Saturday, April 20, 2024

ਵਾਹਿਗੁਰੂ

spot_img
spot_img

ਕੇਂਦਰ ਸਰਕਾਰ ਦੇ ਏਜੰਡੇ ਵਿੱਚ ਨਹੀਂ ਹੈ ਰਾਸ਼ਟਰੀ ਏਕਤਾ ਕੌਂਸਲ? ਮੋਦੀ ਸਰਕਾਰ ਬਣਨ ਤੋਂ ਬਾਅਦ ਨਹੀਂ ਹੋਈ ਇਕ ਵੀ ਮੀਟਿੰਗ

- Advertisement -

ਯੈੱਸ ਪੰਜਾਬ
ਨਵਾਂਸ਼ਹਿਰ 23 ਜਨਵਰੀ 2021:
ਰਾਸ਼ਟਰੀ ਏਕਤਾ ਕੌਂਸਲ ਸ਼ਾਇਦ ਮੋਦੀ ਸਰਕਾਰ ਦੇ ਏਜੰਡੇ ‘ਚੋਂ ਵੀ ਗਾਇਬ ਹੋ ਗਈ ਹੈ।ਸਰਕਾਰ ਦੇ ਅਧਿਕਾਰੀਆਂ ਨੂੰ ਹੁਣ ਇਹ ਵੀ ਪਤਾ ਨਹੀਂ ਲੱਗ ਰਿਹਾ ਕਿ ਰਾਸ਼ਟਰੀ ਏਕਤਾ ਲਈ ਅਧਿਕਾਰਤ ਤੌਰ ‘ਤੇ ਯਤਨ ਕਰਨ ਦੀ ਕਿਸ ਵਿਭਾਗ ਜਾਂ ਦਫਤਰ ਦੀ ਜ਼ਿੰਮੇਵਾਰੀ ਹੈ।ਗ੍ਰਹਿ ਮੰਤਰਾਲੇ ਵਲੋਂ ਆਰ.ਟੀ.ਆਈ. ਐਕਟ ਤਹਿਤ ਪ੍ਰਧਾਨ ਮੰਤਰੀ ਦਫਤਰ ਨੂੰ ਭੇਜਿਆ ਪੱਤਰ ਪ੍ਰਧਾਨ ਮੰਤਰੀ ਦਫਤਰ ਨੇ ਮੁੜ ਗ੍ਰਹਿ ਮੰਤਰਾਲੇ ਨੂੰ ਹੀ ਭੇਜ ਦਿੱਤਾ ਹੈ।

ਪੰਜਾਬ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨਾਲ ਸਬੰਧਤ ਆਰ.ਟੀ.ਆਈ. ਐਕਟਿਵਿਸਟ ਪਰਵਿੰਦਰ ਸਿੰਘ ਕਿੱਤਣਾ ਨੇ ਮਿਤੀ 1 ਅਕਤੂਬਰ 2020 ਨੂੰ ਕੇਂਦਰ ਸਰਕਾਰ ਤੇ ਗ੍ਰਹਿ ਮੰਤਰਾਲੇ ਨੂੰ ਆਰ.ਟੀ.ਆਈ. ਤਹਿਤ ਪੱਤਰ ਭੇਜ ਕੇ ਪੁੱਛਿਆ ਸੀ ਕਿ ਕੀ ਰਾਸ਼ਟਰੀ ਏਕਤਾ ਕੌਂਸਲ ਕੰਮ ਕਰਦੀ ਹੈ ਜਾਂ ਨਹੀਂ।ਜੇਕਰ ਇਹ ਕੰਮ ਨਹੀਂ ਕਰਦੀ ਜਾਂ ਬੰਦ ਕਰ ਦਿੱਤੀ ਗਈ ਹੋਵੇ ਤਾਂ ਇਸ ਸਬੰਧੀ ਹੁਕਮ/ਨੋਟੀਫਿਕੇਸ਼ਨ ਜਾਂ ਮਤੇ ਨਾਲ ਸਬੰਧਤ ਕਾਗਜ਼ਾਤ ਦੀਆਂ ਕਾਪੀਆਂ ਦੀ ਮੰਗ ਕੀਤੀ ਗਈ ਸੀ।

ਮਿਤੀ 22 ਅਕਤੂਬਰ 2020 ਨੂੰ ਗ੍ਰਹਿ ਮੰਤਰਾਲੇ ਨੇ ਇਹ ਪੱਤਰ ਪ੍ਰਧਾਨ ਮੰਤਰੀ ਦਫਤਰ ਨੂੰ ਭੇਜ ਦਿੱਤਾ ਤਾਂ ਜੋ ਉਹ ਦਫਤਰ ਇਹ ਜਾਣਕਾਰੀ ਉਪਲੱਬਧ ਕਰਵਾ ਸਕੇ।ਜਦਕਿ ਹੁਣ ਤੱਕ ਰਾਸ਼ਟਰੀ ਏਕਤਾ ਕੌਂਸਲ ਨਾਲ ਸਬੰਧਤ ਹਰ ਜਾਣਕਾਰੀ ਗi੍ਰਹ ਮੰਤਰਾਲੇ ਵਲੋਂ ਹੀ ਦਿੱਤੀ ਜਾਂਦੀ ਸੀ।ਲiੇਕਨ ਹੁਣ ਤਿੰਨ ਮਹੀਨੇ ਬਾਅਦ ਪ੍ਰਧਾਨ ਮੰਤਰੀ ਦਫਤਰ ਨੇ ਇਹ ਪੱਤਰ ਮੁੜ ਗ੍ਰਹਿ ਮੰਤਰਾਲੇ ਨੂੰ ਇਹ ਕਹਿ ਕੇ ਭੇਜ ਦਿੱਤਾ ਹੈ ਕਿ ਗ੍ਰਹਿ ਮੰਤਰਾਲਾ ਹੀ ਰਾਸ਼ਟਰੀ ਏਕਤਾ ਸਬੰਧੀ ਨੋਡਲ ਏਜੰਸੀ ਹੈ।

ਆਰ.ਟੀ.ਆਈ ਤਹਿਤ ਇਹ ਵੀ ਪੁੱਛਿਆ ਗਿਆ ਸੀ ਕਿ ਜੇਕਰ ਰਾਸ਼ਟਰੀ ਏਕਤਾ ਕੌਂਸਲ ਬੰਦ ਕਰ ਦਿੱਤੀ ਗਈ ਹੈ ਤਾਂ ਕਿਹੜਾ ਅਦਾਰਾ ਰਾਸ਼ਟਰੀ ਏਕਤਾ ਨੂੰ ਉਤਸ਼ਾਹਤ ਕਰਨ ਲਈ ਕੰਮ ਕਰ ਰਿਹਾ ਹੈ ਤੇ ਇਸ ਨਾਲ ਸਬੰਧਤ ਕਾਗਜ਼ਾਤ ਦੀਆਂ ਕਾਪੀਆਂ ਦੀ ਵੀ ਮੰਗ ਕੀਤੀ ਗਈ ਸੀ।

ਇਸ ਤੋਂ ਇਲਾਵਾ ਰਾਸ਼ਟਰੀ ਏਕਤਾ ਮਜ਼ਬੂਤ ਕਰਨ ਲਈ ਮੋਦੀ ਸਰਕਾਰ ਦੁਆਰਾ ਚੁੱਕੇ ਗਏ ਕਦਮਾਂ ਦੀ ਵੀ ਜਾਣਕਾਰੀ ਮੰਗੀ ਗਈ ਸੀ।ਇਥੇ ਦੱਸਣਯੋਗ ਹੈ ਕਿ ਮਿਤੀ 10/01/2018 ਨੂੰ ਆਰ.ਟੀ.ਆਈ. ਐਕਟ ਤਹਿਤ ਹੀ ਗ੍ਰਹਿ ਮੰਤਰਾਲੇ ਨੇ ਇਸੇ ਐਕਟਿਵਿਸਟ ਨੂੰ ਦੱਸਿਆ ਸੀ ਕਿ ਰਾਸ਼ਟਰੀ ਏਕਤਾ ਕੌਂਸਲ ਦਾ ਪੁਨਰਗਠਨ ਸਰਕਾਰ ਦੇ ਵਿਚਾਰ ਅਧੀਨ ਹੈ।

ਵਰਣਨਯੋਗ ਹੈ ਕਿ ਪੰਡਿਤ ਜਵਾਹਰ ਲਾਲ ਨਹਿਰੂ ਨੇ 1961 ਵਿੱਚ ਰਾਸ਼ਟਰੀ ਏਕਤਾ ਕੌਂਸਲ ਦਾ ਗਠਨ ਕੀਤਾ ਸੀ ਤੇ ਉਸੇ ਸਾਲ ਇਸਦੀ ਪਹਿਲੀ ਮੀਟਿੰਗ ਹੋਈ ਸੀ।ਕੌਂਸਲ ਦੇ ਗਠਨ ਦਾ ਮਕਸਦ ਦੇਸ਼ ਵਿਚ ਵੱਖ ਵੱਖ ਫਿਰਕਿਆਂ, ਜਾਤੀਆਂ, ਖਿੱਤਿਆਂ ਅਤੇ ਭਾਸ਼ਾਵਾਂ ਨਾਲ ਸਬੰਧਤ ਸਮੱਸਿਆਵਾਂ ਦਾ ਹੱਲ ਕਰਨਾ ਸੀ।ਇਸ ਕੌਂਸਲ ਦੀ ਸੋਲ੍ਹਵੀਂ ਤੇ ਹੁਣ ਤੱਕ ਦੀ ਆਖਰੀ ਮੀਟਿੰਗ 2013 ਵਿੱਚ ਹੋਈ ਸੀ।

ਮੋਦੀ ਸਰਕਾਰ ਸੱਤਾ ਵਿੱਚ ਆਉਣ ਤੋਂ ਬਾਅਦ ਇਸਦੀ ਇਕ ਵੀ ਮੀਟਿੰਗ ਨਹੀਂ ਹੋਈ।ਦਿਲਚਸਪ ਗੱਲ ਇਹ ਹੈ ਕਿ 2008 ਵਿਚ ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਹੁਣ ਕੇਂਦਰੀ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਕਿਹਾ ਸੀ ,”…ਇਸ ਕੌਂਸਲ ਦੀ ਮੀਟਿੰਗ ਬਹੁਤ ਮਹੱਤਵਪੂਰਨ ਹੈ ਅਤੇ ਪੂਰੇ ਦੇਸ਼ ਦੀ ਨਿਗ੍ਹਾ ਇਸ ਮੀਟਿੰਗ ‘ਤੇ ਹੁੰਦੀ ਹੈ।

ਸਰਕਾਰ ਇਸ ਮੀਟਿੰਗ ਲਈ ਇੰਨੀ ਗੰਭੀਰ ਨਹੀਂ ਜਿੰਨਾ ਹੋਣਾ ਚਾਹੀਦਾ ਹੈ।…” ਪ੍ਰਧਾਨ ਮੰਤਰੀ, ਮੰਤਰੀ ਸਹਿਬਾਨ, ਰਾਜਾਂ ਦੇ ਮੁੱਖ ਮੰਤਰੀ, ਸਾਰੀਆਂ ਪ੍ਰਮੁੱਖ ਪਾਰਟੀਆਂ ਦੇ ਮੁਖੀ ਅਤੇ ਦੇਸ਼ ਦੀਆਂ ਕਈ ਨਾਮਵਰ ਸਖਸ਼ੀਅਤਾਂ ਨੂੰ ਬਤੌਰ ਮੈਂਬਰ ਇਸ ਕੌਂਸਲ ਵਿਚ ਸ਼ਾਮਿਲ ਕੀਤਾ ਜਾਂਦਾ ਹੈ।

ਪਰਵਿੰਦਰ ਸਿੰਘ ਕਿੱਤਣਾ ਦਾ ਕਹਿਣਾ ਹੈ ਕਿ ਉਹਨਾਂ ਦੇ ਸਾਥੀਆਂ ਵਲੋਂ ਰਾਸ਼ਟਰੀ ਏਕਤਾ ਕੌਂਸਲ ਦੇ ਪੁਨਰਗਠਨ ਸਬੰਧੀ ਕਨੂੰਨੀ ਚਾਰਾਜੋਈ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...