Thursday, April 25, 2024

ਵਾਹਿਗੁਰੂ

spot_img
spot_img

ਕੇਂਦਰੀ ਏਜੰਸੀਆਂ ਰਾਹੀਂ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਧਮਕਾਉਣਾ ਕੇਂਦਰ ਸਰਕਾਰ ਲਈ ਸ਼ਰਮਨਾਕ : ਭਗਵੰਤ ਮਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਜਨਵਰੀ, 2021 –
ਆਮ ਆਦਮੀ ਪਾਰਟੀ ਨੇ ਕੇਂਦਰੀ ਏਜੰਸੀਆਂ ਵੱਲੋਂ ਕਿਸਾਨਾਂ ਅਤੇ ਉਨ੍ਹਾਂ ਦੀ ਮਦਦ ਕਰਨ ਵਾਲੀਆਂ ਸੰਸਥਾਵਾਂ ਨੂੰ ਭੇਜੇ ਜਾ ਰਹੇ ਨੋਟਿਸਾਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕਰਦੇ ਹੋਏ ਸ਼ਰਮਨਾਕ ਕਰਾਰ ਦਿੱਤਾ ਹੈ।

ਹੈੱਡਕੁਆਟਰ ਤੋਂ ਜਾਰੀ ਇੱਕ ਬਿਆਨ ਰਾਹੀਂ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਅੱਜ ਹੱਕ ਸੱਚ ਦੀ ਲੜਾਈ ਲੜ ਰਹੇ ਕਿਸਾਨ ਅੰਦੋਲਨ ਨੂੰ ਕੁਚਲਨ ਲਈ ਕੇਂਦਰੀ ਏਜੰਸੀਆਂ ਦਾ ਇਸਤੇਮਾਲ ਕਰਨਾ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਖੇਤੀ ਨੂੰ ਬਚਾਉਣ ਲਈ ਵਿੱਢੇ ਅੰਦੋਲਨ ਵਿੱਚ ਸਮਰਥਨ ਕਰ ਰਹੀਆਂ ਵੱਖ-ਵੱਖ ਸੇਵਾ ਸੁਸਾਇਟੀਆਂ, ਸੰਸਥਾਵਾਂ ਅਤੇ ਪੱਤਰਕਾਰਾਂ ਨੂੰ ਨੋਟਿਸ ਭੇਜਣਾ ਸਰਕਾਰ ਦਾ ਘਟੀਆ ਕੰਮ ਹੈ

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਅੜੀਅਲ ਰਵੱਈਏ ਉੱਤੇ ਚੱਲਦੇ ਹੋਏ ਅੰਦੋਲਨ ਨੂੰ ਪਹਿਲਾਂ ਅੱਤਵਾਦੀ, ਖ਼ਾਲਿਸਤਾਨੀ, ਪਾਕਿਸਤਾਨ, ਚੀਨ ਦੇ ਏਜੰਟ ਦੱਸ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ, ਜਦੋਂ ਇਹ ਚਾਲਾਂ ਨਾ ਚੱਲੀਆਂ ਤਾਂ ਹੁਣ ਆਪਣੇ ਅਧੀਨ ਐਨਆਈਏ ਵਰਗੀਆਂ ਏਜੰਸੀਆਂ ਰਾਹੀਂ ਇਸ ਅੰਦੋਲਨ ਨੂੰ ਕੁਚਲਨ ਦੀ ਚਾਲ ਚੱਲ ਰਹੀ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੋਗਲੀ ਨੀਤੀ ਖੇਡ ਰਹੀ ਹੈ, ਇੱਕ ਪਾਸੇ ਤਾਂ ਹੱਲ ਕੱਢਣ ਲਈ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰ ਰਹੀ ਹੈ ਅਤੇ ਦੂਜੇ ਪਾਸੇ ਕਿਸਾਨ ਆਗੂਆਂ ਤੇ ਉਨ੍ਹਾਂ ਦੀ ਮਦਦ ਕਰਨ ਵਾਲਿਆਂ ਨੂੰ ਧਮਕਾਉਣ ਲਈ ਐਨਆਈਏ ਰਾਹੀਂ ਨੋਟਿਸ ਭੇਜ ਰਹੀ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਸ਼ਾਂਤਮਈ ਅੰਦੋਲਨ ਵਿਸ਼ਵ ਭਰ ਦਾ ਸਭ ਤੋਂ ਵੱਡਾ ਅਤੇ ਲੰਬਾ ਚੱਲਣ ਵਾਲਾ ਅੰਦੋਲਨ ਇੱਕ ਨਵਾਂ ਇਤਿਹਾਸ ਰਚ ਰਿਹਾ ਹੈ। ਲੋਕਤੰਤਰ ਦੇਸ਼ ਵਿੱਚ ਲੋਕਤੰਤਰਿਕ ਢੰਗ ਨਾਲ ਕੀਤੇ ਜਾ ਰਹੇ ਸੰਘਰਸ਼ ਨੇ ਵਿਸ਼ਵ ਭਰ ਵਿੱਚ ਦੇਸ਼ ਦਾ ਨਾਂ ਉੱਚਾ ਕੀਤਾ ਹੈ, ਦੂਜੇ ਪਾਸੇ ਕੇਂਦਰੀ ਮੋਦੀ ਸਰਕਾਰ ਦੇਸ਼ ਨੂੰ ਬਦਨਾਮ ਕਰਨ ਲਈ ਮਾੜੀਆਂ ਚਾਲਾਂ ਚੱਲ ਰਹੀ ਹੈ।

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਕਾਰਪੋਰੇਟ ਘਰਾਣਿਆਂ ਦੀ ਬਜਾਏ ਦੇਸ਼ ਦੀ ਜਨਤਾ ਦੀ ਗੱਲ ਸੁਣਨੀ ਚਾਹੀਦੀ ਹੈ। ਦੇਸ਼ ਦਾ ਕਿਸਾਨ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰਦਾ ਹੋਇਆ ਰੱਦ ਕਰਨ ਦੀ ਮੰਗ ਕਰ ਰਿਹਾ ਹੈ, ਦੂਜੇ ਪਾਸੇ ਮੋਦੀ ਸਰਕਾਰ ਅੰਦੋਲਨ ਨੂੰ ਕੁਚਲਨ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਦੀ ਹੋਏ ਉਨ੍ਹਾਂ ਦਾ ਮਿਆਰ ਹੇਠਾਂ ਡੇਗ ਰਹੀ ਹੈ।

ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਲੋਕ ਵਿਰੋਧੀ ਚਾਲਾਂ ਚੱਲਣੀਆਂ ਬੰਦ ਕਰੇ ਅਤੇ ਕਿਸਾਨਾਂ ਦੀ ਸਿੱਧੀ ਅਤੇ ਸਾਧਾਰਨ ਮੰਗ ਨੂੰ ਮੰਨਦੇ ਹੋਏ ਤੁਰੰਤ ਤਿੰਨੇ ਕਾਲੇ ਕਾਨੂੰਨਾਂ ਰੱਦ ਕਰੇ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,180FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...