Wednesday, April 24, 2024

ਵਾਹਿਗੁਰੂ

spot_img
spot_img

ਕਿਸਾਨ ਮਾਰੂ ਖੇਤੀ ਬਿੱਲਾਂ ਖ਼ਿਲਾਫ਼ ਜਲਦ ਮਤਾ ਪਾਸ ਕਰੇ ਪੰਜਾਬ ਸਰਕਾਰ: ‘ਆਪ’

- Advertisement -

ਚੰਡੀਗੜ੍ਹ, 30 ਸਤੰਬਰ 2020:
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਪੰਜਾਬ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏ ਜਾਣ ਦੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਜੋ ਸੰਕਟ ਦੀ ਘੜੀ ਪੰਜਾਬ ਦੇ ਕਿਸਾਨਾਂ ਅਤੇ ਲੋਕਾਂ ‘ਤੇ ਮੜ੍ਹੀ ਗਈ ਹੈ। ਉਸ ਤੋਂ ਜੱਗ ਜ਼ਾਹਿਰ ਹੈ ਕਿ ਕਾਰਪੋਰੇਟ ਘਰਾਣਿਆਂ ਨੇ ਪੰਜਾਬ ਦੀ ਜ਼ਮੀਨ ‘ਤੇ ਅੱਖ ਰੱਖੀ ਹੋਈ ਹੈ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਥੋਪੇ ਗਏ ਕਿਸਾਨ ਮਾਰੂ ਬਿਲ ਸੰਘੀ ਢਾਂਚੇ ਦੀ ਉਲੰਘਣਾ ਹੈ।

ਜੇਕਰ ਪੰਜਾਬ ਸਰਕਾਰ ਨੂੰ ਕਿਸਾਨਾਂ ਪ੍ਰਤੀ ਦਿਲੋਂ ਹਮਦਰਦੀ ਹੈ ਤਾਂ ਉਹ ਆਗਾਮੀ ਵਿਸ਼ੇਸ਼ ਸੈਸ਼ਨ ਤੁਰੰਤ ਬੁਲਾਉਣ ਅਤੇ ਮੋਦੀ ਸਰਕਾਰ ਵੱਲੋਂ ਲੋਕਾਂ ‘ਤੇ ਜ਼ਬਰਦਸਤੀ ਥੋਪੇ ਗਏ ਕਿਸਾਨ ਮਾਰੂ ਖੇਤੀ ਬਿੱਲਾਂ ਬਾਰੇ ਬਾਕੀ ਸੂਬਿਆਂ ਜਿਵੇਂ ਹਿਮਾਚਲ ਪ੍ਰਦੇਸ਼, ਝਾਰਖੰਡ ਆਦਿ ਦੀ ਤਰਜ਼ ‘ਤੇ ਮਤਾ ਪਾਸ ਕਰੇ ਕਿ ਪੰਜਾਬ ਤੋਂ ਬਾਹਰੀ ਵਿਅਕਤੀ ਜਾਂ ਕੰਪਨੀ ਵੱਲੋਂ ਜ਼ਮੀਨ ਖ਼ਰੀਦਣ ‘ਤੇ ਪੂਰਨ ਰੂਪ ਵਿਚ ਪਾਬੰਦੀ ਲਗਾਈ ਜਾਵੇ।

ਇਹ ਵੀ ਮਤਾ ਪਾਸ ਕੀਤਾ ਜਾਵੇ ਕਿ ਬਾਹਰੀ ਕੰਪਨੀ ਜੇਕਰ ਉਦਯੋਗਿਕ ਇਕਾਈ ਲਗਾਉਂਦੀ ਹੈ ਤਾਂ ਪਹਿਲਾਂ ਪੰਜਾਬ ਸਰਕਾਰ ਕੋਲੋਂ ਪ੍ਰਵਾਨਗੀ ਲਵੇ। ਕਾਰਪੋਰੇਟ ਘਰਾਣਿਆਂ ਤੋਂ ਪਹਿਲਾਂ ਖ਼ਰੀਦ ਕੀਤੀਆਂ ਗਈਆਂ ਜ਼ਮੀਨਾਂ ‘ਤੇ ਵੀ ਨਜ਼ਰਸਾਨੀ ਕਰਨ ਲਈ ਮਤਾ ਪਾਸ ਕੀਤਾ ਜਾਵੇ।

ਕੁਲਤਾਰ ਸਿੰਘ ਸੰਧਵਾਂ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਸ਼ੇਸ ਇਜਲਾਸ ਦੌਰਾਨ ਇਹ ਵੀ ਮਤਾ ਪਾਸ ਕਰਨਾ ਚਾਹੀਦਾ ਹੈ ਕਿ ਜੇਕਰ ਕੋਈ ਵਿਅਕਤੀ ਜਾਂ ਕੰਪਨੀ ਘੱਟੋ ਘੱਟ ਸਮਰਥਨ ਮੁੱਲ ਤੋਂ ਘੱਟ ਰੇਟ ‘ਤੇ ਜਿਨਸ ਖ਼ਰੀਦ ਦੀ ਹੈ ਤਾਂ ਉਸ ਖ਼ਿਲਾਫ਼ ਫ਼ੌਜਦਾਰੀ ਮੁਕੱਦਮਾ ਦਰਜ ਕੀਤਾ ਜਾਵੇਗਾ।

ਵਿਧਾਇਕ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਰਾਜਾ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਚਾਹੀਦਾ ਹੈ ਕਿ ਉਹ ਵਿਸ਼ੇਸ਼ ਇਜਲਾਸ ਵਿਚ ਲੋਕਾਂ ਅਤੇ ਲੋਕਾਂ ਦੇ ਚੁਣੇ ਹੋਏ ਪ੍ਰਤੀਨਿਧੀਆਂ ਨੂੰ ਯਕੀਨ ਦਿਵਾਉਣ ਕਿ ਉਹ ਕੇਂਦਰ ਸਰਕਾਰ ਵੱਲੋਂ ਥੋਪੇ ਗਏ ਕਿਸਾਨ ਮਾਰੂ ਤਿੰਨੇ ਬਿੱਲਾਂ ਦੀ ਤਿਆਰੀ ਸਮੇਂ ਹਾਜ਼ਰ ਨਹੀਂ ਸਨ।

ਜੇਕਰ ਉਹ ਸੱਚ ਮੁਚ ਹੀ ਤਿਆਰੀ ਸਮੇਂ ਹਾਜ਼ਰ ਨਹੀਂ ਸਨ ਤਾਂ ਕੇਂਦਰ ਸਰਕਾਰ ਦੇ ਖ਼ਿਲਾਫ਼ ਪੰਜਾਬ ਵਿਧਾਨ ਸਭਾ ਵੱਲੋਂ ‘ਅਧਿਕਾਰ ਮੋਸ਼ਨ’ ਪ੍ਰਵਾਨ ਕਰਕੇ ਭੇਜਿਆ ਜਾਵੇ।

ਕੁਲਤਾਰ ਸੰਧਵਾਂ ਨੇ ਬਾਕੀ ਰਾਜਨੀਤਕ ਪਾਰਟੀਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਇਸ ਮੁਸ਼ਕਲ ਦੀ ਘੜੀ ਵਿਚ ਆਪਣੇ ਰਾਜਸੀ ਹਿਤਾਂ ਤੋਂ ਉੱਪਰ ਉੱਠ ਕੇ ਕਿਸਾਨਾਂ ਦੀ ਬਾਂਹ ਫੜੀ ਜਾਵੇ ਅਤੇ ਵਿਸ਼ੇਸ਼ ਇਜਲਾਸ ਵਿਚ ਉਕਤ ਮਤਿਆਂ ਦਾ ਸਮਰਥਨ ਕਰਕੇ ਸਰਬਸੰਮਤੀ ਨਾਲ ਪ੍ਰਵਾਨ ਕੀਤੇ ਜਾਣ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,184FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...