Friday, April 19, 2024

ਵਾਹਿਗੁਰੂ

spot_img
spot_img

ਕੂਮ ਕਲਾਂ ਵਿਖੇ ਪ੍ਰਸਤਾਵਿਤ ਟੈਕਸਟਾਈਲ ਪਾਰਕ ਵਿੱਚ ਦਰਿਆਈ ਪ੍ਰਦੂਸ਼ਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਮਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 28 ਜੂਨ, 2022:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੂਮ ਕਲਾਂ (ਲੁਧਿਆਣਾ) ਵਿਖੇ ਪ੍ਰਸਤਾਵਿਤ ‘ਮੈਗਾ ਇੰਟੈਗਰੇਟਿਡ ਟੈਕਸਟਾਈਲ ਰੀਜਨ ਅਤੇ ਐਪਰਲ ਪਾਰਕ’ ਵਿੱਚ ਕਿਸੇ ਵੀ ਤਰ੍ਹਾਂ ਦੇ ਦਰਿਆਈ ਪ੍ਰਦੂਸ਼ਣ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਕੇਂਦਰ ਤੇ ਰਾਜ ਪ੍ਰਦੂਸ਼ਣ ਕੰਟਰੋਲ ਬੋਰਡਾਂ ਵੱਲੋਂ ਨਿਰਧਾਰਤ ਸਾਰੀਆਂ ਵਾਤਾਵਰਣ ਪ੍ਰਵਾਨਗੀਆਂ ਅਤੇ ਮਾਪਦੰਡਾਂ ਦੀ ਪੂਰੀ ਪਾਲਣਾ ਕੀਤੀ ਜਾਵੇਗੀ।

ਵਿਧਾਇਕ ਹਰਦੀਪ ਸਿੰਘ ਮੂੰਡੀਆਂ ਵੱਲੋਂ ਸਦਨ ਵਿਚ ਲਿਆਂਦੇ ਧਿਆਨ ਦਿਵਾਊ ਨੋਟਿਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਦਿਲਚਸਪੀ ਰੱਖਣ ਵਾਲੇ ਸੂਬਾ ਸਰਕਾਰਾਂ ਦੀ ਭਾਈਵਾਲੀ ਨਾਲ 7 ਪੀ.ਐਮ. ਮੈਗਾ ਇੰਟੀਗ੍ਰੇਟਿਡ ਟੈਕਸਟਾਈਲ ਰੀਜਨ ਅਤੇ ਐਪਰਲ ਪਾਰਕ (ਪੀਐਮ ਮਿਤਰਾ) ਦੀ ਸਥਾਪਨਾ ਲਈ ਯੋਜਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਕੂਮ ਕਲਾਂ ਵਿਖੇ ਟੈਕਸਟਾਈਲ ਪਾਰਕ ਬਣਾਉਣ ਦਾ ਪ੍ਰਸਤਾਵ ਭਾਰਤ ਸਰਕਾਰ ਨੂੰ ਭੇਜਿਆ ਗਿਆ। ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਹ ਪ੍ਰੋਜੈਕਟ ਕੇਂਦਰ ਅਤੇ ਰਾਜ ਪ੍ਰਦੂਸ਼ਣ ਕੰਟਰੋਲ ਬੋਰਡਾਂ ਦੁਆਰਾ ਨਿਰਧਾਰਤ ਸਾਰੀਆਂ ਵਾਤਾਵਰਣ ਪ੍ਰਵਾਨਗੀਆਂ ਅਤੇ ਮਾਪਦੰਡਾਂ ਦੇ ਅਨੁਸਾਰ ਹੋਵੇਗਾ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਨੂੰ ਯਕੀਨੀ ਬਣਾਉਣ ਲਈ ਵਾਤਾਵਰਣ ਸਬੰਧੀ ਕਾਨੂੰਨਾਂ ਦੀ ਪਾਲਣਾ ਕੀਤੀ ਜਾਵੇਗੀ ਤਾਂ ਕਿ ਦਰਿਆਵਾਂ ਦਾ ਪਾਣੀ ਦੂਸ਼ਿਤ ਨਾ ਹੋਵੇ ਅਤੇ ਨਾ ਹੀ ਲੋਕਾਂ ਦੀ ਸਿਹਤ ਉਤੇ ਕੋਈ ਮਾੜਾ ਪ੍ਰਭਾਵ ਪਵੇ। ਉਨ੍ਹਾਂ ਕਿਹਾ ਕਿ ਇਹ ਪ੍ਰਮੁੱਖ ਯੋਜਨਾ ਇੱਕ ਪਾਸੇ ਨਿਵੇਸ਼ ਨੂੰ ਆਕਰਸ਼ਿਤ ਕਰਨ ਵਿੱਚ ਮਦਦ ਕਰੇਗੀ ਤੇ ਦੂਜੇ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰੋਜੈਕਟ ਲਈ ਮੁੱਢਲੀਆਂ ਲੋੜਾਂ ਵਿੱਚੋਂ ਇੱਕ ਇਹ ਹੈ ਕਿ ਇਛੁੱਕ ਸੂਬਾ ਸਰਕਾਰ ਕੋਲ ਇਸ ਪ੍ਰੋਜੈਕਟ ਲਈ ਇਕੱਠੀ 1000 ਏਕੜ ਜ਼ਮੀਨ ਅਤੇ ਭਾਰ ਮੁਕਤ ਭੌਂ ਉਪਲਬਧ ਹੋਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਪਰੋਕਤ ਪ੍ਰਾਜੈਕਟ ਲਈ ਪਹਿਲਾਂ ਹੀ ਤਹਿਸੀਲ ਕੂਮ ਕਲਾਂ (ਲੁਧਿਆਣਾ) ਵਿੱਚ ਜ਼ਮੀਨ ਦੀ ਸ਼ਨਾਖਤ ਕਰ ਲਈ ਹੈ।

ਭਗਵੰਤ ਮਾਨ ਨੇ ਦੱਸਿਆ ਕਿ ਪਿੰਡ ਗੜ੍ਹੀ ਫਜ਼ਲ, ਹੈਦਰ ਨਗਰ ਅਤੇ ਗਰਚਾ ਵਿੱਚ ਕੁੱਲ 463.4 ਏਕੜ ਸਰਕਾਰੀ ਜ਼ਮੀਨ ਪਹਿਲਾਂ ਹੀ ਓਪਟੀਮਮ ਯੂਟੀਲਾਈਜ਼ੇਸ਼ਨ ਆਫ ਵੇਕੈਂਟ ਗੌਰਮਿੰਟ ਲੈਂਡ (ਓ.ਯੂ.ਵੀ.ਜੀ.ਐਲ.) ਸਕੀਮ ਤਹਿਤ ਪੁੱਡਾ ਨੂੰ ਟਰਾਂਸਫਰ ਕੀਤੀ ਜਾ ਚੁੱਕੀ ਹੈ ਅਤੇ ਪਿੰਡ ਸੇਖੋਵਾਲ, ਸੈਲਕਿਆਨਾ ਅਤੇ ਸਲੇਮਪੁਰ ਵਿੱਚ 493.99 ਏਕੜ ਪੰਚਾਇਤੀ ਜ਼ਮੀਨ ਹੈ ਜਿਸ ਲਈ ਪੰਚਾਇਤਾਂ ਨੂੰ ਅਦਾਇਗੀਆਂ ਕਰਨ ਤੋਂ ਬਾਅਦ ਜ਼ਮੀਨ ਪੁੱਡਾ ਨੂੰ ਵੀ ਤਬਦੀਲ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਪੁੱਡਾ ਨੇ 957.39 ਏਕੜ ਜ਼ਮੀਨ ਐਕੁਆਇਰ ਕਰ ਲਈ ਹੈ ਅਤੇ ਬਾਕੀ ਰਹਿੰਦੀ ਜ਼ਮੀਨ ਵੀ ਜਲਦੀ ਹੀ ਐਕਵਾਇਰ ਕਰ ਲਈ ਜਾਵੇਗੀ ਤਾਂ ਜੋ 1000 ਏਕੜ ਜ਼ਮੀਨ ਦੀ ਲੋੜ ਨੂੰ ਪੂਰਾ ਕੀਤਾ ਜਾ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...