Friday, April 26, 2024

ਵਾਹਿਗੁਰੂ

spot_img
spot_img

ਕੀ ਹੈ ਸੱਚ Ajay Devgn ਦੀ ‘ਮਾਰ ਕੁੱਟ’ ਵਾਲੇ Viral Video ਦਾ?

- Advertisement -

ਯੈੱਸ ਪੰਜਾਬ
ਮੁੰਬਈ, 29 ਮਾਰਚ, 2021:
ਬਾਲੀਵੁੱਡ ਐਕਟਰ ਅਜੇ ਦੇਵਗਨ ਦੇ ਦੱਸੇ ਜਾ ਰਹੇ ਦਿੱਲੀ ਦੇ ਇਕ ਝਗੜੇ ਵਾਲੇ ਵਾਇਰਲ ਵੀਡੀਓ ਦੀ ਸੱਚਾਈ ਸਾਹਮਣੇ ਆਈ ਹੈ।

ਜ਼ਿਕਰਯੋਗ ਹੈ ਕਿ ਦਿੱਲੀ ਦੇ ਇਕ ‘ਪੱਬ’ ਦੇ ਬਾਹਰ ਕਾਰ ਪਾਰਕਿੰਗ ਨੂੰ ਲੈ ਕੇ ਹੋਏ ਇਕ ਝਗੜੇ ਵਿੱਚ ਕੁਝ ਵਿਅਕਤੀਆਂ ਵੱਲੋਂ ਚਿੱਟੀ ਕਮੀਜ਼ ਵਾਲੇ ਨਸ਼ੇ ਦੀ ਹਾਲਤ ਵਿੱਚ ਇਕ ਸ਼ਖ਼ਸ ਨਾਲ ਗਾਲੀ ਗਲੋਚ ਅਤੇ ਉਸ ਨੂੰ ਕੁੱਟਣ ਦਾ ਵੀਡੀਓ ਵਾਇਰਲ ਹੋਇਆ ਹੈ ਅਤੇ ਇਹ ਕਿਹਾ ਜਾ ਰਿਹਾ ਹੈ ਕਿ ਚਿੱਟੀ ਕਮੀਜ਼ ਵਾਲੇ ਜਿਸ ਵਿਅਕਤੀ ਨੂੰ ਕੁੱਟਿਆ ਗਿਆ, ਉਹ ਅਜੇ ਦੇਵਗਨ ਹੈ।

ਅਜੇ ਦੇਵਗਨ ਦੇ ਦਫ਼ਤਰ ਨੇ ਇਕ ਬਿਆਨ ਜਾਰੀ ਕਰਕੇ ਇਸ ਦਾ ਖੰਡਨ ਕੀਤਾ ਹੈ ਅਤੇ ਸਪਸ਼ਟ ਕੀਤਾ ਹੈ ਕਿ ਦਿੱਲੀ ਵਿੱਚ ਹੋਏ ਝਗੜੇ ਵਾਲੀ ਵੀਡੀਓ ਵਿਚਲਾ ਸ਼ਖਸ ਅਜੇ ਦੇਵਗਨ ਨਹੀਂ ਹੈ।

ਅਜੇ ਦੇਵਗਨ ਦੇ ਦਫ਼ਤਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਆਪਣੀ ਫ਼ਿਲਮ ‘ਤਾਨ੍ਹਾ ਜੀ – ਦੀ ਅਨਸੰਗ ਵਾਰੀਅਰ’ ਦੀ ਜਨਵਰੀ 2020 ਵਿੱਚ ਪ੍ਰਮੋਸ਼ਨ ਲਈ ਦਿੱਲੀ ਗਏ ਅਜੇ ਦੇਵਗਨ ਉਸ ਤੋਂ ਬਾਅਦ ਕਦੇ ਦਿੱਲੀ ਗਏ ਹੀ ਨਹੀਂ। ਇਸ ਲਈ ਦਿੱਲੀ ਦੇ ਇਕ ਪੱਬ ਦੇ ਬਾਹਰ ਅਜੇ ਦੇਵਗਨ ਦੇ ਕਿਸੇ ਝਗੜੇ ਦੀਆਂ ਖ਼ਬਰਾਂ ਬਿਲਕੁਲ ਨਿਰਮੂਲ ਅਤੇ ਬੇਬੁਨਿਆਦ ਹਨ।

ਅਜੇ ਦੇਵਗਨ ਦੇ ਦਫ਼ਤਰ ਨੇ ਕਿਹਾ ਹੈ ਕਿ ਉਹ ਮੀਡੀਆ ਅਤੇ ਨਿਊਜ਼ ਏਜੰਸੀਆਂ ਨੂੂੰ ਇਹ ਦੱਸਣਾ ਚਾਹੁੰਦੇ ਹਨ ਕਿ ਅਜੇ ਦੇਵਗਨ ਆਪਣੀਆਂ ਫ਼ਿਲਮਾਂ ‘ਮੈਦਾਨ’, ‘ਮੇਅ ਡੇਅ’ ਅਤੇ ‘ਗੰਗੂਬਾਈ ਕਾਠੀਆਵਾੜੀ’ ਦੀ ਸ਼ੂਟਿੰਗ ਦੌਰਾਨ ਮੁੰਬਈ ਵਿੱਚ ਹੀ ਸਨ ਅਤੇ ਉਨ੍ਹਾਂ ਨੇ 14 ਮਹੀਨਿਆਂ ਤੋਂ ਦਿੱਲੀ ਵਿੱਚ ਪੈਰ ਵੀ ਨਹੀਂ ਪਾਇਆ। ਉਹਨਾਂ ਆਖ਼ਿਆ ਕਿ ਕੁਝ ਵੀ ਪ੍ਰਕਾਸ਼ਿਤ ਜਾਂ ਵਾਇਰਲ ਕਰ ਦੇਣ ਤੋਂ ਪਹਿਲਾਂ ਇਕ ਵੇਰਾਂ ਗੱਲ ਦੀ ਤਸਦੀਕ ਕਰ ਲੈਣੀ ਚਾਹੀਦੀ ਹੈ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...