Friday, April 26, 2024

ਵਾਹਿਗੁਰੂ

spot_img
spot_img

ਕੇਂਦਰ ਸਰਕਾਰ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੇ ਯਤਨਾਂ ’ਚ ਸਫ਼ਲ ਨਹੀਂ ਹੋਵੇਗੀ, ਅਕਾਲੀ ਦਲ ਛੱਡਣ ਵਾਲੇ ਆਗੂ ਸਿਆਸੀ ਤੌਰ ’ਤੇ ਖ਼ਤਮ ਹੋ ਗਏ: ਸੁਖ਼ਬੀਰ ਬਾਦਲ

- Advertisement -

ਯੈੱਸ ਪੰਜਾਬ
ਨਕੋਦਰ/ਸ਼ਾਹਕੋਟ, 3 ਦਸੰਬਰ, 2021:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਅਕਾਲੀ ਦਲ ਨੁੰ ਕਮਜ਼ੋਰ ਕਰਨਾ ਚਾਹੁੰਦੀ ਹੈ ਪਰ ਉਹ ਸਫਲ ਨਹੀਂ ਹੋਵੇਗੀ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਜਿਹੜੇ ਵੀ ਆਗੂਆਂ ਨੇ ਆਪਣੀ ਮਾਂ ਪਾਰਟੀ ਛੱਡੀ, ਉਹ ਹਮੇਸ਼ਾ ਲਈ ਸਿਆਸੀ ਤੌਰ ’ਤੇ ਖਤਮ ਹੋ ਗਏ।

ਇਥੇ ਪਾਰਟੀ ਦੇ ਉਮੀਦਵਾਰਾਂ ਗੁਰਪ੍ਰਤਾਪ ਸਿੰਘ ਵਡਾਲਾ ਤੇ ਬਚਿੱਤਰ ਸਿੰਘ ਕੋਹਾੜ ਦੇ ਹੱਕ ਵਿਚ ਜਨਤਕ ਰੈਲੀਆਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਨੁੰ ਕਮਜ਼ੋਰ ਕਰਨ ਲਈ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ ਕਿਉਂਕਿ ਇਹ ਦੁਨੀਆਂ ਭਰ ਦੇ ਪੰਜਾਬੀਆਂ ਦੀ ਅਸਲ ਪ੍ਰਤੀਨਿਧਤ ਜਮਾਤ ਹੈ।

ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਭਾਰਤ ਤੇ ਵਿਦੇਸ਼ਾਂ ਵਿਚ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰਨ ਵਿਚ ਸਭ ਤੋਂ ਮੋਹਰੀ ਗੱਲ ਹੈ ਤੇ ਇਹ ਗੱਲ ਕਈਆਂ ਨੁੰ ਪਸੰਦ ਨਹੀਂ ਹੈ। ਉਹਨਾਂ ਕਿਹਾ ਕਿ ਇਹੀ ਕਾਰਨ ਕਿ ਇਹ ਲੋਕ ਅਕਾਲੀ ਦਲ ਨੁੰ ਕਮਜ਼ੋਰ ਕਰਨਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਆਪਣੇ ਘਰ ਨੁੰ ਮਜ਼ਬੂਤ ਰੱਖੋ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਤੁਹਾਡੀ ਤਾਕਤ ਹੈ।

ਸਰਦਾਰ ਸੁਖਬੀਰ ਸਿੰਘ ਬਾਦਲ ਦਾ ਨਕੋਦਰ ਤੇ ਸ਼ਾਹਕੋਟ ਦੋਵਾਂ ਥਾਵਾਂ ’ਤੇ ਲੋਕਾਂ ਦੇ ਵੱਡੇ ਇਕੱਠਾਂ ਨੇ ਗਰਮਜੋਸ਼ੀ ਨਾਲ ਸਵਾਗਤ ਕੀਤਾ। ਸਰਦਾਰ ਬਾਦਲ ਨੇ ਇਥੇ ਅਨੇਕਾਂ ਐਲਾਨ ਕੀਤੇ। ਲੋਕਾਂ ਦੀ ਅਪੀਲ ’ਤੇ ਉਹਨਾਂ ਨੇ ਐਲਾਨ ਕੀਤਾ ਕਿ ਜਿਹੜੇ ਨੀਲੇ ਕਾਰਡ ਕਾਂਗਰਸ ਸਰਕਾਰ ਨੇ ਕੱਟੇ ਹਨ, ਉਹ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਇਕ ਮਹੀਨੇ ਦੇ ਅੰਦਰ ਅੰਦਰ ਬਹਾਲ ਕੀਤੇ ਜਾਣਗੇ।

ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਕਿਸਾਨਾਂ ਦੇ ਜ਼ਮੀਨ ਦੇ ਸਾਰੇ ਟੁਕੜਿਆਂ ਦੇ ਇੰਤਕਾਲ ਵੀ ਇਕ ਸਾਲ ਦੇ ਅੰਦਰ ਅੰਦਰ ਕੀਤੇ ਜਾਣਗੇ। ਉਹਨਾਂ ਇਹ ਵੀ ਐਲਾਨ ਕੀਤਾ ਕਿ ਜਿਹੜੇ ਕਿਸਾਨਾਂ ਕੋਲ ਟਿਊਬਵੈਲ ਕੁਨੈਕਸ਼ਨ ਨਹੀਂ ਹਨ, ਉਹ ਪਹਿਲ ਦੇ ਆਧਾਰ ’ਤੇ ਦਿੱਤੇ ਜਾਣਗੇ।

ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਅਗਲੀ ਅਕਾਲੀ ਦਲ ਤੇ ਬਸਪਾ ਸਰਕਾਰ ਬਣਦਿਆਂ ਸਾਰ ਸਤਲੁਜ ਦਰਿਆ ’ਤੇ ਬੰਨ ਬਣਾਇਆ ਜਾਵੇਗਾ। ਉਹਨਾਂ ਇਹ ਵੀ ਐਲਾਨ ਕੀਤਾ ਕਿ ਇਲਾਕੇ ਵਿਚ ਨਸ਼ੇ ਦੇ ਤਸਕਰਾਂ ਤੇ ਰੇਤ ਮਾਫੀਆ ਨੂੰ ਤੁਰੰਤ ਖਤਮ ਕੀਤਾ ਜਾਵੇਗਾ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਡਰਾਮੇਬਾਜ਼ੀ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਆਪਣੀ ਰਿਹਾਇਸ਼ ਦੇ ਬਾਹਰ ਰਾਤ 1 ਵਜੇ ਸੰਗਤ ਦਰਸ਼ ਕਰ ਕੇ ਡਰਾਮਾ ਕਰ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਚੰਨੀ ਸੰਜੀਦਾ ਹੁੰਦੇ ਤਾਂ ਫਿਰ ਨਕੋਦਰ ਦੇ ਚੀਮਾ ਕਲਾਂ ਪਿੰਡ ਦੀ ਇਕ ਮਹਿਲਾ ਨੂੰ ਉਸਦਾ ਜ਼ਮੀਨੀ ਝਗੜਾ ਖਤਮ ਕਰਨ ਵਿਚ ਮਦਦ ਲੈਣ ਵਾਸਤੇ ਪਹੁੰਚਣ ’ਤੇ ਚੰਨੀ ਵੱਲੋਂ ਮਿਲਣ ਤੋਂ ਇਨਕਾਰ ਕਰਨ ਮਗਰੋਂ ਖੁਦਕੁਸ਼ੀ ਨਾ ਕਰਨੀ ਪੈਂਦੀ।

ਸਰਦਾਰ ਬਾਦਲ ਨੇ ਚੰਨੀ ਨੂੰ ਆਖਿਆ ਕਿ ਉਹ ਦੱਸਣ ਕਿ ਉਹਨਾਂ ਦੀ ਸਰਕਾਰ ਜਾਂ ਫਿਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਪਿਛਲੇ ਪੰਜ ਸਾਲਾਂ ਵਿਚ ਕੀ ਕੀਤਾ ਹੈ । ਉਹਨਾਂ ਕਿਹਾ ਕਿ ਤੁਸੀਂ ਮੈਨੂੰ ਦੱਸੋ ਕਿ ਇਕ ਵੀ ਸਕੂਲ ਜਾਂ ਹਸਪਤਾਲ ਨਵਾਂ ਬਣਾਇਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਅਜਿਹੇ ਐਲਾਨਾਂ ਦੀ ਗੱਲ ਕਰਦੇ ਹਨ ਜੋ ਹਾਲੇ ਲਾਗੂ ਹੀ ਨਹੀਂ ਹੋਏ। ਉਹਨਾਂ ਕਿਹਾ ਕਿ ਕੁਝ ਕਰਨ ਦੀ ਥਾਂ ਸਰਕਾਰ ਨੇ ਪੈਨਸ਼ਨਾਂ ਖਤਮ ਕਰ ਦਿੱਤੀਆਂ, ਨੀਲੇ ਕਾਰਡ ਰੱਦ ਕਰ ਦਿੱਤੇ, ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਖਤਮ ਕਰ ਦਿੱਤੀ, ਸੇਵਾ ਕੇਂਦਰ ਬੰਦ ਕਰ ਦਿੱਤੇ ਪਿੰਡਾਂ ਵਿਚ ਨੌਜਵਾਨਾਂ ਲਈ ਜਿੰਮ ਪ੍ਰਦਾਨ ਵਰਗੀਆਂ ਸਕੀਮਾਂ ਵੀ ਬੰਦ ਕਰ ਦਿੱਤੀਆਂ।

ਸਰਦਾਰ ਬਾਦਲ ਨੇ ਅਕਾਲੀ ਦਲ ਤੇ ਬਸਪਾ ਗਠਜੋੜ ਦੇ 13 ਨੁਕਾਤੀ ਏਜੰਡੇ ਦੀ ਗੱਲ ਕਰਦਿਆਂ ਕਿਹਾ ਕਿ ਪਰਿਵਾਰਾਂ ਦੀ ਅਗਵਾਈ ਕਰ ਰਹੀਆਂ ਨੀਲਾ ਕਾਰਡ ਧਾਰਕ ਸਾਰੀਆਂ ਮਹਿਲਾਵਾਂ ਨੂੰ ਮਾਤਾ ਖੀਵੀ ਸਕੀਮ ਤਹਿਤ ਹਰ ਮਹੀਨੇ 2 ਹਜ਼ਾਰ ਰੁਪਏ ਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵਿਦਿਆਰਥੀਆਂ ਦੀ ਅਗਲੇਰੀ ਪੜ੍ਹਾਈ ਵਾਸਤੇ 10 ਲੱਖ ਰੁਪਏ ਦਾ ਸਟੂਡੈਂਟ ਲੋਨ ਪ੍ਰਦਾਨ ਕੀਤਾ ਜਾਵੇਗਾ। ਉਹਨਾਂ ਇਹ ਵੀ ਐਲਾਨ ਕੀਤਾ Ç ਵਪਾਰੀਆਂ ਲਈ 10 ਲੱਖ ਰੁਪਏ ਦਾ ਜੀਵਨ, ਸਿਹਤ ਤੇ ਅਗਜ਼ਨੀ ਤੋਂ ਬਚਾਅ ਲਈ ਬੀਮਾ ਕੀਤਾ ਜਾਵੇਗਾ ਤੇ ਸੂਬੇ ਵਿਚ ਸਾਰੇ ਪਰਿਵਾਰਾਂ ਲਈ 10 ਲੱਖ ਰੁਪਏ ਦੀ ਸਿਹਤ ਬੀਮਾ ਸਕੀਮ ਲਾਗੂ ਹੋਵੇਗੀ। ਉਹਨਾਂ ਇਹ ਵੀ ਐਲਾਨ ਕੀਤਾ ਕਿ ਨੌਜਵਾਨ ਉਦਮੀਆਂ ਨੂੰ 5 ਲੱਖ ਰੁਪਏ ਦਾ ਵਿਆਜ਼ ਮੁਕਤ ਕਰਜ਼ਾ ਪ੍ਰਦਾਨ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਦੋ ਰੈਲੀਆਂ ਵਿਚ ਪਹੁੰਚਣ ’ਤੇ ਪਾਰਟੀ ਪ੍ਰਧਾਨ ਦਾ ਮੋਟਰ ਸਾਈਕਲਾਂ ’ਤੇ ਸਵਾਰ ਨੌਜਵਾਨਾਂ ਨੇ ਨਿੱਘਾ ਸਵਾਗਤ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...