Saturday, April 20, 2024

ਵਾਹਿਗੁਰੂ

spot_img
spot_img

ਕਿਸਾਨ ਮਜ਼ਦੂਰ ਜੱਥੇਬੰਦੀ ਦਾ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ, ਬੀਬੀਆਂ, ਨੌਜਵਾਨਾਂ ਦਾ ਜੱਥਾ ਬਿਆਸ ਪੁਲ ਤੋਂ ਦਿੱਲੀ ਮੋਰਚੇ ਲਈ ਰਵਾਨਾ

- Advertisement -

ਜੰਡਿਆਲਾ ਗੁਰੂ 5 ਮਈ, 2021 (ਵਰੁਣ ਸੋਨੀ)
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ,ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਜਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ,ਰਣਜੀਤ ਸਿੰਘ ਕਲੇਰ ਬਾਲਾ ਦੀ ਅਗਵਾਈ ਵਿੱਚ ਜਿਲ੍ਹਾ ਅੰਮ੍ਰਿਤਸਰ ਦੇ ਸੈਕੜੇ ਪਿੰਡਾਂ ਤੋਂ ਹਜਾਰਾਂ ਕਿਸਾਨਾਂ,ਮਜਦੂਰਾਂ,ਬੀਬੀਆਂ, ਨੌਜਵਾਨਾਂ ਦਾ ਅੱਜ 12ਵਾਂ ਜੱਥਾ ਅੱਜ ਬਿਆਸ ਪੁਲ ਤੋਂ ਦਿੱਲੀ ਮੋਰਚੇ ਲਈ ਰਵਾਨਾ ਹੋਇਆ।

ਇਸ ਮੌਕੇ ਕਈ ਕਿਲੋਮੀਟਰ ਲੰਮੇ ਹਜਾਰਾਂ ਟਰੈਕਟਰ ਟਰਾਲੀਆਂ ਦੇ ਇਸ ਕਾਫਲੇ ਵਿੱਚ ਬੀਬੀਆਂ ਦੀ ਭਰਵੀਂ ਸ਼ਮੂਲੀਅਤ ਰਹੀ।

ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਰੋਨਾ ਦੀ ਆੜ ਵਿੱਚ ਦਿੱਲੀ ਮੋਰਚੇ ਨੂੰ ਤਾਰਪੀਡੋ ਕਰਨਾ ਚਾਹੁੰਦੀ ਹੈ,ਪਰ ਦੇਸ਼ ਦੇ ਕਿਸਾਨ ਮਜ਼ਦੂਰ ਕੇਂਦਰ ਦੇ ਇਸ ਮਨਸੂਬੇ ਨੂੰ ਸਫ਼ਲ ਨਹੀਂ ਹੋਣ ਦੇਣਗੇ।

ਮੋਰਚੇ ਦੀ ਮਜਬੂਤੀ ਲਈ ਜਥੇਬੰਦੀ ਵੱਲੋਂ ਲਗਾਤਾਰ ਕਾਫਲੇ ਭੇਜੇ ਜਾ ਰਹੇ ਹਨ। ਇਹ ਅੰਦੋਲਨ ਕਾਲੇ ਕਾਨੂੰਨਾਂ ਦੀ ਵਾਪਸੀ ਅਤੇ ਸਾਰੀਆਂ ਫ਼ਸਲਾਂ ਦੀ ਸਰਕਾਰੀ ਖਰੀਦ ਦੀ ਗਰੰਟੀ ਵਾਲਾ ਕਾਨੂੰਨ ਲਾਗੂ ਕਰਾਉਣ ਤੱਕ ਜਾਰੀ ਰਹੇਗਾ। ਦੱਸਣਯੋਗ ਹੈ ਕਿ ਇਸ ਜਥੇ ਤੋਂ ਬਾਅਦ ਅਗਲਾ ਜਥਾ ਤਰਨਤਾਰਨ ਜਿਲ੍ਹੇ ਚ ਵੱਡੇ ਪੱਧਰ ਤੇ 20 ਮਈ ਨੂੰ ਦਿੱਲੀ ਵੱਲ ਕੂਚ ਕਰੇਗਾ।

ਇਸ ਮੌਕੇ ਜਰਮਨਜੀਤ ਸਿੰਘ ਬੰਡਾਲਾ, ਮੁਖਬੈਨ ਸਿੰਘ, ਕੰਵਲਜੀਤ ਸਿੰਘ ਜੋਧਾਨਗਰੀ, ਸਤਨਾਮ ਸਿੰਘ ਤਲਵੰਡੀ, ਸਕੱਤਰ ਸਿੰਘ ਕੋਟਲਾ,ਕੁਲਵੰਤ ਸਿੰਘ ਰਾਜਾਤਾਲ, ਬਾਜ ਸਿੰਘ ਸਾਰੰਗੜਾ,ਬਲਦੇਵ ਸਿੰਘ ਬੱਗਾ,ਚਰਨਜੀਤ ਸਿੰਘ ਸਫੀਪੁਰ, ਮੁਖਤਾਰ ਸਿੰਘ ਭੰਗਵਾਂ, ਅਮੋਲਕਜੀਤ ਸਿੰਘ,ਮੰਗਜੀਤ ਸਿੰਘ ਸਿੱਧਵਾਂ, ਅਮਰਦੀਪ ਸਿੰਘ ਗੋਪੀ,ਅਜੀਤ ਸਿੰਘ ਠੱਠੀਆਂ, ਚਰਨ ਸਿੰਘ ਕਲੇਰਘੁਮਾਣ, ਸੰਤੋਖ ਸਿੰਘ ਬੁਤਾਲਾ, ਹਰਬਿੰਦਰ ਸਿੰਘ ਭਲਾਈਪੁਰ, ਗੁਰਭੇਜ ਸਿੰਘ ਸੂਰੋਪੱਡਾ, ਕਰਮ ਸਿੰਘ ਬੱਲਸਰਾਂ, ਆਦਿ ਆਗੂ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...