- Advertisement -
ਯੈੱਸ ਪੰਜਾਬ
ਜਲੰਧਰ, 21 ਅਕਤੂਬਰ, 2021:
ਸੀਨੀਅਰ ਭਾਜਪਾ ਆਗੂ ਅਤੇ ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਨੇ ਆਪਣੇ ਆਪੂੰ ਬਣੇ ਇਕ ਜਾਅਲੀ ਪੀ.ਏ. ਤੋਂ ਲੋਕਾਂ ਨੂੰ ਸੁਚੇਤ ਕੀਤਾ ਹੈ।
ਸ੍ਰੀ ਸੋਮ ਪ੍ਰਕਾਸ਼ ਨੇ ਆਪਣੇ ਸੋਸ਼ਲ ਮੀਡੀਆ ’ਤੇ ਖ਼ੁਦ ਇਕ ਪੋਸਟ ਪਾ ਕੇ ਲਿਖ਼ਿਆ ਹੈ ਕਿ ਉਹਨਾਂ ਨੂੰ ਪਤਾ ਲੱਗਾ ਹੈ ਕਿ ਕੋਈ ਸਾਹਿਲ ਨਾਂਅ ਦਾ ਠੱਗ ਉਹਨਾਂ ਦਾ ਪੀ.ਏ. ਬਣ ਕੇ ਲੋਕਾਂ ਨੂੰ ਫ਼ੋਨ ਕਰ ਰਿਹਾ ਹੈ ਅਤੇ ਉਨ੍ਹਾਂ ਕੋਲੋਂ ਪੈਸੇ ਦੀ ਮੰਗ ਕਰ ਰਿਹਾ ਹੈ।
ਸ੍ਰੀ ਸੋਮ ਪ੍ਰਕਾਸ਼ ਨੇ ਕਿਹਾ ਹੈ ਕਿ ‘ਮੈਂ ਆਪ ਸਭ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰਾ ਉਸ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਕੇਂਦਰੀ ਮੰਤਰੀ ਨੇ ਇਸ ਵਿਅਕਤੀ ਦੇ ਖਿਲਾਫ਼ ਪੁਲਿਸ ਵਿੱਚ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਉਹਨਾਂ ਨੇ ਆਮ ਲੋਕਾਂ ਨੂੰ ਸੁਚੇਤ ਕੀਤਾ ਹੈ ਕਿ ਜੇਕਰ ਕਿਸੇ ਨੂੰ ਉਸ ਵਿਅਕਤੀ ਦੀ ਫ਼ੋਨ ਕਾਲ ਆਉਂਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਅਤੇ ਸਾਵਧਾਨ ਰਹੇ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -