Friday, April 26, 2024

ਵਾਹਿਗੁਰੂ

spot_img
spot_img

ਕਿਸੇ ਨਾ ਕੀਤਾ ਮ੍ਰਿਤਕ ਦੇਹ ’ਤੇ ਦਾਅਵਾ ਤਾਂ ਜਲੰਧਰ ਪ੍ਰਸ਼ਾਸਨ ਨੇ ਕੀਤਾ ਕੋਵਿਡ ਪ੍ਰਭਾਵਿਤ ਵਿਅਕਤੀਆਂ ਦਾ ਅੰਤਿਮ ਸੰਸਕਾਰ

- Advertisement -

ਯੈੱਸ ਪੰਜਾਬ
ਜਲੰਧਰ, 17 ਜੂਨ, 2021 –
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਦੇ ਅਧਿਕਾਰੀਆਂ ਵੱਲੋਂ ਅੱਜ ਇਕ ਵਾਰ ਫਿਰ ਇਕ ਕੋਵਿਡ-19 ਕਾਰਨ ਦਮ ਤੋੜ ਦੇਣ ਵਾਲੇ ਵਿਅਕਤੀ, ਜਿਸ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਕੋਈ ਵੀ ਮ੍ਰਿਤਕ ਦੇਹ ‘ਤੇ ਦਾਅਵਾ ਕਰਨ ਲਈ ਅੱਗੇ ਨਹੀਂ ਆਇਆ, ਦਾ ਸਨਮਾਨ ਪੂਰਵਕ ਢੰਗ ਨਾਲ ਅੰਤਿਮ ਸੰਸਕਾਰ ਯਕੀਨੀ ਬਣਾਇਆ ਗਿਆ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਵਲ ਹਸਪਤਾਲ ਵਿਚ ਇਕ ਕੋਵਿਡ-19 ਪੋਜ਼ੀਟਿਵ ਮਰੀਜ਼ ਨੂੰ ਦਾਖਲ ਕਰਵਾਇਆ ਗਿਆ ਸੀ, ਜਿਸ ਦੀ ਅਗਲੇ ਦਿਨ ਮੌਤ ਹੋ ਗਈ। ਮਰੀਜ਼ ਦੀ ਪਹਿਚਾਨ ਨਿਰਮਲ ਸਿੰਘ (50) ਕਪੂਰਥਲਾ ਰੋਡ ਵਜੋਂ ਹੋਈ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਮਰੀਜ਼ ਦੀ ਮੌਤ ਤੋਂ ਬਾਅਦ ਮ੍ਰਿਤਕ ਦੇਹ ‘ਤੇ ਦਾਅਵਾ ਕਰਨ ਲਈ ਕੋਈ ਵੀ ਅੱਗੇ ਨਹੀਂ ਆਇਆ ਅਤੇ ਅਟੈਂਡੈਂਟਾਂ ਦਾ ਫੋਨ ਨੰਬਰ ਬੰਦ ਆਉਂਦਾ ਰਿਹਾ। ਮ੍ਰਿਤਕ ਦੇਹ ਨੂੰ ਕਰੀਬ 10 ਦਿਨ ਮੋਰਚਰੀ ਵਿੱਚ ਰੱਖਿਆ ਗਿਆ ਅਤੇ ਅਧਿਕਾਰੀਆਂ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਪਤਾ ਲਗਾਉਣ ਲਈ ਠੋਸ ਯਤਨ ਵੀ ਕੀਤੇ ਗਏ।

ਸ਼੍ਰੀ ਥੋਰੀ ਨੇ ਦੱਸਿਆ ਕਿ ਮ੍ਰਿਤਕ ਦੇਹ ਨੂੰ ਸਿਹਤ ਅਥਾਰਟੀ ਵੱਲੋਂ ਸਥਾਨਕ ਸਿਵਲ ਹਸਪਤਾਲ ਵਿਖੇ ਡਾ. ਕਾਮਰਾਜ ਦੀ ਨਿਗਰਾਨੀ ਹੇਠ ਪ੍ਰੋਟੋਕੋਲ ਅਨੁਸਾਰ ਲਪੇਟਿਆ ਗਿਆ ਅਤੇ ਫਿਰ ਸਸਕਾਰ ਲਈ ਸ਼ਮਸ਼ਾਨਘਾਟ ਵਿਖੇ ਲਿਆਂਦਾ ਗਿਆ, ਜਿਥੇ ਅਧਿਕਾਰੀਆਂ ਵੱਲੋਂ ਐਨ. ਜੀ. ਓ. ਆਖਰੀ ਉਮੀਦ ਦੇ ਨਾਲ ਸਸਕਾਰ ਸਬੰਧੀ ਅੰਤਿਮ ਰਸਮਾਂ ਨੂੰ ਸਨਮਾਨ ਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ।

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਵਿਅਕਤੀਆਂ ਦੇ ਸਸਕਾਰ ਲਈ ਕੋਈ ਪਰਿਵਾਰਕ ਮੈਂਬਰ ਜਾਂ ਕੋਈ ਹੋਰ ਅੱਗੇ ਨਹੀਂ ਆਉਂਦਾ ਤਾਂ ਕਿਸੇ ਵੀ ਪ੍ਰਕਾਰ ਦੀ ਸਹਾਇਤਾ ਲਈ ਪ੍ਰਸ਼ਾਸਨ ਦੇ ਕੰਟੋਰਲ ਰੂਮ ਨੰਬਰ 0181-2224417 ਅਤੇ 0181-2224848 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੱਲ ਰਹੇ ਸਿਹਤ ਸੰਕਟ ਦੌਰਾਨ ਜ਼ਿਲ੍ਹਾ ਵਾਸੀਆਂ ਦੀ ਹਰ ਸੰਭਵ ਮਦਦ ਲਈ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਕੋਵਿਡ-19 ਮਹਾਂਮਾਰੀ ਦੀ ਦੂਜੀ ਲਹਿਰ ’ਤੇ ਕਾਬੂ ਪਾਉਣ ਲਈ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...