Friday, April 26, 2024

ਵਾਹਿਗੁਰੂ

spot_img
spot_img

ਕੀ ਬਸਪਾ ਅਕਾਲੀ ਦਲ ਦੇ ਪਾਪਾਂ ਬਾਰੇ ਆਪਣੇ ਪਹਿਲਾਂ ਵਾਲੇ ਸਟੈਂਡ ’ਤੇ ਕਾਇਮ ਹੈ? ਸੁਖਜਿੰਦਰ ਰੰਧਾਵਾ ਨੇ ਗਠਜੋੜ ਨੂੰ ਦੱਸਿਆ ਮੌਕਾਪ੍ਰਸਤ ਤੇ ਬੇਮੇਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 13 ਜੂਨ, 2021:
ਅਕਾਲੀ-ਬਸਪਾ ਗਠਜੋੜ ਨੂੰ ਮੌਕਾਪ੍ਰਸਤ ਤੇ ਬੇਮੇਲ ਗਰਦਾਨਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਗਠਜੋੜ ਵਿੱਚ ਕੋਈ ਵਿਚਾਰਧਾਰਕ ਸਾਂਝ ਨਹੀਂ ਹੈ ਸਗੋਂ ਇਹ ਸਿਰਫ਼ ਵੋਟਾਂ ਦੀ ਸਿਆਸਤ ਤੋਂ ਪ੍ਰੇਰਿਤ ਹੈ।

ਇੱਥੇ ਜਾਰੀ ਇਕ ਬਿਆਨ ਵਿੱਚ ਸ. ਰੰਧਾਵਾ ਨੇ ਸਵਾਲ ਕੀਤਾ ਕਿ ਅਕਾਲੀ-ਭਾਜਪਾ ਗਠਜੋੜ ਨੂੰ ਨਹੁੰ-ਮਾਸ ਦਾ ਰਿਸ਼ਤਾ ਦੱਸਣ ਵਾਲੇ ਅਕਾਲੀ ਦਲ ਦੇ ਮੋਹਰੀ ਹੁਣ ਇਸ ਗਠਜੋੜ ਨੂੰ ਕੀ ਨਾਂ ਦੇਣਗੇ, ਜਿਹੜਾ ਸਿਰਫ਼ ਆਪਣਾ ਗਵਾਚਿਆ ਆਧਾਰ ਬਚਾਉਣ ਦੀ ਇਕ ਕਵਾਇਦ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ, ਪੰਜਾਬ ਦੀ ਸਿਆਸਤ ਵਿੱਚ ਸਿਫ਼ਰ ਹੋ ਚੁੱਕਿਆ ਹੈ, ਜਿਸ ਵਿੱਚ ਜੇ ਕੋਈ ਹੋਰ ਚੀਜ਼ ਗੁਣਾਂ ਕੀਤੀ ਜਾਵੇ ਤਾਂ ਇਹ ਸਿਰਫ਼ ਜ਼ੀਰੋ ਹੀ ਰਹੇਗੀ।

ਸ. ਰੰਧਾਵਾ ਨੇ ਕਿਹਾ ਕਿ ਬੇਅਦਬੀ ਕਾਂਡ ਕਾਰਨ ਅਕਾਲੀ ਦਲ ਦੇ ਧਾਰਮਿਕ ਖ਼ਾਸੇ ਨੂੰ ਬਹੁਤ ਵੱਡਾ ਖੋਰਾ ਲੱਗਿਆ ਹੈ ਅਤੇ ਉਸ ਦੀ ਨੀਂਹ ਹੀ ਡਗਮਗਾ ਗਈ ਹੈ। ਹੁਣ ਇਸ ਕਮਜ਼ੋਰ ਹੋ ਚੁੱਕੀ ਨੀਂਹ ਉਤੇ ਗਠਜੋੜ ਦੀ ਇਮਾਰਤ ਤਾਮੀਰ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਕਾਕਾ ਕਲਚਰ ਨੇ ਵੀ ਟਕਸਾਲੀ ਆਗੂਆਂ ਨੂੰ ਪਾਰਟੀ ਤੋਂ ਦੂਰ ਕਰ ਦਿੱਤਾ ਹੈ ਅਤੇ ਇਹ ਸਿਰਫ਼ ਮੌਕਾਪ੍ਰਸਤਾਂ ਤੇ ਪਦਾਰਥਵਾਦੀਆਂ ਦਾ ਟੋਲਾ ਬਣ ਚੁੱਕਿਆ ਹੈ।

ਅਕਾਲੀ ਦਲ ਨੂੰ ਗੁਰੂ ਤੋਂ ਬੇਮੁੱਖ ਹੋ ਚੁੱਕੀ ਪਾਰਟੀ ਦੱਸਦਿਆਂ ਸ. ਰੰਧਾਵਾ ਨੇ ਕਿਹਾ ਕਿ ਪਹਿਲਾਂ ਤਾਂ ਇਸ ਪਾਰਟੀ ਦੇ ਮੱਥੇ ਉੱਤੇ ਬੇਅਦਬੀ ਦਾ ਕਲੰਕ ਲੱਗਿਆ ਅਤੇ ਹੁਣ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ। ਉਨ੍ਹਾਂ ਕਿਹਾ ਕਿ ਹੁਣ ਅਕਾਲੀ ਦਲ ਦੀ ਡੁੱਬਦੀ ਕਿਸ਼ਤੀ ਨੂੰ ਬਸਪਾ ਪਾਰ ਨਹੀਂ ਲੰਘਾ ਸਕੇਗੀ, ਕਿਉਂਕਿ ਬਸਪਾ ਖ਼ੁਦ ਉੱਤਰ ਪ੍ਰਦੇਸ਼ ਵਿੱਚ ਆਪਣੀ ਹੋਂਦ ਬਚਾਉਣ ਦੀ ਲੜਾਈ ਲੜ ਰਹੀ ਹੈ।

ਪੰਜਾਬ ਦਾ ਧਾਰਮਿਕ ਨਿਰਪੱਖ ਤਾਣਾ-ਬਾਣਾ ਸਿਰਫ਼ ਕਾਂਗਰਸ ਵਰਗੀ ਧਰਮ ਨਿਰਪੱਖ ਪਾਰਟੀ ਦੇ ਹੱਥ ਵਿੱਚ ਸੁਰੱਖਿਅਤ ਹੋਣ ਦਾ ਦਾਅਵਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਣ ਵਿੱਚ ਕਾਂਗਰਸ ਪੂਰੀ ਤਰ੍ਹਾਂ ਸਮਰੱਥ ਹੈ ਅਤੇ ਇਤਿਹਾਸ ਇਸ ਗੱਲ ਦੀ ਗਵਾਹੀ ਭਰਦਾ ਹੈ।

ਉਨ੍ਹਾਂ ਅਕਾਲੀ ਦਲ ਤੇ ਬਸਪਾ ਵਿਚਾਲੇ ਹੋਈ ਸੀਟਾਂ ਦੀ ਵੰਡ ਉਤੇ ਵੀ ਉਂਗਲ ਚੁੱਕੀ, ਜਿਸ ਵਿੱਚ ਬਸਪਾ ਨੂੰ ਘੱਟ ਅਤੇ ਅਕਾਲੀ ਦਲ ਦੀਆਂ ਪੱਕੀ ਹਾਰ ਵਾਲ਼ੀਆਂ ਸੀਟਾਂ ਦੇ ਕੇ ਉਸ ਦੀ ਹੇਠੀ ਕੀਤੀ ਗਈ ਹੈ।

ਉਨ੍ਹਾਂ ਬਸਪਾ ਨੂੰ ਸਿਰਫ ਇੱਕੋ ਸਵਾਲ ਕੀਤਾ ਕਿ ਅਕਾਲੀਆਂ ਦੇ 10 ਸਾਲ ਦੇ ਕੁਸ਼ਾਸਨ, ਬੇਅਦਬੀ ਅਤੇ ਭਾਜਪਾ ਨਾਲ ਮਿਲ ਕੇ ਕਾਲੇ ਖੇਤੀ ਕਾਨੂੰਨ ਬਣਾਉਣ ਵਿੱਚ ਭਾਈਵਾਲ ਦੇ ਮੁੱਦੇ ਉਤੇ ਕੀ ਬਸਪਾ ਦਾ ਸਟੈਂਡ ਪਹਿਲਾਂ ਵਾਲਾ ਹੀ ਰਹੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...