Wednesday, April 24, 2024

ਵਾਹਿਗੁਰੂ

spot_img
spot_img

ਕੇਂਦਰ ਦੇ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਪੰਚਾਇਤ ਤੋਂ ਲੈ ਕੇ ਸੰਸਦ ਤਕ ਵਿਰੋਧ ਕਰਾਂਗੇ: ਜਸਬੀਰ ਸਿੰਘ ਡਿੰਪਾ

- Advertisement -

ਤਰਨ ਤਾਰਨ, 9 ਜੁਲਾਈ, 2020 –
ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਆਰਡੀਨੈਂਸ ਦਾ ਪਾਰਲੀਮੈਂਟ ਤੋਂ ਲੈ ਕੇ ਪੰਚਾਇਤ ਤੱਕ ਵਿਰੋਧ ਕੀਤਾ ਜਾਵੇਗਾ।ਪ੍ਰੈਸ ਦੇ ਨਾਂ ਜਾਰੀ ਬਿਆਨ ਵਿੱਚ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਕਿਹਾ ਕਿ ਅਜਿਹਾ ਮਹੱਤਵਪੂਰਨ ਵਿਸ਼ਾ ਪਾਰਲੀਮੈਂਟ ਵਿੱਚ ਵਿਚਾਰੇ ਜਾਣ ਤੋਂ ਬਿਨ੍ਹਾਂ ਹੀ ਆਰਡੀਨੈਂਸ ਰਾਹੀਂ ਦੇਸ਼ ਦੇ ਕਿਸਾਨਾਂ ‘ਤੇ ਥੋਪਣ ਪਿੱਛੇ ਭਾਰਤੀ ਜਨਤਾ ਪਾਰਟੀ ਦੀ ਕਿਸਾਨ ਵਿਰੋਧੀ ਨੀਤੀ ਸਪੱਸ਼ਟ ਤੌਰ ‘ਤੇ ਪ੍ਰਗਟ ਹੁੰਦੀ ਹੈ।

ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਸੰਸਦ ਦੀ ਅਣਦੇਖੀ ਕਰਕੇ ਅਤੇ ਰਾਜਾਂ ਦੇ ਅਧਿਕਾਰ ਵਾਲੇ ਵਿਸ਼ੇ ‘ਤੇ ਆਰਡੀਨੈਂਸ ਜਾਰੀ ਕਰਕਟ ਲੋਕ ਤੰਤਰ ਅਤੇ ਦੇਸ਼ ਦੇ ਸੰਘੀ ਢਾਂਚੇ ਦੇ ਉਲਟ ਕੰਮ ਕੀਤਾ ਹੈ।ਉਹਨਾਂ ਕਿਹਾ ਕਿ ਆਰਡੀਨੈਂਸ ਦਾ ਮੁੱਖ ਮੰਤਵ ਦੇਸ਼ ਦੇ ਅੰਨ ਉਤਪਾਦਕਾਂ ਦਾ ਲੱਕ ਤੋੜਨਾ ਹੈ।

ਉਨਾਂ ਕਿਹਾ ਕਿ ਅਨਾਜ ਮੰਡੀਆਂ ਵਿੱਚ ਸਰਕਾਰੀ ਖ਼ਰੀਦ ਨੂੰ ਰੋਕਣਾ ਅੰਨ੍ਹ ਉਤਪਾਦਕਾਂ ਨੂੰ ਕੁਝ ਨਿੱਜੀ ਅਦਾਰਿਆਂ ਦੇ ਹੱਥਾਂ ਦੀ ਕੱਠਪੁਤਲੀ ਬਣਾਉਣਾ ਹੈ। ਉਨਾਂ ਕਿਹਾ ਕਿ ਅਜਿਹਾ ਕਰਨਾ ਪੰਜਾਬ ਦੇ ਕਿਸਾਨਾਂ `ਤੇ ਸਿੱਧਾ ਡਾਕਾ ਮਾਰਨਾ ਹੈ, ਜਿਨਾਂ ਦੇਸ਼ ਨੂੰ ਅੰਨ ਮੁਹੱਈਆ ਕਰਵਾਉਣ ਲਈ ਸੂਬੇ ਵਿੱਚ ਅਪਣੀ ਉਪਜਾਊ ਭੂਮੀ ਅਤੇ ਧਰਤੀ ਹੇਠਲੇ ਪਾਣੀ ਵਰਗੇ ਕੁਦਰਤੀ ਸਾਧਨਾਂ ਦੀ ਬੇਹੱਦ ਵਰਤੋਂ ਕੀਤੀ।

ਉਨਾਂ ਕਿਹਾ ਕਿ ਮੰਡੀਕਰਨ ਕਾਨੂੰਨਾਂ ਵਿਚ ਸੋਧ ਕਰਨ ਪਿੱਛੇ ਭਾਜਪਾ ਦੀ ਪੰਜਾਬ ਨੂੰ ਤਬਾਹ ਕਰਨ ਦੀ ਲੰਬੀ ਰਣਨੀਤੀ ਲੁਕੀ ਹੋਈ ਹੈ ਅਤੇ ਇਸ ਸਬੰਧੀ ਪਾਰਟੀ ਵੱਲੋਂ ਸ਼ੁਰੂ ਕੀਤੇ ਜਨ ਅੰਦੋਲਨ ਨੂੰ ਪਿੰਡਾਂ ਦੀਆਂ ਸੱਥਾਂ ਤੱਕ ਲਿਜਾਇਆ ਜਾਵੇਗਾ। ਉਹਨਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਇਕ ਸੋਚੀ ਸਮਝੀ ਦੂਰਗਾਮੀ ਨੀਤੀ ਤਹਿਤ ਅਜਿਹਾ ਕਰ ਰਹੀ ਹੈ। ਉਨਾਂ ਨੇ ਕਿਹਾ ਕਿ ਇੰਨਾਂ ਕਾਨੂੰਨਾਂ ਕਾਰਨ ਪੰਜਾਬ ਦਾ ਅਰਥਚਾਰਾ ਤਬਾਹ ਹੋ ਜਾਵੇਗਾ।

ਉਨਾਂ ਨੇ ਨਵੇਂ ਕਾਨੂੰਨਾਂ ਦੇ ਨੁਕਸਾਨ ਗਿਣਾਉਂਦਿਆਂ ਕਿਹਾ ਕਿ ਇੰਨਾਂ ਕਾਨੂੰਨਾਂ ਰਾਹੀਂ ਮੋਦੀ ਸਰਕਾਰ ਫਸਲਾਂ ਦੇ ਘੱਟੋ ਘੱਟ ਸਮਰੱਥਨ ਮੁੱਲ ਨੂੰ ਖਤਮ ਕਰਨ ਵੱਲ ਕਦਮ ਵਧਾ ਰਹੀ ਹੈ। ਇਸ ਨਾਲ ਸਰਕਾਰ ਕਿਸਾਨਾਂ ਨੂੰ ਅੰਬਾਨੀਆਂ, ਅਡਾਨੀਆਂ ਅਤੇ ਬਾਦਲਾਂ ਦੇ ਰਹਿਮੋਕਰਮ ਤੇ ਛੱਡਣ ਜਾ ਰਹੀ ਹੈ ਅਤੇ ਮੰਡੀਆਂ ਖਤਮ ਕੀਤੀਆਂ ਜਾਣਗੀਆਂ।

ਉਨਾਂ ਨੇ ਕਿਹਾ ਕਿ ਵੱਡੇ ਘਰਾਣਿਆਂ ਦੇ ਸਟੋਰ ਖੁੱਲਣ ਨਾਲ ਕਿਸਾਨ ਦਿਹਾੜੀਦਾਰ ਬਣ ਕੇ ਰਹਿ ਜਾਣਗੇ। ਆੜਤੀਆਂ ਸਿਸਟਮ ਖਤਮ ਹੋ ਜਾਵੇਗਾ। ਪੇਂਡੂ ਮੰਡੀਆਂ ਬੰਦ ਹੋ ਜਾਣਗੀਆਂ। ਫਸਲ ਦੀ ਵਿਕਰੀ ਬਾਅਦ ਰਕਮ ਮਿਲਣ ਦੀ ਗਾਰੰਟੀ ਖਤਮ ਹੋ ਜਾਵੇਗੀ। ਉਹਨਾਂ ਕਿਹਾ ਕਿ ਇਸ ਤੋਂ ਬਿਨਾਂ ਇੰਨਾਂ ਕਾਨੂੰਨਾਂ ਅਨੁਸਾਰ ਮੰਡੀਆਂ ਤੋਂ ਮਿਲਦੀ ਪੰਜਾਬ ਨੂੰ ਆਮਦਨ ਬੰਦ ਹੋ ਜਾਵੇਗੀ, ਜਿਸ ਨਾਲ ਮੰਡੀਆਂ ਦੇ ਬੁਨਿਆਦੀ ਢਾਂਚੇ, ਪੇਂਡੂ ਸੜਕਾਂ, ਪਿੰਡਾਂ ਦੀਆਂ ਫਿਰਨੀਆਂ ਆਦਿ ਦੇ ਵਿਕਾਸ ਰੁਕ ਜਾਣਗੇ।

ਉਹਨਾਂ ਕਿਹਾ ਕਿ ਮੋਦੀ ਸਰਕਾਰ ਅਜਿਹਾ ਸ਼ਾਂਤਾ ਕੁਮਾਰ ਕਮੇਟੀ ਦੀਆਂ ਸਿਫਾਰਸ਼ਾਂ ਅਨੁਸਾਰ ਕਰ ਰਹੀ ਹੈ। ਉਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਹੌਲੀ ਹੌਲੀ ਭਾਰਤੀ ਖੁਰਾਕ ਨਿਗਮ ਨੂੰ ਬੰਦ ਕਰਨਾ ਚਾਹੁੰਦੀ ਹੈ। ਇਸੇ ਤਰਾਂ ਕੇਂਦਰ ਸਰਕਾਰ ਦੀ ਯੋਜਨਾ ਹੈ ਕਿ ਕਿਸੇ ਸੂਬੇ ਵਿਚੋਂ ਉਨਾਂ ਹੀ ਅਨਾਜ ਖਰੀਦਿਆ ਜਾਵੇ, ਜਿੰਨੀ ਉਸ ਸੂਬੇ ਦੀ ਜਨਤਕ ਵੰਡ ਪ੍ਰਣਾਲੀ ਲਈ ਜ਼ਰੂਰਤ ਹੈ। ਉਨਾਂ ਨੇ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਪੰਜਾਬ ਦੀ 127 ਲੱਖ ਟਨ ਕਣਕ ਵਿਚੋਂ ਕੇਵਲ 8 ਲੱਖ ਟਨ ਕਣਕ ਦੀ ਹੀ ਸਰਕਾਰੀ ਖਰੀਦ ਹੋਵੇਗੀ।

ਸ੍ਰੀ ਜਸਬੀਰ ਸਿੰਘ ਗਿੱਲ ਕਿਹਾ ਕਿ ਅਕਾਲੀਆਂ ਨੂੰ ਸੂਬੇ ਅਤੇ ਕਿਸਾਨਾਂ ਹਿੱਤਾਂ ਦੀ ਰੱਖਿਆ ਕਰਨ ਦੀ ਬਜਾਏ ਆਪਣੀ ਸੱਤਾ ਦਾ ਸੁੱਖ ਮਾਣਨ ਦੀ ਜ਼ਿਆਦਾ ਚਿੰਤਾ ਹੈ।ਅਕਾਲੀ ਦਲ ਜਿਸ ਨੇ ਸਾਰੀ ਉਮਰ ਕਿਸਾਨਾਂ ਦੇ ਨਾਂ ‘ਤੇ ਰਾਜਨੀਤੀ ਕੀਤੀ, ਹੁਣ ਕੇਂਦਰ ‘ਚ ਇੱਕ ਵਜ਼ੀਰੀ ਦੇ ਲਾਲਚ ਵਿੱਚ ਕਿਸਾਨ ਹਿੱਤਾਂ ਨਾਲ ਧ੍ਰੋਹ ਕਰਦਾ ਹੋਇਆ, ਇਸ ਆਰਡੀਨੈਂਸ ਦੀ ਹਮਾਇਤ ਕਰ ਰਿਹਾ ਹੈ। ਉਨਾਂ ਕਿਹਾ ਕਿ ਜਿਥੇ ਇੱਕ ਪਾਸੇ ਕਾਂਗਰਸ ਪਾਰਟੀ ਵਲੋਂ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਲੜਾਈ ਲੜੀ ਜਾ ਰਹੀ ਹੈ, ਉਥੇ ਹੀ ਦੂਜੇ ਪਾਸੇ ਅਕਾਲੀ ਦਲ ਐਨ. ਡੀ. ਏ. ਸਰਕਾਰ ਦੇ ਹੱਥਾਂ ਦੀ ਕੱਠਪੁਤਲੀ ਬਣ ਕੇ ਰਹਿ ਗਿਆ ਹੈ।

ਸੰਸਦ ਮੈਂਬਰ ਨੇ ਕਿਹਾ ਕਿ ਅਜੋਕੇ ਹਲਾਤਾਂ ਵਿੱਚ ਕੇਵਲ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਹੀ ਕੰਮ ਕਰ ਸਕਦੀ ਹੈ। ਉਨਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਬਾਵਜੂਦ ਸੂਬਾ ਸਰਕਾਰ ਵਲੋਂ 127 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਅਤੇ ਚੁਕਾਈ ਕੀਤੀ ਗਈ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਜਿਨ੍ਹਾਂ ਨੂੰ ਪੰਜਾਬ ਦੇ ਪਾਣੀਆਂ ਦੇ ਰਾਖੇ ਵਜੋਂ ਜਾਣਿਆ ਜਾਂਦਾ ਹੈ, ਕਿਸਾਨਾਂ ਦੀ ਰਾਖੀ ਲਈ ਹਰ ਸੰਭਵ ਕਦਮ ਉਠਾਏ ਜਾਣਗੇ।ਉਨਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਇਸ ਕਿਸਾਨ ਵਿਰੋਧੀ ਆਰਡੀਨੈਂਸ ਦਾ ਪੂਰੇ ਜ਼ੋਰਾਂ ਨਾਲ ਵਿਰੋਧ ਕੀਤਾ ਜਾਵੇ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


 

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...