Wednesday, April 24, 2024

ਵਾਹਿਗੁਰੂ

spot_img
spot_img

ਕੇਂਦਰੀ ਪੰਜਾਬੀ ਲੇਖਕ ਸਭਾ ਪ੍ਰਧਾਨ ਦਰਸ਼ਨ ਬੁੱਟਰ ਵੱਲੋਂ ਗੁਰਭਜਨ ਗਿੱਲ ਦੇ ਗ਼ਜ਼ਲ ਸੰਗ੍ਰਿਹ ਮੋਰ ਪੰਖ ਦਾ ਦੂਜਾ ਸੰਸਕਰਨ ਲੋਕ ਅਰਪਨ

- Advertisement -

ਯੈੱਸ ਪੰਜਾਬ
ਲੁਧਿਆਣਾ, 29 ਜਨਵਰੀ, 2022 –
ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਵੱਲੋਂ ਗੁਰਭਜਨ ਗਿੱਲ ਦੇ ਗ਼ਜ਼ਲ ਸੰਗ੍ਰਿਹ ਮੋਰ ਪੰਖ ਦਾ ਦੂਜਾ ਸੰਸਕਰਨ ਬੀਤੀ ਸ਼ਾਮ ਲੁਧਿਆਣਾ ਦੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਲੋਕ ਅਰਪਨ ਕੀਤਾ ਗਿਆ।

ਦਰਸ਼ਨ ਬੁੱਟਰ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪਿਛਲੇ ਪੰਜਾਹ ਸਾਲਾਂ ਤੋਂ ਨਿਰੰਤਰ ਸਾਹਿੱਤ ਸਿਰਜਣਾ ਕਰਦਿਆਂ ਗੁਰਭਜਨ ਗਿੱਲ ਜੀ ਨੇ ਸੱਤ ਗ਼ਜ਼ਲ ਸੰਗ੍ਰਹਿ,ਇੱਕ ਰੁਬਾਈ ਸੰਗ੍ਰਹਿ, ਇੱਕ ਗੀਤ ਸੰਗ੍ਰਹਿ ਅਤੇ ਅੱਠ ਕਾਵਿ ਸੰਗ੍ਰਹਿ ਪੰਜਾਬੀ ਸਾਹਿੱਤ ਜਗਤ ਦੀ ਝੋਲੀ ਪਾਏ ਹਨ।

ਇਨ੍ਹਾਂ ਵਿੱਚੋਂ ਦੋ ਕਾਵਿ ਸੰਗ੍ਰਹਿ ਰਾਵੀ (ਗ਼ਜ਼ਲਾਂ)ਅਤੇ ਖ਼ੈਰ ਪੰਜਾਂ ਪਾਣੀਆਂ ਦੀ (ਕਵਿਤਾਵਾਂ)ਸ਼ਾਹਮੁਖੀ ਅੱਖਰਾਂ ਵਿੱਚ ਪਾਕਿਸਤਾਨ ਅੰਦਰ ਵੀ ਪ੍ਰਕਾਸ਼ਿਤ ਹੋ ਚੁਕੇ ਹਨ। ਤੀਜੀ ਪੁਸਤਕ ਸੁਰਤਾਲ ਵੀ ਸ਼ਾਹਮੁਖੀ ਚ ਛਪਾਈ ਅਧੀਨ ਹੈ। ਇਹ ਮੁਬਾਰਕ ਯੋਗ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਗੁਰਭਜਨ ਗਿੱਲ ਨੇ ਵੱਡੇ ਭਰਾਵਾਂ ਵਾਂਗ ਸਾਡੀ ਪੀੜ੍ਹੀ ਦੀ ਸਾਹਿੱਤਕ ਤੇ ਸਭਿਆਚਾਰਕ ਅਗਵਾਈ ਕੀਤੀ ਹੈ।

ਇਸ ਮੌਕੇ ਵਿਚਾਰ ਪ੍ਰਗਟ ਕਰਦਿਆਂ ਗੁਰਭਜਨ ਗਿੱਲ ਨੇ ਕਿਹਾ ਕਿ ਪੰਜਾਬੀ ਗ਼ਜ਼ਲ ਲਿਖਣ ਦੇ ਰਾਹ ਉਨ੍ਹਾਂ ਨੂੰ ਪ੍ਰਿੰਸੀਪਲ ਤਖ਼ਤ ਸਿੰਘ, ਡਾਃ ਜਗਤਾਰ, ਸਰਦਾਰ ਪੰਛੀ ਤੇ ਸੁਰਜੀਤ ਪਾਤਰ ਜੀ ਨੇ ਉਤਸ਼ਾਹ ਦੇ ਕੇ ਤੋਰਿਆ। ਇਸੇ ਉਤਸ਼ਾਹ ਸਦਕਾ ਹੀ ਉਹ ਸਗਾਤਾਰ ਗ਼ਜ਼ਲ ਸਿਰਜਣਾ ਵਿੱਚ ਤੁਰ ਰਹੇ ਹਨ।

ਉ੍ਹਾਂ ਦੱਸਿਆ ਕਿ ਟੋਰੰਟੋ ਸਥਿਤ ਏਕਮ ਟੀ ਵੀ ਤੇ ਰੇਡੀਓ ਸੰਚਾਲਕ ਅਮਰਜੀਤ ਸਿੰਘ ਰਾਏ ਉਨ੍ਹਾਂ ਦੀਆਂ ਹੁਣ ਤੀਕ ਲਿਖੀਆਂ ਲਗਪਗ 800 ਗ਼ਜ਼ਲਾਂ ਨੂੰ ਇੱਕ ਜਿਲਦ ਵਿੱਚ ਪ੍ਰਕਾਸ਼ਿਤ ਕਰਵਾ ਰਹੇ ਹਨ। ਇਹ ਉਨ੍ਹਾਂ ਲਈ ਬੜੇ ਮਾਣ ਵਾਲੀ ਗੱਲ ਹੈ। ਇਸ ਮੌਕੇ ਨਾਭਾ ਤੋਂ ਆਏ ਪੰਜਾਬੀ ਕਵੀ ਸੁਰਿੰਦਰਜੀਤ ਚੌਹਾਨ ਤੇ ਸਃ ਜਗਦੀਸ਼ਪਾਲ ਸਿੰਘ ਗਰੇਵਾਲ ਸਰਪੰਚ ਦਾਦ(ਲੁਧਿਆਣਾ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,184FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...