Saturday, April 27, 2024

ਵਾਹਿਗੁਰੂ

spot_img
spot_img

ਕੇਂਦਰ ਦੇ ਇਸ਼ਾਰੇ ’ਤੇ Haryana ਦੀ BJP ਸਰਕਾਰ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਸਰਹੱਦਾਂ ਸੀਲ ਕਰਨਾ ਮੰਦਭਾਗਾ: Dhindsa

- Advertisement -

ਯੈੱਸ ਪੰਜਾਬ
ਚੰਡੀਗੜ੍ਹ, ਨਵੰਬਰ 25, 2020 –
ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦੇ 26-27 ਨਵੰਬਰ ਦੇ ਦਿੱਲੀ ਚੱਲੋ ਅੰਦੋਲਨ ਦਾ ਰਾਹ ਰੋਕਣ ਤੇ ਸ਼ੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਹਰਿਆਣਾ ਪੁਲਿਸ ਵੱਲੋਂ ਪੰਜਾਬ-ਹਰਿਆਣਾ ਸਰਹੱਦ ਨੂੰ ਸੀਲ ਕਰਨ ਨਾਲ ਇਹ ਸਪਸ਼ੱਟ ਹੋ ਗਿਆ ਕਿ ਹਰਿਆਣਾ ਦੀ ਭਾਜਪਾ ਸਰਕਾਰ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਇਸ਼ਾਰਿਆਂ ਤੇ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ।

ਸ. ਢੀਂਡਸਾ ਨੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦੀ ਫੜੋ-ਫੜੀ ਨੂੰ ਵੀ ਗੈਰਜਮਹੂਰੀ ਕਰਾਰ ਦਿੱਤਾ ਹੈ। ਉਨ੍ਹਾ ਕਿਹਾ ਕਿ ਹਰਿਆਣਾ ਪੁਲਿਸ ਨੇ ਜ਼ਮੀਨੀ ਪੱਧਰ ਤੇ ਜੁੜੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾ ਹੈਰਾਨੀ ਜ਼ਾਹਿਰ ਕੀਤੀ ਕਿ ਜਦੋਂ ਕਿਸਾਨ ਪਹਿਲਾਂ ਹੀ ਇਸ ਅੰਦੋਲਨ ਨੂੰ ਸ਼ਾਂਤਮਈ ਢੰਗ ਨਾਲ ਕਰਨ ਦਾ ਐਲਾਨ ਕਰ ਚੁੱਕੇ ਹਨ ਤਾਂ ਫ਼ਿਰ ਹਰਿਆਣਾ ਪੁਲਿਸ ਨੇ ਅਜਿਹਾ ਕਦਮ ਕਿਉ ਚੁੱਕਿਆ। ਉਨ੍ਹਾ ਕਿਹਾ ਕਿ ਕਿਸਾਨਾਂ ਦਾ ਇਹ ਸੰਘਰਸ਼ ਦੇਸ਼ ਵਿਆਪੀ ਅੰਦੋਲਨ ਹੈ। ਜਿਸ ਵਿਚ ਹਰਿਆਣਾ ਦੇ ਕਿਸਾਨ ਵੀ ਸ਼ਾਮਿਲ ਹਨ।

ਹਰਿਆਣਾ ਦੇ ਕਿਸਾਨਾਂ ਨੇ ਬਕਾਇਦਾ ਪੰਜਾਬ ਦੇ ਕਿਸਾਨਾਂ ਲਈ ਵੈਲਕਮ ਕਮੇਟੀਆਂ ਦਾ ਗਠਨ ਕੀਤਾ ਹੈ। ਇਸ ਅੰਦੋਲਨ ਵਿਚ ਕਿਸਨਾਂ ਦਾ ਸਾਥ ਦੇਣ ਲਈ ਖੁਦ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂ, ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਲਹਿਰਾ ਤੋਂ ਵਿਧਾਇਕ ਸ. ਪਰਮਿੰਦਰ ਸਿੰਘ ਢੀਂਡਸਾ ਅਪਣੇ ਹੋਰ ਸਾਥੀਆਂ ਨਾਲ ਅੰਦੋਲਨ ਦਾ ਹਿੱਸਾ ਬਣ ਰਹੇ ਹਨ।

ਉਨ੍ਹਾ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਸੰਵਿਧਾਨਕ ਰੂਪ ਨਾਲ ਚੱਲ ਰਿਹਾ ਹੈ। ਅਜਿਹੇ ਵਿਚ ਹਰਿਆਣਾ ਸਰਕਾਰ ਵੱਲੋਂ ਅਪਣੀਆਂ ਸਰਹੱਦਾਂ ਸੀਲ ਕਰਨਾ ਮੰਦਭਾਗਾ ਹੈ। ਉਨ੍ਹਾ ਕਿਹਾ ਕਿ ਕਿਸਨਾਂ ਦਾ ਇਹ ਅੰਦੋਲਨ ਪਿਛਲੇ ਕੁੱਝ ਮਹੀਨਿਆਂ ਤੋਂ ਬਿਲਕੁਲ ਸ਼ਾਂਤਮਈ ਢੰਗ ਨਾਲ ਚੱਲ ਰਿਹਾ ਹੈ। ਅਜਿਹੇ ਵਿਚ ਕੇਂਦਰ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਉਹ ਕਿਸਾਨਾਂ ਦੀ ਗੱਲ ਸੁਣੇ ਅਤੇ ਉਨ੍ਹਾ ਦੀਆਂ ਮੰਗਾਂ ਨੂੰ ਪੁਰੀ ਕਰੇ।

ਸ. ਢੀਂਡਸਾ ਨੇ ਅੱਗੇ ਕਿਹਾ ਕਿ ਉਨ੍ਹਾ ਦੀ ਪਾਰਟੀ ਕਿਸਾਨਾਂ ਦੇ ਇਸ ਸੰਘਰਸ਼ ਵਿਚ ਉਨ੍ਹਾ ਦੇ ਨਾਲ ਹੈ। ਸਾਡੀ ਪਾਰਟੀ ਨੇ ਕਦੇ ਵੀ ਇਸ ਸੰਘਰਸ਼ ਵਿਚ ਸਿਆਸੀ ਲਾਹਾ ਨਹੀ ਲਿਆ ਹੈ। ਪਾਰਟੀ ਕੇਵਲ ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਿਲ ਹੋਕੇ ਉਨ੍ਹਾ ਦੀ ਆਵਾਜ਼ ਬੁਲੰਦ ਕਰਨਾ ਚਾਹੁੰਦੀ ਹੈ ਅਤੇ ਅਸੀ ਸੱਚਾਈ ਦੇ ਨਾਲ ਹਾਂ। ਉਨ੍ਹਾ ਨੇ ਅਪਣੀ ਪਾਰਟੀ ਦੇ ਵਰਕਰਾਂ ਨੂੰ ਕਿਸਾਨ ਅੰਦੋਲਨ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...