Thursday, April 18, 2024

ਵਾਹਿਗੁਰੂ

spot_img
spot_img

ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵਿਧਾਨ ਸਭਾ ਕਮੇਟੀ ਤੋਂ ਦਿੱਤਾ ਅਸਤੀਫ਼ਾ, ਬੇਅਦਬੀਆਂ ਦੇ ਮੁੱਦੇ ’ਤੇ ਨਾਰਾਜ਼ ਚੱਲ ਰਹੇ ਹਨ ‘ਆਪ’ ਵਿਧਾਇਕ

- Advertisement -

ਯੈੱਸ ਪੰਜਾਬ

ਚੰਡੀਗੜ੍ਹ, 25 ਜਨਵਰੀ, 2023-ਪੰਜਾਬ ਪੁਲਿਸ ਦੇ ਸਾਬਕਾ ਆਈ.ਜੀ. ਅਤੇ ‘ਆਮ ਆਦਮੀ ਪਾਰਟੀ’ ਦੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵਿਧਾਨ ਸਭਾ ਦੀ ਇਕ ਅਹਿਮ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਕੁੰਵਰ ਵਿਜੇ ਪ੍ਰਤਾਪ ਸਿੰਘ, ਜਿਨ੍ਹਾਂ ਨੂੰ ਸਰਕਾਰੀ ਭਰੋਸਿਆਂ ਸੰਬੰਧੀ ਕਮੇਟੀ ਦਾ ਚੇਅਰਮੈਨ ਥਾਪਿਆ ਗਿਆ ਸੀ, ਨੇ ਆਪਣਾ ਅਸਤੀਫ਼ਾ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਾਵਾਂ ਨੂੰ ਭੇਜਿਆ ਹੈ ਜਿਹੜਾ ਅਜੇ ਪ੍ਰਵਾਨ ਕੀਤਾ ਜਾਣਾ ਹੈ।

ਸੂਤਰਾਂ ਦਾ ਕਹਿਣਾ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ‘ਆਪ’ ਸਰਕਾਰ ਬਣਨ ਤੋਂ ਬਾਅਦ ਹੁਣ ਤਕ ਬੇਅਦਬੀਆਂ ਅਤੇ ਉਸ ਨਾਲ ਸੰਬੰਧਤ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡਾਂ ਦੇ ਸੰਬੰਧ ਵਿੱਚ ਚੱਲ ਰਹੀ ਕਾਰਵਾਈ ਤੋਂ ਨਾਖੁਸ਼ ਹਨ।

ਇਹ ਵੀ ਪਤਾ ਲੱਗਾ ਹੈ ਕਿ ਉਹਨਾਂ ਨੇ ਇਸ ਮਾਮਲੇ ’ਤੇ ਵਿਚਾਰ ਲਈ ਹੀ ਆਪਣੀ ਪ੍ਰਧਾਨਗੀ ਹੇਠ ਕਮੇਟੀ ਦੀ ਇਕ ਮੀਟਿੰਗ 20 ਜਨਵਰੀ ਨੂੰ ਸੱਦੀ ਸੀ ਪਰ ਇਸੇ ਦਿਨ ਹੀ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਰੀਆਂ ਕਮੇਟੀਆਂ ਦੇ ਚੇਅਰਮੈਨਾਂ ਦੀ ਇਕ ਮੀਟਿੰਗ ਸੱਦ ਲਏ ਜਾਣ ਕਾਰਨ ਇਹ ਮੀਟਿੰਗ ਰੱਦ ਹੋ ਗਈ ਸੀ।

ਜ਼ਿਕਰਯੋਗ ਹੈ ਕਿ 1998 ਬੈੱਚ ਦੇ ਆਈ.ਪੀ.ਐੱਸ. ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡਾਂ ਸੰਬੰਧੀ ਤਤਕਾਲੀ ਕੈਪਟਨ ਸਰਕਾਰ ਵੱਲੋਂ ਬਣਾਈ ਐਸ.ਆਈ.ਟੀ.ਦੇ ਕਰਤਾਧਰਤਾ ਸਨ ਅਤੇ ਉਨ੍ਹਾਂ ਨੇ ਕੈਪਟਨ ਸਰਕਾਰ ਦੌਰਾਨ ਹੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਇਸ ਮਗਰੋਂ ਉਹ ਸ੍ਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ ਹੋ ਗਏ ਸਨ ਅਤੇ ਪਾਰਟੀ ਟਿਕਟ ’ਤੇ ਅੰਮ੍ਰਿਤਸਰ ਉੱਤਰੀ ਤੋਂ ਚੋਣ ਲੜਦੇ ਹੋਏ ਵਿਧਾਇਕ ਬਣ ਗਏ ਸਨ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,203FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...