Friday, April 19, 2024

ਵਾਹਿਗੁਰੂ

spot_img
spot_img

ਕੇਂਦਰ ਵੱਲੋਂ Kisan Unions ਨੂੰ ਅਗਲੇਰੀ ਗੱਲਬਾਤ ਲਈ ਸੱਦਾ ਦਿੱਤਾ ਜਾਣਾ ਸਵਾਗਤਯੋਗ, ਛੇਤੀ ਹੱਲ ਦੀ ਆਸ ਕਰ ਰਹੇ ਹਨ Amarinder

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਨਵੰਬਰ, 2020 –
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਵੱਲੋਂ ਸੂਬੇ ਵਿੱਚ ਰੇਲ ਰੋਕਾਂ ਹਟਾ ਕੇ ਮੁਸਾਫਰ ਅਤੇ ਰੇਲ ਗੱਡੀਆਂ ਚਲਾਉਣ ਦੀ ਆਗਿਆ ਦੇਣ ਦੇ ਕੀਤੇ ਫੈਸਲੇ ਦੇ ਮੱਦੇਨਜ਼ਰ ਕੇਂਦਰ ਸਰਕਾਰ ਦੁਆਰਾ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਅੱਗੇ ਤੋਰਨ ਦੇ ਲਏ ਗਏ ਫੈਸਲੇ ਦਾ ਸਵਾਗਤ ਕੀਤਾ ਹੈ।

ਮੁੱਖ ਮੰਤਰੀ, ਜਿਨ੍ਹਾਂ ਨੇ ਪਿਛਲੇ ਹਫਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਕਰਕੇ ਮਸਲੇ ਨੂੰ ਛੇਤੀ ਤੋਂ ਛੇਤੀ ਸੁਲਝਾਉਣ ਦੀ ਅਪੀਲ ਕੀਤੀ ਸੀ, ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੋਈ ਹੈ ਕਿ ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਕਰਨ ਲਈ 3 ਦਸੰਬਰ ਨੂੰ ਸੱਦਾ ਦਿੱਤਾ ਹੈ। ਇਸ ਸਬੰਧ ਵਿੱਚ ਮੀਡੀਆ ਰਿਪੋਰਟਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਅਗਲੇਰੀ ਗੱਲਬਾਤ ਨਾਲ ਕੇਂਦਰੀ ਖੇਤੀ ਕਾਨੂੰਨਾਂ ‘ਤੇ ਕਿਸਾਨਾਂ ਦੀਆਂ ਚਿੰਤਾਵਾਂ ਦਾ ਛੇਤੀ ਹੱਲ ਕਰਨ ਲਈ ਰਾਹ ਪੱਧਰਾ ਹੋਵੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਮਸਲੇ ਦਾ ਛੇਤੀ ਤੋਂ ਛੇਤੀ ਹੱਲ ਕੀਤੇ ਜਾਣਾ ਪੰਜਾਬ ਦੇ ਹਿੱਤ ਵਿੱਚ ਬਹੁਤ ਅਹਿਮ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਵੀ ਤਸੱਲੀ ਜ਼ਾਹਰ ਕੀਤੀ ਕਿ ਕਿਸਾਨ ਯੂਨੀਅਨਾਂ ਅਤੇ ਭਾਰਤ ਸਰਕਾਰ ਨੇ ਖੇਤੀ ਕਾਨੂੰਨਾਂ ਦੇ ਮੁੱਦੇ ਦੇ ਸੁਖਾਵੇਂ ਹੱਲ ਲਈ ਲਚਕਦਾਰ ਪਹੁੰਚ ਦਾ ਪ੍ਰਗਟਾਵਾ ਕੀਤਾ ਹੈ।

ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਦੇ ਮੁੱਦੇ ਨਾਲ ਲੰਮਾ ਸਮਾਂ ਪੈਣ ਵਾਲੇ ਪ੍ਰਭਾਵਾਂ ‘ਤੇ ਗੌਰ ਕਰੇਗੀ ਅਤੇ ਇਸ ਦਾ ਗੰਭੀਰ ਅਸਰ ਸਿਰਫ ਪੰਜਾਬ ਜਾਂ ਇੱਥੋਂ ਦੇ ਕਿਸਾਨਾਂ ‘ਤੇ ਨਹੀਂ ਸਗੋਂ ਸਮੁੱਚੇ ਮੁਲਕ ਦੇ ਖੇਤੀ ਸੈਕਟਰ ਅਤੇ ਅਨਾਜ ਸੁਰੱਖਿਆ ‘ਤੇ ਵੀ ਪਵੇਗਾ।

ਇਸੇ ਦੌਰਾਨ ਕਰੀਬ ਦੋ ਮਹੀਨਿਆਂ ਬਾਅਦ ਪੰਜਾਬ ਵਿੱਚ ਰੇਲ ਸੇਵਾਵਾਂ ਸ਼ੁਰੂ ਹੋਣ ਨਾਲ ਆਖਰ ਜ਼ਰੂਰੀ ਵਸਤਾਂ ਦੀ ਸਪਲਾਈ ਬਹਾਲ ਹੋਣ ‘ਤੇ ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਬਿਜਲੀ ਪਲਾਂਟਾਂ ਅਤੇ ਉਦਯੋਗ ਨੂੰ ਕੱਚੇ ਮਾਲ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਨ ਲਈ ਆਖਿਆ।

ਉਨ੍ਹਾਂ ਨੇ ਮੁੱਖ ਸਕੱਤਰ ਨੂੰ ਆਦੇਸ਼ ਦਿੱਤੇ ਕਿ ਵੱਖ-ਵੱਖ ਯੂਨਿਟਾਂ ਦੇ ਰੁਕੇ ਹੋਏ ਕਾਰਜ ਤੁਰੰਤ ਸ਼ੁਰੂ ਹੋਣੇ ਚਾਹੀਦੇ ਹਨ। ਉਨ੍ਹਾਂ ਨੇ ਵਿਨੀ ਮਹਾਜਨ ਨੂੰ ਕਿਹਾ ਕਿ ਅਹਿਮ ਯੂਨਿਟਾਂ ਨੂੰ ਜ਼ਰੂਰੀ ਸਪਲਾਈ ਪਹਿਲ ਦੇ ਆਧਾਰ ‘ਤੇ ਪਹੁੰਚਾਉਣ ਲਈ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਦੀ ਟੀਮ ਸਪਲਾਈ ਅਤੇ ਪ੍ਰਕ੍ਰਿਆ ਨੂੰ ਸੁਚਾਰੂ ਬਣਾਉਣ ਲਈ ਬੰਦੋਬਸਤ ਕਰ ਰਹੀ ਹੈ ਜਿਸ ਨਾਲ ਵੱਖ-ਵੱਖ ਵਿਭਾਗਾਂ ਰਾਹੀਂ ਸਬੰਧਤ ਉਦਯੋਗਿਕ ਯੂਨਿਟਾਂ ਨੂੰ ਤੁੰਰਤ ਅਤਿ ਲੋੜੀਂਦਾ ਕੱਚਾ ਮਾਲ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...