Saturday, April 27, 2024

ਵਾਹਿਗੁਰੂ

spot_img
spot_img

ਕੇਂਦਰ ਵੱਲੋਂ ਪੰਜਾਬ ਸਰਕਾਰ ਨੂੰ ਦੱਸੇ ਬਿਨਾ ਸੂਬੇ ਅੰਦਰ ਬੀ.ਐਸ.ਐਫ. ਦੀਆਂ ਤਾਕਤਾਂ ’ਚ ਇਜ਼ਾਫ਼ਾ ਕਰਨਾ ਠੀਕ ਨਹੀਂ: ਉਪ ਮੁੱਖ ਮੰਤਰੀ ਸੋਨੀ

- Advertisement -

ਯੈੱਸ ਪੰਜਾਬ
ਕੋਟਲੀ ਸੂਰਤ ਮੱਲ੍ਹੀ (ਗੁਰਦਾਸਪੁਰ) 14 ਅਕਤੂਬਰ, 2021 –
ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰੀ ਓ.ਪੀ ਸੋਨੀ ਅੱਜ ਪਿੰਡ ਮੋਹਲੋਵਾਲੀ ਵਿਖੇ ਸੋਨੀ ਬਰਾਦਰੀ ਦੇ ਮੰਦਿਰ ’ਚ ਨਤਮਸਤਕ ਹੋਏ ਤੇ ਲੰਗਰ ਹਾਲ ਦਾ ਨੀਂਹ ਪੱਥਰ ਰੱਖਿਆ, ਜਿਥੇ ਉਨਾ ਦਾ ਸੋਨੀ ਬਰਾਦਰੀ ਤੇ ਪਿੰਡ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।

ਇਸ ਮੌਕੇ ’ਤੇ ਉਪ ਮੁੱਖ ਮੰਤਰੀ ਸ੍ਰੀ ਸੋਨੀ ਨੇ ਕਿਹਾ ਕਿ ਉਹ ਅੱਜ ਸੋਨੀ ਬਰਾਦਰੀ ਦੇ ਜਠੇਰਿਆ ਦੇ ਮੰਦਿਰ ’ਚ ਨਤਮਸਤਕ ਹੋ ਕੇ ਅਸੀਰਵਾਦ ਪ੍ਰਾਪਤ ਕਰਨ ਆਏ ਹਨ। ਇਸ ਮੌਕੇ ’ਤੇ ਉਨਾ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਸਰਕਾਰ ਨੂੰ ਦੱਸੇ ਬਿਨ੍ਹਾ ਸੂਬੇ ਅੰਦਰ ਬੀ.ਐਸ.ਐਫ ਦੀਆ ਤਾਕਤਾ ’ਚ ਇਜਾਫ਼ਾ ਕਰਨਾ ਠੀਕ ਨਹੀਂ ਹੈ। ਉਨਾ ਕਿਹਾ ਕਿ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਵੀ ਆਪਣਾ ਸਖ਼ਤ ਇਤਰਾਜ ਦੇ ਚੁੱਕੇ ਹਨ।

ਇਸ ਮੌਕੇ ’ਤੇ ਉਨਾ ਲੰਗਰ ਹਾਲ ਦਾ ਨੀਂਹ ਪੱਥਰ ਰੱਖਦਿਆ ਕਿਹਾ ਕਿ ਉਨਾ ਵਲੋਂ ਦਸ ਲੱਖ ਰੁਪਏ, ਅਖਤਿਆਰੀ ਫੰਡ ਵਿਚੋ ਭੇਜੇ ਗਏ ਹਨ ਤੇ ਜੋ ਵੀ ਹੋਰ ਭਾਈਚਾਰਾ ਕਹੇਗਾ ਉਹ ਕਰਨਗੇ।

ਇਸ ਮੌਕੇ ’ਤੇ ਸੋਨੀ ਬਰਾਦਰੀ ਵਲੋਂ ਉਨਾਂ ਦਾ ਵਿਸੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ’ਤੇ ਐਸ.ਡੀ.ਐਮ ਹਰਪ੍ਰੀਤ ਸਿੰਘ ਡੇਰਾ ਬਾਬਾ ਨਾਨਕ, ਤਹਿਸੀਲਦਾਰ ਨਵਕੀਰਤ ਸਿੰਘ ਰੰਧਾਵਾ, ਡੀ.ਪੀ.ਆਰ.ਓ ਹਰਜਿੰਦਰ ਸਿੰਘ ਕਲਸੀ, ਡਾਕਟਰ ਗੁਰਪ੍ਰੀਤ ਸਿੰਘ ਪੰਨੂੰ, ਕ੍ਰਿਸਨ ਸੋਨੀ, ਰਵਿੰਦਰ ਸੋਨੀ, ਆਰੁਨ ਸੋਨੀ, ਪ੍ਰੇਮ ਕੁਮਾਰ ਸੋਨੀ, ਵਿਜੇ ਕੁਮਾਰ ਸੋਨੀ, ਅਰੁੁਨ ਕੁਮਾਰ ਸੋਨੀ, ਰਜਿੰਦਰ ਕੁਮਾਰ ਸੋਨੀ, ਪੁਨੀਤ ਸੋਨੀ, ਅਸੋਕ ਕੁਮਾਰ ਸੋਨੀ, ਰਾਜ ਕੁਮਾਰ ਸੋਨੀ, ਸੁਰਿੰਦਰ ਸੋਨੀ, ਅਸੋਕ ਕੁਮਾਰ ਸੋਨੀ, ਰਾਜ ਕੁਮਾਰ ਸੋਨੀ, ਅਮਨ ਸੋਨੀ, ਗਗਨ ਸੋਨੀ, ਜਗਦੀਸ ਰਾਜ ਸੋਨੀ, ਡਾਕਟਰ ਵਿਨੋਦ ਕੁਮਾਰ ਸੋਨੀ, ਮੰਨਾ ਸੋਨੀ, ਰਾਜੂ ਸੋਨੀ, ਟਿੱਕੂ ਸੋਨੀ, ਵਿੱਕੀ ਸੋਨੀ, ਕੇਵਲ ਕ੍ਰਿਸਨ ਸੋਨੀ, ਜਨਕ ਰਾਜ ਸੋਨੀ, ਧਰਮਪਾਲ ਸੋਨੀ, ਕਸਮੀਰੀ ਲਾਲ ਸੋਨੀ, ਦਵਾਰਕਾ ਪ੍ਰਸਾਦਿ ਸੋਨੀ, ਕਾਲਾ ਸੋਨੀ, ਰਜਿੰਦਰ ਸੋਨੀ ਸਮੇਤ ਵੱਡੀ ਗਿਣਤੀ ਵਿਚ ਸੋਨੀ ਬਰਾਦਰੀ ਤੇ ਪਿੰਡ ਦੇ ਲੋਕ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...