਵਲ ਸਿੱਖਾਂ ਨਾਲ ਜੋੜ ਕੇ ਇਸ ਵਿਚ ਪਾੜ ਪਾਉਣਾ ਚਾਹੁੰਦੀਆਂ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਬੀਬੀ ਜਗੀਰ ਕੌਰ ਨੇ ਭਾਜਪਾ ਆਗੂ ਗੁਨੀ ਪ੍ਰਕਾਸ਼ ਨੂੰ ਤਾੜਨਾ ਕਰਦਿਆਂ ਕਿਹਾ ਕਿ ਉਹ ਆਪਣੇ ਵਤੀਰੇ ਲਈ ਸਿੱਖ ਸੰਗਤ ਪਾਸੋਂ ਮੁਆਫ਼ੀ ਮੰਗਣ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -