Thursday, April 25, 2024

ਵਾਹਿਗੁਰੂ

spot_img
spot_img

ਕੁਲਵੰਤ ਸਿੰਘ ਹੀਰ ਨੇ ਐਸ.ਐਸ.ਪੀ. ਹੁਸ਼ਿਆਰਪੁਰ ਵਜੋਂ ਅਹੁਦਾ ਸੰਭਾਲਿਆ

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ, 14 ਅਕਤੂਬਰ, 2021 –
ਪੀ.ਪੀ.ਐਸ. ਅਧਿਕਾਰੀ ਕੁਲਵੰਤ ਸਿੰਘ ਹੀਰ ਨੇ ਅੱਜ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਅਹੁਦਾ ਸੰਭਾਲਦਿਆਂ ਕਿਹਾ ਕਿ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾ ਕੇ ਰੱਖਣਾ, ਭੈੜੇ ਅਨਸਰਾਂ ਖਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਨਾ, ਟਰੈਫਿਕ ਵਿਵਸਥਾ ਨੂੰ ਹੋਰ ਦਰੁਸਤ ਕਰਨਾ ਅਤੇ ਪੁਲਿਸ-ਪਬਲਿਕ ਦੀ ਆਪਸੀ ਸਾਂਝ ਨੂੰ ਨਵੀਂ ਮਜ਼ਬੂਤੀ ਪ੍ਰਦਾਨ ਕਰਨਾ ਉਨ੍ਹਾਂ ਦੀ ਤਰਜ਼ੀਹ ਰਹੇਗੀ।

ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਐਸ.ਐਸ.ਪੀ. ਦਫ਼ਤਰ ਵਿਖੇ ਚਾਰਜ ਲੈਣ ਤੋਂ ਪਹਿਲਾਂ ਜ਼ਿਲ੍ਹਾ ਪੁਲਿਸ ਵਲੋਂ ਕੁਲਵੰਤ ਸਿੰਘ ਹੀਰ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ ਜਿਥੇ ਸੀਨੀਅਰ ਪੁਲਿਸ ਅਧਿਕਾਰੀ ਮੌਜੂਦ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਐਸ.ਪੀ. ਕੁਲਵੰਤ ਸਿੰਘ ਹੀਰ ਨੇ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਉਨ੍ਹਾਂ ਦੀ ਲੰਬਾ ਸਮਾਂ ਸਰਵਿਸ ਰਹੀ ਹੈ ਅਤੇ ਉਹ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਤੇ ਪਹਿਲੂਆਂ ਤੋਂ ਵਾਕਿਫ ਹਨ ਅਤੇ ਉਨ੍ਹਾਂ ਦਾ ਇਹ ਤਜ਼ਰਬਾ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣਾ ਅਤੇ ਲੋਕ ਮਸਲਿਆਂ ਦੇ ਤੁਰੰਤ ਨਬੇੜਿਆ ਵਿਚ ਸਹਾਈ ਹੋਵੇਗਾ।

ਉਨ੍ਹਾਂ ਕਿਹਾ ਕਿ ਭੈੜੇ ਅਨਸਰਾਂ ਖਿਲਾਫ਼ ਪਹਿਲਾਂ ਤੋਂ ਹੀ ਵੱਡੇ ਪੱਧਰ ’ਤੇ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤਾਂ ਜੋ ਗੈਰ ਸਮਾਜੀ ਅਨਸਰਾਂ ਨਾਲ ਪੂਰੀ ਸਖਤੀ ਨਾਲ ਨਜਿਠਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿਚ ਟਰੈਫਿਕ ਦੀ ਸਮੱਸਿਆ ਦੇ ਢੁਕਵੇਂ ਹੱਲ ਲਈ ਉਹ ਆਉਂਦੇ ਦਿਨਾਂ ’ਚ ਖੁਦ ਸਥਿਤੀ ਦਾ ਜਾਇਜ਼ਾ ਲੈਣਗੇ ਤਾਂ ਜੋ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਉਪਰਾਲੇ ਕਰਕੇ ਇਸ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ।

ਕੁਲਵੰਤ ਸਿੰਘ ਹੀਰ ਨੇ ਜ਼ਿਲ੍ਹਾ ਵਾਸੀਆਂ ਤੋਂ ਪੂਰਨ ਸਹਿਯੋਗ ਦੀ ਤਵੱਕੋਂ ਕਰਦਿਆਂ ਕਿਹਾ ਕਿ ਲੋਕ ਸਹਿਯੋਗ ਤੋਂ ਬਿਨ੍ਹਾਂ ਕਿਸੇ ਵੀ ਮਕਸਦ ਨੂੰ ਹਾਸਲ ਕਰਨਾ ਔਖਾ ਹੈ ਅਤੇ ਸਮਾਜਿਕ ਬੁਰਾਈਆਂ, ਜ਼ੁਰਮਾਂ ਅਤੇ ਗੈਰ ਸਮਾਜਿਕ ਕਰਵਾਈਆਂ ਨੂੰ ਰੋਕਣ ਲਈ ਲੋਕਾਂ ਦਾ ਸਹਿਯੋਗ ਬਹੁਤ ਲਾਜ਼ਮੀ ਹੈ।

ਲੋਕ ਮਸਲਿਆਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਬਿਨ੍ਹਾਂ ਬੇਲੋੜੀ ਦੇਰੀ ਹੱਲ ਕਰਨ ਦੀ ਗੱਲ ਕਰਦਿਆਂ ਐਸ.ਐਸ.ਪੀ. ਨੇ ਕਿਹਾ ਕਿ ਪੀੜਤ ਧਿਰਾਂ ਨੂੰ ਨਿਆਂ ਦੁਆਉਣਾ ਵੀ ਉਨ੍ਹਾਂ ਦੀ ਇਕ ਮੁੱਖ ਤਰਜ਼ੀਹ ਹੋਵੇਗੀ। ਜ਼ਿਕਰਯੋਗ ਹੈ ਕਿ ਕੁਲਵੰਤ ਸਿੰਘ ਹੀਰ ਇਸ ਤੋਂ ਪਹਿਲਾਂ 27 ਬਟਾਲੀਅਨ ਪੀ.ਏ.ਪੀ. ਜਲੰਧਰ ਦੇ ਕਮਾਂਡੈਂਟ ਸਨ।

ਇਸ ਮੌਕੇ ਐਸ.ਪੀ. (ਐਚ) ਰਮਿੰਦਰ ਸਿੰਘ, ਐਸ.ਪੀ. (ਡੀ) ਰਵਿੰਦਰ ਪਾਲ ਸਿੰਘ ਸੰਧੂ, ਐਸ.ਪੀ. (ਪੀ.ਬੀ.ਆਈ.) ਮਨਦੀਪ ਸਿੰਘ, ਏ.ਐਸ.ਪੀ. ਗੜ੍ਹਸ਼ੰਕਰ ਤੁਸ਼ਾਰ ਗੁਪਤਾ, ਡੀ.ਐਸ.ਪੀਜ਼ ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਗੋਪਾਲ ਸਿੰਘ, ਪ੍ਰਵੇਸ਼ ਚੋਪੜਾ, ਰਾਕੇਸ਼ ਕੁਮਾਰ, ਮਨਜੋਤ ਕੌਰ, ਅਮਰਿੰਦਰ ਸਿੰਘ, ਜੰਗ ਬਹਾਦਰ ਸ਼ਰਮਾ, ਪ੍ਰੇਮ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,177FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...