Friday, April 26, 2024

ਵਾਹਿਗੁਰੂ

spot_img
spot_img

ਕੇਂਦਰ ਸਰਕਾਰ ਅਤੇ ਵਿਦੇਸ਼ੀ ਕੰਪਨੀਆਂ ਦੇ ਸਹਿਯੋਗ ਨਾਲ ਅੰਮ੍ਰਿਤਸਰ ਵਿੱਚ ਚੰਗੀ ਕਿੱਤਾਮੁਖੀ ਸਿੱਖਿਆ ਪ੍ਰਦਾਨ ਕਰਾਂਗੇ: ਤਰਨਜੀਤ ਸਿੰਘ ਸੰਧੂ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, ਮਾਰਚ 28, 2024

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਨਵੀਂ ਪੀੜੀ ਦੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਸਿੱਖਿਆ ਖੇਤਰ ਵਿੱਚ ਵੱਡੀਆਂ ਤਬਦੀਲੀਆਂ ਲਿਆਉਣ ’ਤੇ ਜ਼ੋਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਹੁਣ ਸਮਾਂ ਬਦਲ ਗਿਆ ਹੈ, ਸਿਰਫ਼ ਡਿੱਗਰੀ ਹਾਸਲ ਕਰਨ ਨਾਲ ਨੌਕਰੀ ਅਤੇ ਰੁਜ਼ਗਾਰ ਸੰਭਵ ਨਹੀਂ ਹੈ। ਸਮੇਂ ਦੇ ਨਾਲ ਤਾਲਮੇਲ ਰੱਖਣ ਲਈ ਹੁਨਰ ਅਤੇ ਕਿੱਤਾਮੁਖੀ ਸਿੱਖਿਆ ‘ਤੇ ਵਧੇਰੇ ਧਿਆਨ ਦਿੱਤਾ ਜਾਵੇਗਾ।

ਬੱਚਿਆਂ ਨੂੰ ਪੇਸ਼ੇਵਰ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ।

ਸਰਦਾਰ ਤਰਨਜੀਤ ਸਿੰਘ ਸੰਧੂ ਨਿਸ਼ਕਾਮ ਸੇਵਾ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੇ ਇਨਾਮ ਵੰਡ ਸਮਾਰੋਹ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਅਤੇ ਵਿਦਿਆਰਥੀਆਂ ਨਾਲ ਕੁਝ ਸਮਾਂ ਬਿਤਾਇਆ। ਉਨ੍ਹਾਂ ਜੀਵਨ ਵਿੱਚ ਸਾਰਥਕ ਕਰਨ ਲਈ ਬਚਿਆਂ ਨੂੰ ਪ੍ਰੇਰਿਤ ਕੀਤਾ।

ਸਰਦਾਰ ਸੰਧੂ ਨੇ ਸਰਦਾਰਾ ਸਿੰਘ ਦੀ ਸਰਕਾਰੀ ਨੌਕਰੀ ਛੱਡ ਕੇ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਦਾ ਭਵਿੱਖ ਬਣਾਉਣ ਲਈ ਕੰਮ ਕਰਨ ਲਈ ਸ਼ਲਾਘਾ ਕੀਤੀ।

ਜੋ ਕਿ ਪਿਛਲੇ 20 ਸਾਲਾਂ ਤੋਂ ਕਿਤਾਬਾਂ, ਵਰਦੀਆਂ ਅਤੇ ਮੁਫ਼ਤ ਸਿੱਖਿਆ ਦੇ ਕੇ ਨਿਰਸਵਾਰਥ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਾਡਾ ਫ਼ਰਜ਼ ਬਣਦਾ ਹੈ ਕਿ ਗ਼ਰੀਬ ਬੱਚਿਆਂ ਨੂੰ ਵੀ ਵਧੀਆ ਸਿੱਖਿਆ ਦਾ ਅਧਿਕਾਰ ਮਿਲੇ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੋਂ ਇਲਾਵਾ ਉਹ ਵਿਦੇਸ਼ੀ ਸੰਸਥਾਵਾਂ ਅਤੇ ਅਮਰੀਕਾ ਵਿੱਚ ਵਸੇ ਭਾਰਤੀ ਪ੍ਰਵਾਸੀਆਂ ਤੋਂ ਅਜਿਹੇ ਸਕੂਲਾਂ ਲਈ ਹਰ ਸੰਭਵ ਵਿੱਤੀ ਮਦਦ ਲੈ ਕੇ ਆਉਣਗੇ।

ਤਰਨਜੀਤ ਸਿੰਘ ਸੰਧੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਦਸ ਸਾਲਾਂ ਵਿੱਚ ਭਾਰਤ-ਅਮਰੀਕਾ ਸਬੰਧਾਂ ਨੇ ਮਜ਼ਬੂਤ ਭਾਈਵਾਲੀ ਦਾ ਰੂਪ ਧਾਰ ਲਿਆ ਹੈ।

ਭਾਰਤ ਨੇ ਆਪਣੇ ਆਪ ਨੂੰ ਵਿਸ਼ਵ ਸ਼ਕਤੀ ਵਜੋਂ ਸਥਾਪਿਤ ਕੀਤਾ ਹੈ। ਅਤੇ ਕੁਝ ਸਾਲਾਂ ਵਿੱਚ ਭਾਰਤ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਜਾਵੇਗਾ।

ਉਨ੍ਹਾਂ ਕਿਹਾ ਕਿ ਅਸੀਂ ਆਪਣੇ ਅੰਮ੍ਰਿਤਸਰ ਅਤੇ ਪੰਜਾਬ ਨੂੰ ਤਰੱਕੀ ਅਤੇ ਖ਼ੁਸ਼ਹਾਲੀ ਵੱਲ ਲੈ ਕੇ ਜਾਵਾਂਗੇ। ਪੰਜਾਬੀ ਨੌਜਵਾਨਾਂ ਵਿੱਚ ਸਮਰੱਥਾ ਹੈ, ਉਨ੍ਹਾਂ ਨੂੰ ਆਪਣੀ ਸੋਚ ਬਦਲਣ ਅਤੇ ਉਨ੍ਹਾਂ ਨੂੰ ਸੇਧ ਦੇਣ ਦੀ ਲੋੜ ਹੈ। ਸਾਨੂੰ ਆਪਣੀ ਸਿੱਖਿਆ ਵਿੱਚ ਹੁਨਰ ਨੂੰ ਪਹਿਲ ਦੇਣੀ ਹੋਵੇਗੀ।

ਨੌਜਵਾਨਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ ਕਿ ਵਿਦੇਸ਼ ਜਾਣ ਦੀ ਕਾਹਲੀ ਜਲਦੀ ਖ਼ਤਮ ਹੋਣ ਵਾਲੀ ਹੈ। ਕਿਉਂਕਿ ਭਾਰਤੀ ਅਰਥਵਿਵਸਥਾ ਇੱਕ ਬੇਮਿਸਾਲ ਅਤੇ ਕ੍ਰਾਂਤੀਕਾਰੀ ਦੌਰ ਵਿੱਚ ਹੈ। ਸਿਰਫ਼ ਦ੍ਰਿੜ੍ਹ ਇਰਾਦੇ, ਜਾਗਰੂਕਤਾ ਅਤੇ ਸਿੱਖਿਆ ਵਿੱਚ ਤਬਦੀਲੀ ਦੀ ਲੋੜ ਹੈ।

ਹੁਣ ਸਮਾਂ ਪੱਛਮ ਤੋਂ ਪੂਰਬ ਵੱਲ ਵਧ ਰਿਹਾ ਹੈ। ਹੁਣ ਭਾਰਤ ਵਿੱਚ ਨਿਵੇਸ਼ ਆ ਰਿਹਾ ਹੈ ਅਤੇ ਇੱਥੇ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋ ਰਹੇ ਹਨ।

ਇਸ ਵਿੱਚ ਬਹੁਤ ਸੰਭਾਵਨਾਵਾਂ ਹਨ, ਅਸੀਂ ਕੇਂਦਰ ਸਰਕਾਰ ਅਤੇ ਵਿਦੇਸ਼ੀ ਕੰਪਨੀਆਂ ਦੀ ਮਦਦ ਨਾਲ ਭਾਰਤ ਦੇ ਬਾਕੀ ਹਿੱਸਿਆਂ ਵਾਂਗ ਅੰਮ੍ਰਿਤਸਰ, ਪੰਜਾਬ ਵਿੱਚ ਸੱਚਮੁੱਚ ਬਹੁਤ ਵਧੀਆ ਕਿੱਤਾਮੁਖੀ ਸਿੱਖਿਆ ਪ੍ਰਦਾਨ ਕਰ ਸਕਦੇ ਹਾਂ।

ਉਨ੍ਹਾਂ ਕਿਹਾ ਕਿ ਮੇਰਾ ਫੋਕਸ ਬਹੁਤ ਵਿਆਪਕ ਹੈ, ਸ਼ਹਿਰ ਦੇ ਵਿਕਾਸ ਲਈ ਲੋਕਾਂ ਨੂੰ ਨਾਲ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਅਮਰੀਕਾ ਨਾਲ ਭਾਰਤ ਦੇ ਸਬੰਧ ਸੈਮੀਕੰਡਕਟਰਾਂ ਵਰਗੇ ਕਈ ਖੇਤਰਾਂ ਵਿੱਚ ਸਾਂਝੇਦਾਰੀ ਵਿੱਚ ਬਦਲ ਗਏ ਹਨ।

ਸਿੱਖਿਆ ਅਤੇ ਗਿਆਨ ਦੇ ਖੇਤਰ ਵਿੱਚ ਵੀ ਭਾਈਵਾਲੀ ਹੈ, ਭਾਰਤ ਵਿੱਚ ਆਈਆਈਟੀ ਵਿੱਚ ਤਿੰਨ ਸਾਲ ਅਤੇ ਅਮਰੀਕਾ ਵਿੱਚ ਇੱਕ ਸਾਲ ਦਾ ਫ਼ਾਰਮੂਲਾ ਪਹਿਲ ਦੇ ਆਧਾਰ ‘ਤੇ ਸ਼ੁਰੂ ਕੀਤਾ ਜਾ ਰਿਹਾ ਹੈ।

ਇਸੇ ਤਰ੍ਹਾਂ, ਰੱਖਿਆ ਖੇਤਰ ਵਿੱਚ, ਸਾਡੇ ਕੋਲ ਛਜੀਈ ਇੰਜਣਾਂ ਦਾ ਸੰਯੁਕਤ ਉਤਪਾਦਨ ਹੈ।  ਉਸ ਨੇ ਕਿਹਾ “ਮੈਂ ਮਹਿਸੂਸ ਕਰਦਾ ਹਾਂ ਕਿ ਅੰਮ੍ਰਿਤਸਰ, ਜੋ ਮੇਰਾ ਘਰ ਹੈ, ਨੂੰ ਇਸ ਬਿਰਤਾਂਤ ਦਾ ਹਿੱਸਾ ਹੋਣਾ ਚਾਹੀਦਾ ਹੈ,”

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...