Friday, March 29, 2024

ਵਾਹਿਗੁਰੂ

spot_img
spot_img

ਕਿਹੜਾ ਵੀਕੈਂਡ ਲਾਕਡਾਊਨ? ਸਿਮਰਜੀਤ ਬੈਂਸ ਤੇ ਗੋਸ਼ਾ ਦੀ ਅਗਵਾਈ ’ਚ ਲੋਕ ਇਨਸਾਫ਼ ਪਾਰਟੀ ਤੇ ਅਕਾਲੀ ਦਲ ਦੇ ਵਰਕਰ ਭਿੜੇ, ਪੱਗਾਂ ਲੱਥੀਆਂ

- Advertisement -

ਯੈੱਸ ਪੰਜਾਬ
ਲੁਧਿਆਣਾ, 16 ਮਈ, 2021:
ਜਿਸ ਵੇਲੇ ਕੋਰੋਨਾ ਦੀ ਮਹਾਂਮਾਰੀ ਦੇ ਪ੍ਰਕੋਪ ਦੇ ਮੱਦੇਨਜ਼ਰ ਪੰਜਾਬ ਵਿੱਚ ਵੀਕੈਂਡ ਲਾਕਡਾਊਨ ਲਾਗੂ ਹੈ, ਉਸ ਵੇਲੇ ਐਤਵਾਰ ਸਵੇਰੇ ਲੁਧਿਆਣਾ ਵਿੱਚ ਵਾਪਰੀ ਇਕ ਘਟਨਾ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਸਾਰੀਆਂ ਪਾਬੰਦੀਆਂ ਅਤੇ ਕਾਇਦੇ ਕੇਵਲ ਆਮ ਲੋਕਾਂ ਲਈ ਹਨ ਨਾ ਕਿ ਰਾਜਸੀ ਆਗੂਆਂ ਲਈ।

ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸ: ਸਿਮਰਜੀਤ ਸਿੰਘ ਬੈਂਸ ਅਤੇ ਯੂਥ ਅਕਾਲੀ ਦਲ ਲੁਧਿਆਣਾ ਦੇ ਪ੍ਰਧਾਨ ਸ: ਗੁਰਦੀਪ ਸਿੰਘ ਗੋਸ਼ਾ ਦੀ ਅਗਵਾਈ ਵਿੱਚ ਲੋਕ ਇਨਸਾਫ਼ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਆਹਮੋ ਸਾਹਮਣ ਹੋ ਗਏ। ਇਸ ਮਾਮਲੇ ਵਿੱਚ ਸ: ਬੈਂਸ ਅਤੇ ਸ: ਗੋਸ਼ਾ ਤੋਂ ਲੈ ਕੇ ਬਾਕੀ ਵਰਕਰਾਂ ਵਿਚਾਲੇ ਹੱਥੋਪਾਈ ਹੋਈ ਅਤੇ ਘੱਟੋ ਘੱਟ ਇਕ ਵਰਕਰ ਦੀ ਪੱਗ ਵੀ ਲੱਥੀ।

ਇਸ ਘਟਨਾ ਦੌਰਾਨ ਗਾਲ੍ਹ ਮੰਦਾ ਵਰਿ੍ਹਆ, ਲਲਕਾਰੇ ਮਾਰੇ ਗਏ ਅਤੇ ਹੱਥੋਂ ਪਾਈ ਵਿੱਚ ਕੁਝ ਲੋਕ ਮਾਮੂਲੀ ਜ਼ਖ਼ਮੀ ਹੋਏ ਜਦਕਿ ਕੋਰੋਨਾ ਨਿਯਮਾਂ ਦੀਆਂ ਵੀ ਧੱਜੀਆਂ ਉਡਾਈਆਂ ਗਈਆਂ। ਇਸ ਬਾਰੇ ਵਾਇਰਲ ਹੋਏ ਵੀਡੀਓ ਵਿੱਚ ਸ:ਬੈਂਸ ਅਤੇ ਸ: ਗੋਸ਼ਾ ਸਣੇ ਵਧੇਰੇ ਲੋਕ ਬਿਨਾਂ ਕਿਸੇ ਮਾਸਕ ਦੇ ਨਜ਼ਰ ਆਏ ਜਦਕਿ ਕੁਝ ਇਕ ਪੁਲਿਸ ਕਰਮੀ ਟਕਰਾਅ ਨੂੰ ਟਾਲਣ ਦੀ ਕੋਸ਼ਿਸ਼ ਕਰਦੇ ਨਜ਼ਰ ਆਏ ਜਿਸ ਵਿੱਚ ਉਹ ਸਫ਼ਲ ਨਹੀਂ ਹੋਏ। ਇਕ ਵੀਡੀਓ ਵਿੱਚ ਸ: ਬੈਂਸ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਲਲਕਾਰੇ ਜਾਣ ਮਗਰੋਂ ਅਕਾਲੀ ਮੌਕੇ ਤੋਂ ਖਿਸਕਦੇ ਵੀ ਨਜ਼ਰ ਆਏ।

ਮਾਮਲਾ ਕੋਟ ਮੰਗਲ ਸਿੰਘ ਦੀ ਮੇਨ ਮਾਰਕੀਟ ਨੇੜੇ ਮੰਦਰ ਵਾਲੀ ਗਲੀ ਦਾ ਹੈ ਜਿੱਥੇ ਸ: ਬੈਂਸ ਆਪਣੇ ਸਮਰਥਕਾਂ ਨਾਲ ਉਦਘਾਟਨ ਕਰਨ ਪਹੁੰਚੇ ਤਾਂ ਸ: ਗੋਸ਼ਾ ਅਤੇ ਉਨ੍ਹਾਂ ਦੇ ਸਾਥੀ ਵੀ ਮੌਕੇ ’ਤੇ ਪਹੁੰਚ ਗਏ ਜਿਨ੍ਹਾਂ ਨੇ ਇਸ ਉਦਘਾਟਨ ’ਤੇ ਇਤਰਾਜ਼ ਜਤਾਇਆ।

ਸ: ਬੈਂਸ ਵੱਲੋਂ ਉਦਘਾਟਨ ਕੀਤੇ ਜਾਣ ਸੰਬੰਧੀ ਪਹਿਲਾਂ ਹੀ ਪਤਾ ਹੋਣ ਕਰਕੇ ਸ: ਗੋਸ਼ਾ ਇਹ ਇਤਰਾਜ਼ ਲੈ ਕੇ ਮੌਕੇ ’ਤੇ ਪੁੱਜੇ ਸਨ ਕਿ ਇਸ ਸੜਕ ਦੇ ਪ੍ਰਾਜੈਕਟ ਦੀ ਸ਼ੁਰੂਆਤ ਉਸ ਵੇਲੇ ਦੇ ਲੁਧਿਆਣਾ ਦੇ ਮੇਅਰ ਸ: ਹਰਚਰਨ ਸਿੰਘ ਗੋਹਲਵੜੀਆ ਵੱਲੋਂ 2016 ਵਿੱਚ ਕੀਤੀ ਗਈ ਸੀ ਇਸ ਲਈ ਸ: ਬੈਂਸ ਨੂੰ ਇਸ ਸੜਕ ਦੇ ਉਦਘਾਟਨ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਸ: ਬੈਂਸ ਪਹਿਲਾਂ ਵੀ ਦੋ ਵਾਰ ਇਸ ਸੜਕ ਦਾ ਉਦਘਾਟਨ ਕਰ ਚੁੱਕੇ ਹਨ।

ਉੱਧਰ ਸ: ਬੈਂਸ ਦਾ ਕਹਿਣਾ ਹੈ ਕਿ ਲੋਕਾਂ ਦੇ ਨਕਾਰੇ ਹੋਏ ਅਕਾਲੀਆਂ ਨੂੰ ਇਸ ਗੱਲ ਦਾ ਕੋਈ ਹੱਕ ਨਹੀਂ ਹੈ ਕਿ ਉਹ ਇਸ ਤਰ੍ਹਾਂ ਉਨ੍ਹਾਂ ਦੇ ਕੰਮ ਵਿੱਚ ਬਖ਼ੇੜੇ ਖੜ੍ਹੇ ਕਰਨ। ਉਹਨਾਂ ਕਿਹਾ ਕਿ ਜਿਹੜੇ ਮੇਅਰ ਦੀ ਗੋਸ਼ਾ ਗੱਲ ਕਰ ਰਹੇ ਹਨ, ਉਹ 3000 ਤੋਂ ਵੱਧ ਵੋਟਾਂ ਨਾਲ ਹਾਰ ਚੁੱਕੇ ਹਨ।

ਇਸ ਤੋਂ ਬਾਅਦ ਦੋਹਾਂ ਧਿਰਾਂ ਵੱਲੋਂ ਇਕ ਦੂਜੇ ’ਤੈ ਇਲਜ਼ਾਮਬਾਜ਼ੀ ਦਾ ਦੌਰ ਜਾਰੀ ਹੈ ਜਦਕਿ ਖ਼ਬਰ ਹੈ ਕਿ ਸ: ਗੋਸ਼ਾ ਇਸ ਮਾਮਲੇ ਦੀ ਸ਼ਿਕਾਇਤ ਕਰਨ ਲਈ ਸ਼ੇਰਪੁਰ ਪੁਲਿਸ ਥਾਣੇ ਪੁੱਜੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...