Friday, April 26, 2024

ਵਾਹਿਗੁਰੂ

spot_img
spot_img

ਕੇਂਦਰ ਇੰਜ ਪੇਸ਼ ਆ ਰਿਹੈ ਜਿਵੇਂ Punjab India ਦਾ ਹਿੱਸਾ ਹੀ ਨਾ ਹੋਵੇ: Sukhbir Badal

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਨਵੰਬਰ, 2020 –
ਸ਼੍ਰੋਮਣੀ ਅਕਾਲੀ ਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਹਾਰਿਆਣਾ ਦੀ ਭਾਜਪਾ ਸਰਕਾਰ ਤੇ ਕੇਂਦਰ ਸਰਕਾਰ ਦੀ ਇਸ ਗੱਲੋ ਜ਼ੋਰਦਾਰ ਨਿਖੇਧੀ ਕੀਤੀ ਕਿ ਸੰਵਿਧਾਨ ਦਿਵਸ ’ਤੇ ਉਹਨਾਂ ਨੇ ਸ਼ਾਂਤੀਪੂਰਨ ਤੇ ਲੋਕਤੰਤਰੀ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਗਲਤ ਤਰੀਕੇ ਪੇਸ਼ ਆਈਆਂ ਹਨ।

ਉਹਨਾਂ ਕਿਹਾ ਕਿ ਮੈਂ ਅੱਜ ਹਰਿਆਣਾ ਵਿਚ ਕਿਸਾਨਾਂ ਖਿਲਾਫ ਅਪਣਾਈਆਂ ਦਮਨਕਾਰੀ ਨੀਤੀਆਂ ਦੀ ਜ਼ੋਰਦਾਰ ਨਿਖੇਧੀ ਕਰਦਾ ਹਾਂ। ਉਹਨਾਂ ਕਿਹਾਕਿ ਜਲ ਤੋਪਾਂ ਅਨਿਆਂ ਖਿਲਾਫ ਰੋਸ ਪ੍ਰਦਰਸ਼ਨਾਂ ਦੀ ਲੋਕਤੰਤਰੀ ਅੱਗ ਨੂੰ ਠੰਢਾ ਨਹੀਂ ਕਰ ਸਕਦੀਆਂ।

ਉਹਨਾਂ ਕਿਹਾ ਕੇਂਦਰ ਤੇ ਹਰਿਆਣਾ ਸਰਕਾਰ ਨੂੰ ਦੋਸ਼ੀ ਠਹਿਰਾਉਂਦਿਆਂ ਕਿਹਾ ਕਿ ਮੋਦੀ ਸਰਕਾਰ ਪੰਜਾਬ ਨਾਲ ਇਸ ਤਰੀਕੇ ਪੇਸ਼ ਆ ਰਹੀ ਹੈ ਜਿਵੇਂ ਉਹ ਦੇਸ਼ ਦਾ ਹਿੱਸਾ ਹੀ ਨਾ ਹੋਵੇ। ਉਹਨਾਂ ਕਿਹਾ ਕਿ ਕੀ ਅਸੀਂ ਭਾਰਤ ਦਾ ਹਿੱਸਾ ਨਹੀਂ ਹਾਂ ? ਉਹਨਾਂ ਕਿਹਾ ਕਿ ਕੀ ਕਿਸਾਨ, ਵਪਾਰੀ ਹੋਰ ਆਮ ਪੰਜਾਬੀ ਭਾਰਤੀ ਨਹੀਂ ਹਨ ?

ਦੇਸ਼ ਵਿਚ ਪਿਛਲੇ ਸਮੇਂ ਦੌਰਾਨ ਦਮਨਕਾਰੀ ਨੀਤੀਆਂ ਵਿਚ ਹੋਏ ਵਾਧੇ ਦੀ ਗੱਲ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਉਹ ਦੇਸ਼ ’ਤੇ ਇਸ ਤਰੀਕੇ ਰਾਜ ਕਰ ਰਹੇ ਹਨ ਜਿਵੇਂ ਤਾਨਾਸ਼ਾ ਹੋਣ। ਉਹਨਾਂ ਕਿਹਾ ਕਿ ਇਹ ਦੇਸ਼ ਲਈ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਜਿਸ ਦਿਨ ਨੂੰ ਅਸੀਂ ਸੰਵਿਧਾਨ ਨੂੰ ਅਪਣਾਉਣ ਦੇ ਦਿਨ ਵਜੋਂ ਮਨਾਉਂਦੇ ਹਾਂ ਉਸੇ ਦਿਨ ਦੇਸ਼ ਦੇ ਸੰਵਿਧਾਨ ਦੀਆਂ ਧੱਜੀਆਂ ਉਹਨਾਂ ਲੋਕਾਂ ਨੇ ਉਡਾਈਆਂ ਜਿਹਨਾਂ ਸਿਰ ਸੰਵਿਧਾਨ ਦੀ ਰਾਖੀ ਕਰਨ ਤੇ ਇਸਨੂੰ ਇੰਨ ਬਿੰਨ ਲਾਗੂ ਕਰਨ ਦੀ ਜ਼ਿੰਮੇਵਾਰੀ ਹੈ।

ਸ੍ਰੀ ਬਾਦਲ ਨੇ ਅੱਜ ਦੁਪਹਿਰ ਅੰਮ੍ਰਿਤਸਰ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਕਿੜ ਕੱਢਣ ਲਈ ਸਿਆਸੀ ਬਦਲਾਖੋਰੀ ਦੇ ਇਰਾਦੇ ਨਾਲ ਦੂਜੀ ਆਰਥਿਕ ਖੜੋਤ ਲਿਆ ਰਿਹਾ ਹੈ ਤੇ ਇਸ ਨਾਲ ਹਰ ਪੰਜਾਬੀ ਭਾਵੇਂ ਉਹ ਵਪਾਰੀ ਹੋਵੇ, ਉਦਯੋਗਪਤੀ ਹੋਵੇ, ਕਿਸਾਨ ਹੋਵੇ ਜਾਂ ਮੁਲਾਜ਼ਮ ਹੋਵੇ ’ਤੇ ਮਾਰੂ ਅਸਰ ਪਵੇਗਾ।

ਸ੍ਰੀ ਬਾਦਲ ਨੇ ਕਿਹਾ ਕਿ ਕੇਂਦਰ ਤੇ ਹਰਿਆਣਾ ਦੋਵੇਂ ਸਰਕਾਰਾਂ ਨੂੰ ਦੋਸ਼ੀ ਠਹਿਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਉਸ ਤਰੀਕੇ ਪੇਸ਼ ਆਏ ਹਨ ਜਿਵੇਂ ਕਿ ਉਹਨਾਂ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਹਦਾਇਤਾਂ ਕੀਤੀਆਂ ਤੇ ਉਸੇ ਤਰੀਕੇ ਹੀ ਉਹਨਾਂ ਨੇ ਦੇਸ਼ ਦੇ ਅੰਨਦਾਤਾ ਨਾਲ ਵਿਵਹਾਰ ਕੀਤਾ ਜਿਵੇਂ ਉਹ ਦੇਸ਼ ਦੇ ਦੁਸ਼ਮਣ ਹੋਣ। ਉਹਨਾਂ ਕਿਹਾ ਕਿ ਇਹ ਬਹੁਤ ਦੀ ਦੁਖਦਾਈ ਗੱਲ ਹੈ ਕਿ ਜੋ 1982 ਵਿਚ ਹੋਇਆ ਉਹੀ ਦੁਹਰਾਇਆ ਗਿਆ ਹੈ।

ਉਹਨਾਂ ਕਿਹਾ ਕਿ ਉਸ ਵੇਲੇ ਇੰਦਰਾ ਗਾਂਧੀ ਦੇ ਕਹਿਣ ’ਤੇ ਭਜਨ ਲਾਲ ਨੇ ਏਸ਼ੀਆਈ ਖੇਡਾਂ ਦੇ ਜੇਤੂਆਂ ਸਮੇਤ ਸ਼ਾਂਤੀਪੂਰਨ ਰੋਸ ਪ੍ਰਗਟਾ ਰਹੇ ਕਿਸਾਨਾਂ ਤੇ ਆਮ ਪੰਜਾਬੀਆਂ ਨੂੰ ਰੋ ਕੇ ਜ਼ਲੀਲ ਕੀਤਾ ਸੀ ਤੇ ਹੁਣ ਮਨੋਹਰ ਲਾਲ ਖੱਟਰ ਨੇ ਕੀਤਾ ਹੈ।

ਸ੍ਰੀ ਬਾਦਲ ਨੇ ਮੁੜ ਦੁਹਰਾਇਆ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਇਸ ਸੰਘਰਸ਼ ਵਿਚ ਪੂਰੀ ਤਰੀਕੇ, ਪੂਰੇ ਦਿਲ ਨਾਲ ਤੇ ਪੂਰੀ ਸਰਗਰਮੀ ਨਾਲ ਉਹਨਾਂ ਦੇ ਨਾਲ ਹੈ। ਉਹਨਾਂ ਕਿਹਾ ਕਿ ਉਹਨਾਂ ਦੀ ਪਾਰਟੀ ਦੁਨੀਆਂ ਦੀ ਅਜਿਹੀ ਇਕਲੌਤੀ ਕਿਸਾਨ ਜਥੇਬੰਦੀ ਹੈ ਜਿਸ ਵਿਚ ਹਰ ਅਕਾਲੀ ਇਕ ਕਿਸਾਨ ਹੈ।

ਉਹਨਾਂ ਨੇ ਪਾਰਟੀ ਦੇ ਹਰ ਮੈਂਬਰ ਨੂੰ ਹਦਾਇਤ ਕੀਤੀ ਕਿ ਉਹ ਕਿਸਾਨੀ ਸੰਘਰਸ਼ ਨੂੰ ਕਾਮਯਾਬ ਬਣਾਉਣ ਵਾਸਤੇ ਕੰਮ ਕਰਨ। ਉਹਨਾਂ ਨੇ ਸ਼੍ਰੋਮਣੀ ਕਮੇਟੀ ਤੇ ਦਿੱਲੀ ਗੁਰਦੁਆਰਾ ਕਮੇਟੀ ਨੂੰ ਮੁੜ ਅਪੀਲ ਕੀਤੀ ਕਿ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਲੋੜੀਂਦੀ ਹਰ ਸਹਾਇਤਾ ਪ੍ਰਦਾਨ ਕੀਤੀ ਜਾਵੇ।

ਅਕਾਲੀ ਆਗੂ ਨੇ ਲੋੜ ਵੇਲੇ ਕਿਸਾਨਾਂ ਨੂੰ ਇੱਕਲਾ ਛੱਡਣ ’ਤੇ ਪੰਜਾਬਦੇ ਮੁੱਖ ਮੰਤਰੀ ਦੀ ਵੀ ਨਿਖੇਧੀ ਕੀਤੀ ਤੇ ਕਿਹਾ ਕਿ ਕਿਸਾਨਾਂ ਦਾ ਮਸਲਾ ਇਕ ਕੌਮੀ ਮਸਲਾ ਹੈ ਤੇ ਕੈਪਟਨ ਅਮਰਿੰਦਰ ਸਿੰਘ ਤੇ ਮਨੋਹਰ ਲਾਲ ਖੱਟਰ ਦੋਹਾਂ ਨੂੰ ਰਲ ਕੇ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਸੀ ਨਾ ਕਿ ਘਰ ਬੈਠ ਕੇ ਹੋਰ ਮਸਲਿਆਂ ਵਿਚ ਜਾਂ ਕਿਸਾਨਾਂ ਦਾ ਸੰਘਰਸ਼ ਰੋਕਣ ਵਾਸਤੇ ਕੰਮ ਕਰਨਾ ਚਾਹੀਦਾ ਸੀ ਕਿਉਂਕਿ ਕਿਸਾਨਾਂ ਦਾ ਸੰਘਰਸ਼ ਨਿਆਂ ਖਾਤਰ ਲੜਿਆ ਜਾ ਰਿਹਾ ਸੰਵਿਧਾਨਕ ਸੰਘਰਸ਼ ਹੈ।

ਸ੍ਰੀ ਬਾਦਲ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨ ਸੰਗਠਨਾਂ ਦੀਆਂ ਇੱਛਾਵਾਂ ਤੇ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦਾ ਹੈ ਤੇ ਇਸੇ ਲਈ ਉਸਨੇ ਮਸਲੇ ’ਤੇ ਕੋਈ ਵੱਖਰਾ ਸਿਆਸੀ ਪ੍ਰੋਗਰਾਮ ਨਹੀਂ ਦਿੱਤਾ ਬਲਕਿ ਅਸੀਂ ਕਿਸਾਨਾਂ ਦੀ ਅਗਵਾਈ ਹੇਠ ਚੱਲੇ ਹਾਂ ਤੇ ਜੋ ਵੀ ਹੁਕਮ ਉਹ ਸਾਨੂੰ ਦੇਣਗੇ, ਅਸੀਂ ਉਸਦੀ ਪਾਲਣਾ ਕਰਾਂਗੇ। ਉਹਨਾਂ ਕਿਹਾ ਕਿ ਅਸੀਂ ਕਿਸਾਨਾਂ ਲਈ ਨਿਆਂ ਚਾਹੁੰਦੇ ਹਾਂ ਕਿਉਂਕਿ ਕਿਸਾਨ ਸਾਡੇ ਨਾਲ ਹਨ।

ਉਹਨਾਂ ਕਿਹਾ ਕਿ ਕਿਸਾਨਾਂ ਦੇ ਮਸਲੇ ਨੇ ਸਿਆਸੀ ਵੰਡੀਆਂ ਖਤਮ ਕੀਤੀਆਂ ਹਨ ਇਸ ਨਾਂਲ ਸਿਰਫ ਕਿਸਾਨ ਹੀ ਨਹੀਂ ਬਲਕਿ ਹਰ ਭਾਰਤੀ ਪ੍ਰਭਾਵਤ ਹੋਇਆ ਹੈ ਕਿਉਂਕਿ ਅੰਨਦਾਤਾ ਹਰ ਕਿਸੇ ਲਈ ਅਨਾਜ ਦਿੰਦਾ ਹੈ। ਉਹਨਾਂ ਕਿਹਾ ਕਿ ਮੈਂ ਸਾਰੀਆਂ ਪਾਰਟੀਆਂ, ਸੰਗਠਨਾਂ ਤੇ ਵਿਕਅਤੀਆਂ ਨੁੰ ਅਪੀਲ ਕਰਦਾ ਹਾਂ ਕਿ ਉਹ ਸਿਆਸੀ ਤੇ ਵਿਚਾਰਧਾਰਕ ਵੱਖਰੇਵਿਆ ਤੋਂ ਉਪਰ ਉਠ ਕੇ ਕਸੂਤੇ ਫਸੇ ਕਿਸਾਨਾਂ ਨਾਲ ਇਕਜੁੱਟ ਹੋ ਕੇ ਲੜਾਈ ਲੜਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...