Thursday, March 28, 2024

ਵਾਹਿਗੁਰੂ

spot_img
spot_img

ਕਿਸਾਨ ਸੰਸਦ ਨੂੰ ਭੰਡਣ ਵਾਲੇ ਭਾਜਪਾਈ ਖ਼ੁਦ ਸਮਾਨੰਤਰ ਇਜਲਾਸ ਚਲਾਉਣ ਲੱਗੇ: ਰਾਜਵਿੰਦਰ ਕੌਰ ਰਾਜੂ

- Advertisement -

ਯੈੱਸ ਪੰਜਾਬ
ਜਲੰਧਰ, 27 ਸਤੰਬਰ, 2022:
ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਿਤ ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬਾ ਰਾਜਵਿੰਦਰ ਕੌਰ ਰਾਜੂ ਨੇ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਅਸੰਬਲੀ ਦੇ ਚੱਲ ਰਹੇ ਵਿਸ਼ੇਸ਼ ਇਜਲਾਸ ਦੇ ਸਮਾਨਅੰਤਰ ਆਪਣਾ ਜਨਤਕ ਇਜਲਾਸ ਚਲਾਉਣ ਨੂੰ ਹਾਸੋਹੀਣਾ ਅਤੇ ਦੋਗਲੀ ਨੀਤੀ ਦਾ ਹਿੱਸਾ ਕਰਾਰ ਦਿੰਦਿਆਂ ਕਿਹਾ ਕਿ ਪਿਛਲੇ ਸਾਲ ਜੁਲਾਈ ਮਹੀਨੇ ਜੰਤਰ ਮੰਤਰ ਦਿੱਲੀ ਵਿਖੇ ਕਿਸਾਨਾਂ ਵੱਲੋਂ ਕਿਸਾਨ ਸੰਸਦ ਚਲਾਉਣ ਵੇਲੇ ਇਸੇ ਭਗਵਾਂ ਪਾਰਟੀ ਦੇ ਸਾਰੇ ਵੱਡੇ ਨੇਤਾ ਕਿਸਾਨਾਂ ਨੂੰ ਖਰੀਦੇ ਹੋਏ ਅਤੇ ਭਟਕੇ ਹੋਏ ਲੋਕ ਦੱਸ ਕੇ ਕਿਸਾਨ ਸੰਸਦ ਦੀ ਰੱਜ ਕੇ ਨਿੰਦਿਆ ਕਰਦੇ ਸਨ।

ਇਸ ਸਬੰਧੀ ਇੱਥੇ ਜਾਰੀ ਇਕ ਬਿਆਨ ਵਿਚ ਬੀਬਾ ਰਾਜਵਿੰਦਰ ਕੌਰ ਰਾਜੂ ਨੇ ਆਖਿਆ ਕਿ ਦੋਗਲੇ ਕਿਰਦਾਰ ਵਾਲੀ ਇਸ ਭਗਵਾਂ ਪਾਰਟੀ ਦੇ ਨਿਰਲੱਜ ਆਗੂ ਤੇ ਨਵੇਂ ਸਜੇ ਭਾਜਪਾਈ ਅੱਜ ਕਿਹੜੇ ਮੂੰਹ ਨਾਲ ਜਨਤਾ ਦਾ ਇਜਲਾਸ ਚਲਾ ਕੇ ਰਹੇ ਹਨ ਜਦਕਿ ਇਸ ਪਾਰਟੀ ਦੇ ਕੇਂਦਰੀ ਨੇਤਾਵਾਂ ਤੇ ਪੰਜਾਬ ਦੇ ਪਿੱਛਲੱਗ ਆਗੂਆਂ ਨੇ ਹਮੇਸ਼ਾ ਪੰਜਾਬ ਦੀਆਂ ਅਤੇ ਕਿਸਾਨਾਂ ਦੀ ਮੰਗਾਂ ਨੂੰ ਅਣਗੌਲੇ ਕਰਕੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।

ਮਹਿਲਾ ਕਿਸਾਨ ਨੇਤਾ ਨੇ ਕਿਹਾ ਕਿ ਉਨ੍ਹਾਂ ਦੀ ਯੂਨੀਅਨ ਕਿਸੇ ਵੀ ਤਰਾਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਖਰਚੇ ਕਰਨ ਦੇ ਹੱਕ ਵਿੱਚ ਨਹੀਂ ਜਦਕਿ ਪੰਜਾਬ ਵਿੱਚ ਪਿਛਲੇ ਦਿਨੀਂ ਭਾਰੀ ਬਾਰਸ਼ਾਂ ਤੇ ਹਨੇਰੀ ਕਾਰਨ ਝੋਨੇ ਦੀਆਂ ਪੱਕੀਆਂ ਫਸਲਾਂ ਤੇ ਖੜੇ ਨਰਮੇ ਸਮੇਤ ਸਬਜ਼ੀਆਂ ਦਾ ਬਹੁਤ ਨੁਕਸਾਨ ਹੋਇਆ ਹੈ ਜਿਸ ਬਾਰੇ ਬਦਲਾਵ ਲਿਆਉਣ ਵਾਲੀ ਗੈਰ ਤਜਰਬੇਕਾਰ ਪਾਰਟੀ ਦੇ ਨੇਤਾ ਕਿਸਾਨਾਂ ਨੂੰ ਕੋਈ ਮੁਆਵਜ਼ਾ ਦੇਣ ਦੀ ਥਾਂ ਜਨਤਾ ਦਾ ਧਿਆਨ ਭਟਕਾਉਣ ਲਈ ਛੇ ਮਹੀਨੇ ਦੇ ਅੰਦਰ ਹੀ ਬਿਨਾਂ ਗੱਲ ਤੋਂ ਭਰੋਸਗੀ ਮਤਾ ਲਿਆਉਣ ਵਿੱਚ ਗਲਤਾਨ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...