Thursday, April 18, 2024

ਵਾਹਿਗੁਰੂ

spot_img
spot_img

ਕੇਂਦਰੀ ਸਿੱਖ ਅਜਾਇਬ ਘਰ ਵਿਚ 3 ਸਿੱਖ ਸ਼ਖ਼ਸੀਅਤਾਂ – ਜ: ਕੁਲਦੀਪ ਸਿੰਘ ਵਡਾਲਾ, ਬਾਬਾ ਰਾਮ ਸਿੰਘ ਤੇ ਬਾਬਾ ਦੀਦਾਰ ਸਿੰਘ ਹਰਖੋਵਾਲ – ਦੀਆਂ ਤਸਵੀਰਾਂ ਸਥਾਪਤ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 25 ਨਵੰਬਰ, 2021 –
ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਸਿੱਖ ਪੰਥ ਦੀਆਂ ਤਿੰਨ ਅਹਿਮ ਸ਼ਖ਼ਸੀਅਤਾਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਜਥੇਦਾਰ ਕੁਲਦੀਪ ਸਿੰਘ ਵਡਾਲਾ, ਬਾਬਾ ਰਾਮ ਸਿੰਘ ਨਾਨਕਸਰ ਸੀਂਘੜਾ (ਕਰਨਾਲ) ਅਤੇ ਬਾਬਾ ਦੀਦਾਰ ਸਿੰਘ ਹਰਖੋਵਾਲ ਵਾਲਿਆਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਅਰਦਾਸ ਉਪਰੰਤ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਨਿਭਾਈ।

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਸਿੱਖ ਕੌਮ ਦਾ ਜਿਊਂਦਾ ਜਾਗਦਾ ਇਤਿਹਾਸ ਸਮੋਈ ਬੈਠਾ ਹੈ ਅਤੇ ਇਥੇ ਉਨ੍ਹਾਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਾਈਆਂ ਜਾਂਦੀਆਂ ਹਨ, ਜਿਨ੍ਹਾਂ ਨੇ ਪੰਥ ਲਈ ਵੱਡੀਆਂ ਸੇਵਾਵਾਂ ਦਿੱਤੀਆਂ ਹੋਣ। ਉਨ੍ਹਾਂ ਕਿਹਾ ਕਿ ਅਜਿਹੀਆਂ ਸ਼ਖ਼ਸੀਅਤਾਂ ਵਿਚ ਹੀ ਜਥੇਦਾਰ ਕੁਲਦੀਪ ਸਿੰਘ ਵਡਾਲਾ, ਬਾਬਾ ਰਾਮ ਸਿੰਘ ਅਤੇ ਬਾਬਾ ਦੀਦਾਰ ਸਿੰਘ ਵਾਲੇ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨਾਂ ਸ਼ਖ਼ਸੀਅਤਾਂ ਨੇ ਹੀ ਵਿਸ਼ੇਸ਼ ਪੰਥਕ ਸੇਵਾਵਾਂ ਨਿਭਾਈਆਂ ਹਨ। ਜਥੇਦਾਰ ਕੁਲਦੀਪ ਸਿੰਘ ਵਡਾਲਾ ਜਿਥੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਰਹੇ, ਉਥੇ ਹੀ ਉਨ੍ਹਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਲਾਂਘੇ ਲਈ 18 ਸਾਲ ਯਤਨਸ਼ੀਲ ਰਹੇ। ਇਸੇ ਤਰ੍ਹਾਂ ਬਾਬਾ ਰਾਮ ਸਿੰਘ ਨਾਨਕਸਰ ਅਤੇ ਬਾਬਾ ਦੀਦਾਰ ਸਿੰਘ ਹਰਖੋਵਾਲ ਵਾਲੇ ਸਿੱਖੀ ਨੂੰ ਪ੍ਰਣਾਏ ਹੋਏ ਮਹਾਂਪੁਰਖ ਸਨ। ਸਹਿਜ, ਸੰਜਮ ਦੇ ਧਾਰਨੀ ਇਨ੍ਹਾਂ ਮਹਾਂਪੁਰਖਾਂ ਨੇ ਜਿਥੇ ਨਾਮ ਸਿਮਰਨ ਦੁਆਰਾ ਆਪਣਾ ਜੀਵਨ ਸਫ਼ਲ ਕੀਤਾ, ਉਥੇ ਹੀ ਸੰਗਤਾਂ ਨੂੰ ਵੀ ਉੱਤਮ ਜੀਵਨ ਜਿਊਣ ਲਈ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਤਿੰਨਾਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਿਤ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ ਅਤੇ ਕੌਮ ਨੂੰ ਅਜਿਹੀਆਂ ਸ਼ਖ਼ਸੀਅਤਾਂ ਦੇ ਜੀਵਨ ਤੋਂ ਪ੍ਰੇਰਣਾ ਪ੍ਰਾਪਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਵਿਚ ਕਿਸੇ ਦੀ ਤਸਵੀਰ ਸੁਸ਼ੋਭਿਤ ਹੋਣਾ ਵੱਡਾ ਕੌਮੀ ਸਨਮਾਨ ਹੈ। ਇਸ ਮੌਕੇ ਤਿੰਨਾਂ ਸ਼ਖ਼ਸੀਅਤਾਂ ਨਾਲ ਸਬੰਧਤ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਜਥੇਦਾਰ ਕੁਲਦੀਪ ਸਿੰਘ ਵਡਾਲਾ ਦੇ ਸਪੁੱਤਰ ਸ. ਗੁਰਪ੍ਰਤਾਪ ਸਿੰਘ ਵਿਧਾਇਕ, ਸ. ਹਰਭਜਨ ਸਿੰਘ ਮਸਾਣਾਂ, ਸ. ਕੁਲਵੰਤ ਸਿੰਘ ਮੰਨਣ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਰਣਜੀਤ ਸਿੰਘ ਕਾਹਲੋਂ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਅਮਰਜੀਤ ਸਿੰਘ, ਸ. ਆਗਿਆਕਾਰ ਸਿੰਘ ਵਡਾਲਾ, ਸ. ਚਰਨਜੀਤ ਸਿੰਘ ਸ਼ੇਰਗਿੱਲ, ਸ. ਅਰਵਿੰਦਰ ਸਿੰਘ ਬੈਂਸ, ਬਾਬਾ ਪ੍ਰਿਤਪਾਲ ਸਿੰਘ ਹੁਸ਼ਿਆਰਪੁਰ, ਬਾਬਾ ਕਸ਼ਮੀਰ ਸਿੰਘ, ਬਾਬਾ ਰਣਜੀਤ ਸਿੰਘ, ਬਾਬਾ ਸਰਬਜੀਤ ਸਿੰਘ ਸੀਂਘੜਾ, ਬਾਬਾ ਕਾਨ੍ਹ ਸਿੰਘ ਗੋਨੇਆਣਾ, ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ, ਬਾਬਾ ਭਗਵਾਨ ਸਿੰਘ, ਬਾਬਾ ਕਰਮਜੀਤ ਸਿੰਘ, ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਡਾ. ਸੁਖਬੀਰ ਸਿੰਘ, ਸ. ਕੰਵਰਚੜ੍ਹਤ ਸਿੰਘ ਗਿੱਲ, ਸ. ਦਿਲਰਾਜ ਸਿੰਘ ਗਿੱਲ, ਬੀਬੀ ਤੇਜਿੰਦਰ ਕੌਰ, ਬੀਬੀ ਜਗਜੀਤ ਕੌਰ ਆਦਿ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,204FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...