Friday, April 19, 2024

ਵਾਹਿਗੁਰੂ

spot_img
spot_img

ਕੁਦਰਤੀ ਮੌਤਾਂ ‘ਤੇ ਘਟੀਆ ਤੇ ਹੋਛੀ ਰਾਜਨੀਤੀ ਕਰਨ ਤੋਂ ਗੁਰੇਜ਼ ਕਰਨ ਮਨਜੀਤ ਸਿੰਘ ਜੀ. ਕੇ. : ਹਰਮੀਤ ਸਿੰਘ ਕਾਲਕਾ

- Advertisement -

ਨਵੀਂ ਦਿੱਲੀ, 4 ਜੂਨ, 2020 –

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ੍ਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਜਾਗੋ ਪਾਰਟੀ ਦੇ ਮੁਖੀ ਮਨਜੀਤ ਸਿੰਘ ਜੀ. ਕੇ. ਵੱਲੋਂ ਕੁਦਰਤੀ ਮੌਤਾਂ ‘ਤੇ ਘਟੀਆ ਤੇ ਹੋਛੀ ਰਾਜਨੀਤੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤੇ ਕੋਰੋਨਾ ਮਹਾਂਮਾਰੀ ਦੌਰਾਨ ਆਪਣੀ ਰਾਜਨੀਤੀ ਚਮਕਾਉਣ ਲਈ ਯਤਨ ਕਰਨ ਤੋਂ ਟਾਲਾ ਵੱਟਣਾ ਚਾਹੀਦਾ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਕਾਲਕਾ ਨੇ ਕਿਹਾ ਕਿ ਮਨਜੀਤ ਸਿੰਘ ਜੀ. ਕੇ. ਨੇ ਜੋ ਬਿਰਧ ਆਸ਼ਰਮ ਨਾਲ ਸਬੰਧਤ ਮੌਤਾਂ ਨੂੰ ਲੈ ਕੇ ਘਟੀਆ ਮਾਨਸਿਕਤਾ ਦਾ ਮੁਜ਼ਾਹਰਾ ਕਰਦਿਆਂ ਆਪਣੀ ਸੌੜੀ ਸੋਚ ਵਿਖਾਈ ਹੈ, ਉਸਦੀ ਜਿੰਨੀ ਵੀ ਨਿੰਦਿਆ ਕੀਤੀ ਜਾਵੇ, ਥੋੜੀ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮਨਜੀਤ ਸਿੰਘ ਜੀ. ਕੇ. ਪ੍ਰਧਾਨਗੀ ਤੋਂ ਲਾਂਭੇ ਕੀਤੇ ਜਾਣ ਦੇ ਤੱਥ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਤੇ ਪੰਥ ਦੀਆਂ ਸੰਸਥਾਵਾਂ ਨੂੰ ਬਦਨਾਮ ਕਰਨ ਵਾਸਤੇ ਹਮੇਸ਼ਾ ਪੱਬਾਂ ਭਾਰ ਰਹਿੰਦੇ ਹਨ।

ਸ੍ਰੀ ਕਾਲਕਾ ਨੇ ਕਿਹਾ ਕਿ ਮਨਜੀਤ ਸਿੰਘ ਜੀ. ਕੇ. ਨੇ ਸਿਆਸੀ ਦੂਸ਼ਣਬਾਜ਼ੀ ਕਰਨ ਤੋਂ ਪਹਿਲਾਂ ਇਹ ਤੱਥ ਨਹੀਂ ਵੇਖਿਆ ਕਿ ਜੋ ਪੰਜ ਮੌਤਾਂ ਹੋਈਆਂ ਹਨ, ਉਹਨਾਂ ਵਿਚੋਂ ੨ ਵਿਅਕਤੀਆਂ ਦੇ ਆਪਣੇ ਘਰਾਂ ਵਿਚ ਕੁਦਰਤੀ ਤੌਰ ‘ਤੇ ਮੌਤਾਂ ਹੋਈਆਂ ਹਨ ਜਦਕਿ ਬਾਕੀ ਦੀਆਂ ਤਿੰਨ ਮੌਤਾਂ ਵਿਚ ਇਕ ਵਿਅਕਤੀ 99 ਸਾਲ, ਇਕ 94 ਸਾਲ ਅਤੇ ਇਕ 90 ਸਾਲ ਉਮਰ ਦਾ ਵਿਅਕਤੀ ਸੀ ਜਿਹਨਾਂ ਦੀ ਮੌਤ ਕੁਦਰਤੀ ਤੌਰ ‘ਤੇ ਹੋਈ ਹੈ।

ਉਹਨਾਂ ਕਿਹਾ ਕਿ ਇੰਨੀ ਬਿਰਧ ਉਮਰ ਵਿਚ ਗੁਰੂ ਦੇ ਹੁਕਮ ਅਨੁਸਾਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿਣ ਦੇ ਮਾਮਲੇ ‘ਤੇ ਮਨਜੀਤ ਸਿੰਘ ਜੀ. ਕੇ. ਵੱਲੋਂ ਰਾਜਨੀਤੀ ਕਰਨ ਨੇ ਸਿੱਖ ਸੰਗਤਾਂ ਦੇ ਹਿਰਦਿਆਂ ਨੂੰ ਡੂੰਘੀ ਸੱਟ ਮਾਰੀ ਹੈ। ਉਹਨਾਂ ਕਿਹਾ ਕਿ ਮਨਜੀਤ ਸਿੰਘ ਜੀ. ਕੇ. ਸ਼ਾਇਦ ਗੁਰਬਾਣੀ ਨੂੰ ਭੁੱਲ ਗਏ ਹਨ ਕਿ ਇਥੋਂ ਹਰ ਪ੍ਰਾਣੀ ਦੇ ਗੁਰੂ ਦੇ ਹੁਕਮ ਅਨੁਸਾਰ ਜਾਣਾ ਹੈ।

ਸ੍ਰੀ ਕਾਲਕਾ ਨੇ ਕਿਹਾ ਇਸ ਤੱਥ ਤੋਂ ਦੁਨੀਆਂ ਜਾਣੂ ਹੈ ਕਿ ਮਨਜੀਤ ਸਿੰਘ ਜੀ.ਕੇ. ਨੇ ਹਮੇਸ਼ਾ ਹੀ ਘਟੀਆ ਰਾਜਨੀਤੀ ਕੀਤੀ ਹੈ ਤੇ ਆਪਣੇ ਵਿਰੋਧੀਆਂ ਖਿਲਾਫ ਨਿਰਾਧਾਰ, ਬੇਹੂਦਾ, ਘਟੀਆ ਤੇ ਨਿੰਦਣਯੋਗ ਦੋਸ਼ ਲਗਾਏ ਹਨ। ਉਹਨਾਂ ਕਿਹਾ ਕਿ ਮਨਜੀਤ ਸਿੰਘ ਜੀ. ਕੇ. ਨੇ ਕਦੇ ਵੀ ਆਪਣੇ ਖਿਲਾਫ ਲੱਗੇ ਜਾਇਜ਼ ਦੋਸ਼ਾਂ ਦਾ ਜਵਾਬ ਨਹੀਂ ਦਿੱਤਾ ਤੇ ਇਥੋਂ ਤੱਕ ਕਿ ਸੰਗਤ ਹਾਲੇ ਵੀ ਉਹਨਾਂ ਤੋਂ ਗੋਲਕ ਚੋਰੀ ਦਾ ਹਿਸਾਬ ਮੰਗ ਰਹੀ ਹੈ, ਜੋ ਉਹ ਦੇ ਨਹੀਂ ਰਹੇ ਪਰ ਆਪਣੇ ਸਿਆਸੀ ਵਿਰੋਧੀਆਂ ਖਿਲਾਫ ਘਟੀਆ ਦੂਸ਼ਣਬਾਜ਼ੀ ਤੋਂ ਬਾਜ਼ ਨਹੀਂ ਆ ਰਹੇ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...