Wednesday, April 24, 2024

ਵਾਹਿਗੁਰੂ

spot_img
spot_img

ਕੁਲਦੀਪ ਧਾਲੀਵਾਲ ਨੇ ਫਸਲਾਂ ਦੀ ਰਹਿੰਦ ਖੂੰਦ ਦੀ ਸਾਂਭ ਸੰਭਾਲ ਲਈ ਵੰਡੀਆਂ ਮਸ਼ੀਨਾ ਵਿਚ 150 ਕੋਰੜ ਰੁਪਏ ਦੇ ਘਪਲੇ ਸਬੰਧੀ ਵਿਜੀਲੈਂਸ ਜਾਂਚ ਦੇ ਹੁਕਮ ਦਿੱਤੇ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 17 ਅਗਸਤ, 2022:
ਭਗਵੰਤ ਮਾਨ ਸਰਕਾਰ ਵਲੋਂ ਸੂਬੇ ਵਿਚ ਸਾਫ ਸੁਥਰਾ ਪ੍ਰਸਾਸ਼ਨ ਦੇਣ ਲਈ ਪਹਿਲੇ ਦਿਨ ਤੋਂ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਜਿਸ ਦੇ ਚਲਦਿਆਂ ਪਹਿਲੀਆਂ ਸਰਕਾਰਾਂ ਵਿਚ ਲੋਕਾਂ ਦੇ ਪੈਸੇ ਦੀ ਲੁੱਟ ਖਸੁੱਟ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਅਤੇ ਰਾਜਸੀ ਅਗੂਆਂ ਖਿਲਾਫ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਜਾ ਰਹੀ।ਇਸੇ ਮੁਹਿੰਮ ਦੇ ਤਹਿਤ ਖੇਤੀਬਾੜੀ ਵਿਭਾਗ ਵਲੋਂ ਫਸਲਾਂ ਦੀ ਰਹਿੰਦ ਖੂੰਦ ਦੀ ਸਾਂਭ ਸੰਭਾਲ ਲਈ ਕਿਸਾਨਾਂ ਨੂੰ ਦਿੱਤੀਆਂ ਮਸ਼ੀਨਾ ਦੀ ਵੰਡ ਵਿਚ ਮੁਢਲੇ ਤੌਰ ‘ਤੇ 150 ਕੋਰੜ ਰੁਪਏ ਦਾ ਘਪਲਾ ਹੋਣ ਦੀ ਸੰਭਾਵਨਾ ਜਤਾਈ ਗਈ ਹੈ।

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸ ਦੀ ਜਾਂਚ ਵਿਜੀਲੈਂਸ ਤੋਂ ਕਰਵਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ ਅਤੇ ਫਾਈਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਹੈ।

ਖੇਤੀਬਾੜੀ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਪੰਜਾਬ ਸਰਕਾਰ ਵਲੋਂ ਸਾਲ 2018-19 ਤੋਂ ਸਾਲ 2021-22 ਤੱਕ ਸੈਂਟਰਲ ਸੈਕਟਰ ਸਕੀਮ ਪ੍ਰਮੋਸ਼ਨ ਆਫ ਐਗਰੀਕਲਚਰ ਮੈਕਨਾਈਜੇਸ਼ਨ ਫਾਰ ਇਨਸਿਟੂ ਮੈਨੇਜਮੈਂਟ ਆਫ ਕਰਾਪ ਰੈਜੀਡਿਊ (ਸੀ.ਆਰ.ਐਮ) ਲਾਗੂ ਕੀਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਸਾਲ 2018-19 ਤੋਂ ਸਾਲ 2021-22 ਤੱਕ ਦੌਰਾਨ ਲਾਭਪਾਤਰੀ ਕਿਸਾਨਾਂ/ ਰਜਿਸਟਰਡ ਕਿਸਾਨ ਸਮੂਹਾਂ/ ਸਹਿਕਾਰੀ ਸਭਾਵਾਂ/ਐਫ.ਪੀ.ਓ ਅਤੇ ਪੰਚਾਇਤਾਂ ਨੂੰ ਕੁੱਲ 90422 ਵੱਖ-ਵੱਖ ਮਸ਼ੀਨਾਂ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈਆਂ ਗਈਆਂ ਹਨ। ਇਹਨਾਂ ਮਸ਼ੀਨਾਂ ਵਿੱਚੋਂ 83986 ਮਸ਼ੀਨਾਂ ਖੇਤੀਬਾੜੀ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਸਨ ਅਤੇ ਬਾਕੀ ਰਹਿੰਦੀਆਂ ਮਸ਼ੀਨਾਂ ਰਜਿਸਟਰਾਰ ਸਹਿਕਾਰੀ ਸਭਾਵਾਂ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਸਨ।

ਕੁਲਦੀਪ ਸਿੰਘ ਧਾਲੀਵਲ ਨੇ ਦੱਸਿਆ ਕਿ ਸਕੀਮ ਅਧੀਨ ਫੀਲਡ ਵਿੱਚੋਂ ਕਈ ਥਾਵਾਂ ਤੋਂ ਇਹ ਰਿਪੋਰਟ ਮਿਲਣ ਉਪਰੰਤ ਕਿ ਸਕੀਮ ਅਧੀਨ ਸਬਸਿਡੀ ਤੇ ਮੁਹੱਈਆ ਕਰਵਾਏ ਗਏ ਸੰਦ ਫੀਲਡ ਵਿੱਚ ਉਪਲੱਬਧ ਨਹੀਂ ਹਨ। ਜਿਸ ਦਾ ਗੰਭੀਰ ਨੋਟਿਸ ਲੈਂਦਿਆਂ ਸਰਕਾਰ ਵੱਲੋਂ ਸਾਲ 2018-19 ਤੋਂ ਸਾਲ 2021-22 ਤੱਕ ਸਕੀਮ ਅਧੀਨ ਮੁਹੱਈਆ ਕਰਵਾਈਆਂ ਗਈਆਂ ਮਸ਼ੀਨਾਂ ਦੀ ਲਾਭਪਾਤਰੀਆਂ ਦੇ ਕੋਲ ਹੋਣ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਵਾਉਣ ਦਾ ਫੈਸਲਾ ਲਿਆ ਗਿਆ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ 16 ਅਗਸਤ, 2022 ਤੱਕ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਗਈਆਂ 83986 ਮਸ਼ੀਨਾਂ ਵਿੱਚੋਂ 79295 ਮਸ਼ੀਨਾਂ ਦੀ ਫਿਜੀਕਲ ਵੈਰੀਫਿਕੇਸ਼ਨ ਕੀਤੀ ਜਾ ਚੁੱਕੀ ਹੈ, ਜੋ ਕਿ ਕੁੱਲ ਦਾ 94.4 ਫੀਸਦੀ ਹੈ। ਇਹਨਾਂ ਵੈਰੀਫਾਈ ਕੀਤੀਆਂ ਗਈਆਂ ਮਸ਼ੀਨਾਂ ਵਿੱਚੋਂ ਕੁੱਲ 11275 ਮਸ਼ੀਨਾਂ (13%) ਮਸ਼ੀਨਾਂ ਲਾਭਪਾਤਰੀਆਂ ਕੋਲ ਉਪਲੱਬਧ ਨਹੀਂ ਹਨ।

ਉਨ੍ਹਾਂ ਦੱਸਿਆ ਕਿ ਮੁੱਢਲੇ ਤੌਰ ‘ਤੇ ਕੀਤੀ ਗਈ ਝਾਂਚ ਦੌਰਾਨ ਇਹ ਘਪਲਾ 125-150 ਕਰੋੜ ਰੁਪਏ ਤੱਕ ਜਾਪਦਾ ਹੈ, ਜਿਸ ਦੀ ਬਰੀਕੀ ਨਾਲ ਜਾਂਚ ਅਤੇ ਦੋਸ਼ੀਆਂ ਖਿਲਾਫ ਕਾਰਵਾਈ ਲਈ ਵਿਜੀਲੈਂਸ ਵਿਭਾਗ ਨੂੰ ਲਿਖਿਆ ਗਿਆ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,184FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...