Wednesday, May 8, 2024

ਵਾਹਿਗੁਰੂ

spot_img
spot_img

ਕੇਂਦਰ ਸਰਕਾਰ ਦੀਆਂ ਗ਼ਲਤ ਆਰਥਿਕ ਨੀਤੀਆਂ ਕਾਰਨ ਦੇਸ਼ ਭਰ ਵਿੱਚ ਕਰੋੜਾਂ ਲੋਕ ਹੋਏ ਬੇਰੋਜ਼ਗਾਰ: ਸੰਸਦ ਮੈਂਬਰ ਮਨੀਸ਼ ਤਿਵਾੜੀ

- Advertisement -

ਯੈੱਸ ਪੰਜਾਬ
ਜਲੰਧਰ, 14 ਸਤੰਬਰ, 2021 –
ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾਰੀ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਕਾਰਨ ਦੇਸ਼ ਭਰ ਵਿੱਚ ਕਰੋੜਾਂ ਲੋਕ ਬੇਰੋਜ਼ਗਾਰ ਹੋ ਗਏ ਹਨ ਜਦਕਿ ਪ੍ਰਧਾਨ ਮੰਤਰੀ ਸ਼੍ਰੀ ਮਨਮੋਹਨ ਸਿੰਘ ਦੀ ਅਗਵਾਈ ਵਿੱਚ ਯੂ.ਪੀ.ਏ. ਸਰਕਾਰ ਵੱਲੋਂ ਆਪਣੇ ਦਸ ਸਾਲਾਂ ਦੇ ਕਾਰਜਕਾਲ ਵਿੱਚ 27 ਕਰੋੜ ਲੋਕਾਂ ਨੂੰ ਗਰੀਬੀ ਰੇਖਾ ਤੋਂ ਉਪਰ ਉਠਾਇਆ ਗਿਆ ਸੀ ਪਰ ਐਨ.ਡੀ.ਏ. ਦੇ ਕਾਰਜਕਾਲ ਵਿੱਚ ਲੋਕ ਦੁਬਾਰਾ ਗਰੀਬੀ ਦੇ ਦਲਦਲ ਵਿੱਚ ਫਸ ਗਏ ਹਨ ਅਤੇ ਮੱਧ ਵਰਗ ਬਹੁਤ ਜ਼ਿਆਦਾ ਪ੍ਰਭਾਵਿਤ ਹੋਇਆ ਹੈ।

ਨੋਟਬੰਦੀ ਅਤੇ ਜੀ.ਐਸ.ਟੀ. ਨੂੰ ਗਲਤ ਤਰੀਕੇ ਨਾਲ ਲਾਗੂ ਕਰਨ ਕਰਕੇ ਦੇਸ਼ ਦੀ ਅਰਥ ਵਿਵਸਥਾ ਬੁਰੀ ਤਰ੍ਹਾਂ ਡਗਮਗਾ ਗਈ ਹੈ, ਜਿਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਮਨੀਸ਼ ਤਿਵਾਰੀ ਮੰਗਲਵਾਰ ਨੂੰ ਜਲੰਧਰ ਦੇ ਸਰਕਟ ਹਾਊਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਪੈਟਰੋਲ ਦੀ ਕੀਮਤ 100 ਰੁਪਏ ਤੋਂ ਜ਼ਿਆਦਾ ਹੈ ਅਤੇ ਡੀਜ਼ਲ 90 ਰੁਪਏ ਤੋਂ ਵੱਧ ਭਾਅ ‘ਤੇ ਵਿਕ ਰਿਹਾ ਹੈ। ਕੇਂਦਰ ਸਰਕਾਰ ਨੇ ਪੈਟਰੋਲ-ਡੀਜ਼ਲ ‘ਤੇ ਲੱਗਣ ਵਾਲੇ ਟੈਕਸ ਤੋਂ ਕਰੀਬ 25 ਲੱਖ ਕਰੋੜ ਰੁਪਏ ਦਾ ਮਾਲੀਆ ਇਕੱਠਾ ਕੀਤਾ ਹੈ, ਜਿਸ ਵਿੱਚੋਂ 68 ਫੀਸਦੀ ਕੁਲੈਕਸ਼ਨ ਬਤੌਰ ਸੈੱਸ ਹੋਈ ਹੈ ਪਰ ਇਹ ਪੈਸਾ ਸੂਬਿਆਂ ਤੱਕ ਨਹੀਂ ਪਹੁੰਚਿਆ।

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਦੇ ਨਾਲ ਕੇਂਦਰ ਵੱਲੋਂ ਜੋ ਮਤਰੇਆ ਸਲੂਕ ਕੀਤਾ ਗਿਆ ਹੈ, ਉਸ ਨਾਲ ਪੰਜਾਬ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ। ਪੰਜਾਬ ਦੇ ਆਰ.ਡੀ.ਐਫ. ਦੇ ਪੈਸੇ ਹੋਣ ਜਾਂ ਫਿਰ ਜੀ.ਐਸ.ਟੀ. ਕੰਪਨਸੇਸ਼ਨ ਹੋਵੇ, ਹਰ ਜਗ੍ਹਾ ਮਤਰੇਆ ਸਲੂਕ ਕੀਤਾ ਗਿਆ ਹੈ। ਹੁਣ ਕਾਲੇ ਕਾਨੂੰਨ ਪਾਸ ਕਰ ਕੇ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

ਜਦਕਿ ਸਰਹੱਦੀ ਸੂਬਾ ਹੋਣ ਦੇ ਚੱਲਦਿਆਂ ਪੰਜਾਬ ਨੂੰ ਸਭ ਤੋਂ ਜ਼ਿਆਦਾ ਚੁਣੌਤੀਆਂ ਦਰਪੇਸ਼ ਹਨ, ਜਿਥੇ ਪਾਕਿਸਤਾਨ ਤੋਂ ਡਰੋਨ ਰਾਹੀਂ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਲਗਾਤਾਰ ਤਸਕਰੀ ਹੋ ਰਹੀ ਹੈ। ਅਜਿਹੇ ਵਿੱਚ ਕੇਂਦਰ ਦਾ ਇਹ ਰਵੱਈਆ ਖਤਰਨਾਕ ਸਾਬਤ ਹੋ ਸਕਦਾ ਹੈ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਿੱਚ ਇਨ੍ਹਾਂ ਚੁਣੌਤੀਆਂ ਨਾਲ ਉਚਿਤ ਢੰਗ ਨਾਲ ਨਜਿੱਠਿਆ ਗਿਆ ਅਤੇ ਕੋਰੋਨਾ ਵਾਇਰਸ ਮਹਾਮਾਰੀ ਨਾਲ ਮੁਕਾਬਲਾ ਕਰਨਾ ਕੈਪਟਨ ਸਰਕਾਰ ਦੀ ਕਾਰਜਕੁਸ਼ਲਤਾ ਨੂੰ ਦਰਸਾਉਂਦਾ ਹੈ।

ਮਨੀਸ਼ ਤਿਵਾਰੀ ਨੇ ਕਿਹਾ ਕਿ ਖੇਤੀ ਕਾਨੂੰਨਾਂ ਦਾ ਸਭ ਤੋਂ ਪਹਿਲਾਂ ਵਿਰੋਧ ਵੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਕੀਤਾ ਸੀ ਅਤੇ ਵਿਧਾਨ ਸਭਾ ਵਿੱਚ ਇਨ੍ਹਾਂ ਕਾਨੂੰਨਾਂ ਖਿਲਾਫ਼ ਕਾਨੂੰਨ ਵੀ ਪਾਸ ਕੀਤਾ ਗਿਆ ਸੀ।

ਇਸ ਤੋਂ ਇਲਾਵਾ ਦਿੱਲੀ ਜਾ ਕੇ ਧਰਨਾ ਵੀ ਲਗਾਇਆ ਸੀ ਅਤੇ ਰਾਸ਼ਟਰਪਤੀ ਨਾਲ ਮੁਲਾਕਾਤ ਵੀ ਕੀਤੀ ਸੀ। ਜਦਕਿ ਹਰਸਿਮਰਤ ਕੌਰ ਬਾਦਲ ਉਸ ਕੇਂਦਰੀ ਕੈਬਨਿਟ ਦਾ ਹਿੱਸਾ ਸੀ, ਜਿਸ ਵਿੱਚ ਸਭ ਤੋਂ ਪਹਿਲਾਂ ਇਹ ਕਾਨੂੰਨ ਪਾਸ ਕੀਤੇ ਗਏ ਅਤੇ ਉਹ ਅਜੇ ਤੱਕ ਇਹ ਗੱਲ ਨਹੀਂ ਦੱਸ ਸਕੀ ਕਿ ਕੀ ਉਨ੍ਹਾਂ ਕੈਬਨਿਟ ਦੀ ਮੀਟਿੰਗ ਵਿੱਚ ਇਸ ਕਾਨੂੰਨ ਖਿਲਾਫ਼ ਕੋਈ ਇਤਰਾਜ਼ ਦਰਜ ਕਰਵਾਇਆ ਸੀ ਜਾਂ ਨਹੀਂ।

ਸੰਸਦ ਮੈਂਬਰ ਮਨੀਸ਼ ਤਿਵਾਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹੀ ਪੰਜਾਬ ਦੇ ਸੱਚੇ ਹਿਤੈਸ਼ੀ ਹਨ। ਇਸ ਲਈ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਲੋਕਾਂ ਨੂੰ 2022 ਵਿੱਚ ਮੁੜ ਕਾਂਗਰਸ ਦੀ ਸਰਕਾਰ ਬਣਾਉਣੀ ਚਾਹੀਦੀ ਹੈ। ਇਸ ਮੌਕੇ ਵਿਧਾਇਕ ਰਾਜਿੰਦਰ ਬੇਰੀ, ਮੇਅਰ ਜਗਦੀਸ਼ ਰਾਜ ਰਾਜਾ,ਪਵਨ ਦੀਵਾਨ ਚੇਅਰਮੈਨ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ, ਧਰਮਿੰਦਰ ਰਾਣਾ ਅਤੇ ਹੋਰ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,140FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...