Tuesday, May 7, 2024

ਵਾਹਿਗੁਰੂ

spot_img
spot_img

ਕਿਸਾਨ Pakistani ਏਜੰਟ? ਕਾਰਪੋਰੇਟ ਘਰਾਣਿਆਂ ਦੀ ਗੁਲਾਮ BJP ਸਰਕਾਰ ਘਿਨੌਣੀਆਂ ਹਰਕਤਾਂ ’ਤੇ ਉੱਤਰੀ: Bhagwant Mann

- Advertisement -

ਯੈੱਸ ਪੰਜਾਬ
ਚੰਡੀਗੜ੍ਹ, 10 ਦਸੰਬਰ, 2020 –
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਦੇ ਰਾਜ ਮੰਤਰੀ ਰਾਵਸਾਹਿਬ ਦਾਨਵੇ ਵੱਲੋਂ ਅੰਦੋਲਨਕਾਰੀ ਕਿਸਾਨਾਂ ਨੂੰ ਪਾਕਿਸਤਾਨ ਅਤੇ ਚੀਨ ਦਾ ਏਜੰਟ ਦੱਸਣਾ ਬਹੁਤ ਹੀ ਮੰਦਭਾਗਾ ਹੈ, ਜਿਹੜਾ ਕਿਸਾਨ ਦਿਨ-ਰਾਤ ਮਿਹਨਤ ਕਰਕੇ ਪੂਰੇ ਦੇਸ਼ ਦਾ ਢਿੱਡ ਭਰਦਾ ਹੈ, ਕਿ ਉਹ ਕਿਸਾਨ ਅੱਜ ਭਾਜਪਾ ਲਈ ਅੱਤਵਾਦੀ ਬਣ ਗਿਆ? ਸਿਰਫ ਇਸ ਲਈ ਕਿਉਂਕਿ ਉਹ ਕਾਲੇ ਕਾਨੂੰਨ ਦਾ ਵਿਰੋਧ ਕਰ ਰਿਹਾ ਹੈ? ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦੀ ਦੋਸਤੀ ਕਿਸੇ ਤੋਂ ਲੁਕੀ ਨਹੀਂ ਹੈ, ਪਰੰਤੂ ਇਹ ਉਨ੍ਹਾਂ ਨੂੰ ਖੁਸ਼ ਕਰਨ ਲਈ ਕਿਸਾਨਾਂ ਤੱਕ ਨੂੰ ਵੇਚ ਦੇਵੇਗਾ ਇਹ ਉਮੀਦ ਨਹੀਂ ਸੀ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿਚ ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਦਾ ਇਕ ਮੰਤਰੀ ਕਹਿ ਰਿਹਾ ਹੈ ਕਿ ਕਿਸਾਨ ਅੰਦੋਲਨ ‘ਚ ਚੀਨ ਅਤੇ ਪਾਕਿਸਤਾਨ ਦਾ ਹੱਥ ਹੈ। ਮੋਦੀ ਸਰਕਾਰ ਆਪਣੇ ਜੁਮਲਾਬਾਜ਼ ਗੈਂਗ ਨੂੰ ਸਮਝਾਏ ਕਿ ਇਸ ਅੰਦੋਲਨ ਵਿਚ ਚੀਨ ਅਤੇ ਪਾਕਿਸਤਾਨ ਦੀਆਂ ਸਰਹੱਦਾਂ ਉਤੇ ਦੇਸ਼ ਦੀ ਰੱਖਿਆ ਕਰਨ ਵਾਲੇ ਬਹਾਦਰ ਜਵਾਨਾਂ ਦੇ ਮਾਤਾ-ਪਿਤਾ, ਦਾਦਾ-ਦਾਦੀ, ਭਾਈ-ਭੈਣ ਅਤੇ ਪੁੱਤਰ-ਭਤੀਜੇ ਸ਼ਾਮਲ ਹਨ, ਇਸ ਲਈ ਉਹ ਆਪਣੀ ਜ਼ੁਬਾਨ ਉਤੇ ਕਾਬੂ ਰੱਖੇ।

ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਆਪਣੀ ਹੋਸ ਭੁਲਾ ਚੁੱਕੀ ਹੈ ਅਤੇ ਹੁਣ ਅੰਬਾਨੀ-ਅਡਾਨੀ ਕਾਰਪੋਰੇਟ ਘਰਾਣਿਆਂ ਦੇ ਹੱਥ ‘ਚ ਕੰਮ ਕਰ ਰਹੀ ਹੈ। ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਆਪਣੀ ਹੋਂਦ ਬਚਾਉਣ ਦੀ ਲੜਾਈ ਲੜ ਰਹੇ ਭਾਰਤ ਦੇ ਕਿਸਾਨ ਜਦੋਂ ਇਕਜੁੱਟ ਹੋ ਗਏ ਤਾਂ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣੇ ਮੋਦੀ ਸਰਕਾਰ ਦੇ ਮੰਤਰੀਆਂ ਦਾ ਦਿਮਾਗੀ ਸੰਤੁਲਨ ਵਿਗੜ ਚੁੱਕਿਆ ਹੈ ਜਿਸ ਕਰਕੇ ਊਲ-ਜਲੂਲ ਦੀਆਂ ਗੱਲਾਂ ਕਰ ਰਹੇ ਹਨ।

ਅਸਲ ਵਿਚ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਗੁਲਾਮ ਬਣ ਚੁੱਕੀ ਹੈ ਅਤੇ ਆਪਣੇ ਕਾਰਪੋਰੇਟ ਅਕਾਵਾਂ ਨਾਲ ਵਫਾਦਾਰੀ ਕਰਦੇ ਹੋਏ ਦੇਸ਼ ਦੇ ਅੰਨਦਾਤਾ, ਜਵਾਨ ਨੂੰ ਬਦਨਾਮ ਕਰ ਰਹੀ ਹੈ। ਹੁਣ ਮੋਦੀ ਸਰਕਾਰ ਦੀ ਆਪਣੇ ਅਕਾਵਾਂ ਨੂੰ ਖੁਸ਼ ਕਰਨ ਲਈ ਕੀਤੀ ਜਾ ਰਹੀ ਗੰਦੀ ਰਾਜਨੀਤੀ ਜਨਤਕ ਹੋ ਰਹੀ ਹੈ।

ਮੋਦੀ ਸਰਕਾਰ ਦੇ ਸੱਤਾ ‘ਚ ਆਉਣ ਤੋਂ ਬਾਅਦ ਜਦੋਂ ਵੀ ਦੇਸ਼ ਭਰ ਵਿਚ ਹੱਕਾਂ ਲਈ ਲੋਕਾਂ ਨੇ ਮੋਦੀ ਸਰਕਾਰ ਵਿਰੁੱਧ ਕੋਈ ਆਵਾਜ਼ ਉਠੀ ਤਾਂ ਹਮੇਸ਼ਾ ਉਸ ਨੂੰ ਕਿਤੇ ਫਿਰਕੂ ਰੰਗਤ, ਨਕਸਲੀ ਰੰਗਤ ਜਾਂ ਫਿਰ ਪਾਕਿਸਤਾਨ ਤੇ ਚੀਨ ਨਾਲ ਜੋੜਦੀ ਰਹੀ ਹੈ।

ਪੂਰਾ ਦੇਸ਼ ਹੁਣ ਇਹ ਜਾਣ ਚੁੱਕਿਆ ਹੈ ਕਿ ਭਾਜਪਾ ਜਦੋਂ ਹਾਰਨ ਦੀ ਸਥਿਤੀ ਉੱਤੇ ਆ ਜਾਂਦੀ ਹੈ ਤਾਂ ਉਹ ਚੀਨ ਅਤੇ ਪਾਕਿਸਤਾਨ ਦੇ ਬਹਾਨੇ ਅੰਦੋਲਨਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਦੀ ਹੈ, ਪ੍ਰੰਤੂ ਹੁਣ ਮੋਦੀ ਸਰਕਾਰ ਨੂੰ ਕੰਧ ਉਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਦੇਸ਼ ਦੇ ਕਿਸਾਨ, ਮਜ਼ਦੂਰ, ਨੌਜਵਾਨ, ਵਪਾਰੀ, ਮੁਲਾਜ਼ਮ ਤੇ ਅਵਾਮ ਮੋਦੀ ਦੀ ਤਾਨਾਸ਼ਾਹੀ ਖਿਲਾਫ ਇਕੱਠੇ ਹੋ ਚੁੱਕੇ ਹਨ

ਇਸ ਅੰਦੋਲਨ ਤੋਂ ਘਬਰਾਈ ਮੋਦੀ ਸਰਕਾਰ ਨੂੰ ਹੁਣ ਕਿਸਾਨਾਂ ਦੇ ਪਿੱਛੇ ਖੜ੍ਹੇ ਦੇਸ਼ ਦੇ ਨਾਗਰਿਕ ਪਾਕਿਸਤਾਨੀ ਅਤੇ ਚੀਨੀ ਲੱਗਣ ਲੱਗੇ ਹਨ। ਆਗੂ ਨੇ ਕਿਹਾ ਕਿ ਮੋਦੀ ਸਰਕਾਰ ਆਪਣਾ ਅੜੀਅਲ ਰਵੱਈਆ ਛੱਡਦੇ ਹੋਏ ਦੇਸ਼ ਦੇ ਲੋਕਾਂ ਸਾਹਮਣੇ ਆਪਣੀ ਹਾਰ ਮੰਨਦੀ ਹੋਈ ਕਾਲੇ ਕਾਨੂੰਨ ਵਾਪਸ ਲਵੇ ਅਤੇ ਮੰਤਰੀਆਂ ਵੱਲੋਂ ਕੀਤੀ ਜਾ ਰਹੀ ਬੇਤੁੱਕੀ ਬਿਆਨਬਾਜ਼ੀ ਉਤੇ ਲਗਾਮ ਕਸੇ।

- Advertisement -

ਸਿੱਖ ਜਗ਼ਤ

ਮਨਜਿੰਦਰ ਸਿਰਸਾ ਨੇ ਦੇਸ਼ ਭਰ ’ਚ ਸਿੱਖ ਭਾਈਚਾਰੇ ਦੀ ਭਾਜਪਾ ਲਈ ਹਮਾਇਤ ਵਾਸਤੇ ਸੰਭਾਲੀ ਕਮਾਂਡ

ਯੈੱਸ ਪੰਜਾਬ ਨਵੀਂ ਦਿੱਲੀ/ਮੁੰਬਈ/ਚੰਡੀਗੜ੍ਹ, 6 ਮਈ, 2024 ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇਸ਼ ਭਰ ਵਿਚ ਸਿੱਖ ਕੌਮ ਦੀ ਭਾਜਪਾ ਲਈ ਹਮਾਇਤ ਜੁਟਾਉਣ ਵਾਸਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ।...

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,143FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...