Friday, April 26, 2024

ਵਾਹਿਗੁਰੂ

spot_img
spot_img

ਕੇਂਦਰ ਸਰਕਾਰ ਮੀਂਹ ਕਾਰਨ ਹੋਏ ਫ਼ਸਲਾਂ ਦੇ ਭਾਰੀ ਨੁਕਸਾਨ ਨੂੰ ‘ਕੌਮੀ ਨੁਕਸਾਨ’ ਐਲਾਨ ਕੇ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਵੇ: ਬਲਬੀਰ ਸਿੰਘ ਰਾਜੇਵਾਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਅਕਤੂਬਰ, 2021 (ਦਲਜੀਤ ਕੌਰ ਭਵਾਨੀਗੜ੍ਹ)
ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਬੀ.ਕੇ.ਯੂ. ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਸਮੇਤ ਉੱਤਰੀ ਭਾਰਤ ਵਿਚ ਬੀਤੀ ਰਾਤ ਤੋਂ ਹੋ ਰਹੀ ਭਾਰੀ ਬਰਸਾਤ ਅਤੇ ਗੜੇਮਾਰੀ ਨਾਲ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਨੂੰ ਕਿਸਾਨਾਂ ਦੀ ਤਬਾਹੀ ਦੱਸਦਿਆ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਇਸ ਨੂੰ ‘ਕੌਮੀ ਨੁਕਸਾਨ’ ਐਲਾਨਦੇ ਹੋਏ ਰਾਹਤ ਪੈਕੇਜ ਦਾ ਤੁਰੰਤ ਐਲਾਨ ਕਰੇ।

ਉਨ੍ਹਾਂ ਆਖਿਆ ਕਿ ਪੰਜਾਬ ’ਚ ਝੋਨੇ ਦੀ ਕੁੱਲ ਪੈਦਾਵਾਰ ਕਰੀਬ 185 ਲੱਖ ਮੀਟ੍ਰਿਕ ਟਨ ਫ਼ਸਲ ਵਿਚੋਂ ਸਿਰਫ ਤੀਜਾ ਹਿੱਸਾ 65 ਲੱਖ ਮੀਟ੍ਰਿਕ ਟਨ ਫ਼ਸਲ ਦੀ ਹੀ ਖਰੀਦ ਹੋਈ ਹੈ, ਜਦਕਿ ਖੇਤਾਂ ਵਿਚ ਪੱਕ ਕੇ ਤਿਆਰ ਖੜੀ ਕਰੀਬ 120 ਲੱਖ ਮੀਟ੍ਰਿਕ ਟਨ ਫਸਲ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ।

ਉਨ੍ਹਾਂ ਦੱਸਿਆ ਕਿ ਸੂਬੇ ਵਿਚ ਭਾਰੀ ਬਰਸਾਤ ਦੇ ਨਾਲ-ਨਾਲ ਹੋਈ ਗੜੇਮਾਰੀ ਨੇ ਫ਼ਸਲਾਂ ਨੂੰ ਝੰਬ ਕੇ ਰੱਖ ਦਿੱਤਾ ਹੈ ਤੇ ਤਿਆਰ ਖੜੀਆਂ ਫ਼ਸਲਾਂ ਡਿੱਗਣ ਕਾਰਨ 100 ਫੀਸਦੀ ਨੁਕਸਾਨੀਆਂ ਗਈਆਂ ਹਨ। ਜਿਸ ਨਾਲ ਕਿਸਾਨਾਂ ਦਾ ਪ੍ਰਤੀ ਏਕੜ 60 ਹਜ਼ਾਰ ਰੁਪਏ ਦੀ ਫ਼ਸਲ ਦਾ ਵੱਡਾ ਨੁਕਸਾਨ ਹੋਇਆ ਹੈ।

ਸ੍ਰੀ ਰਾਜੇਵਾਲ ਨੇ ਇਸ ਨੁਕਸਾਨ ਨੂੰ ਕਿਸਾਨਾਂ ਲਈ ਵੱਡੀ ਤਬਾਹੀ ਦੱਸਦਿਆ ਕਿਹਾ ਕਿ ਦੇਸ਼ ਲਈ ਅੰਨ ਦੀ ਪੈਦਾਵਾਰ ਕਰਨ ਵਾਲੇ ਕਿਸਾਨਾਂ ਨੂੰ ਬਚਾਉਣ ਲਈ ਕੇਂਦਰ ਸਰਕਾਰ ਨੂੰ ਤੁਰੰਤ ਕੁਦਰਤੀ ਆਫ਼ਤ ਫੰਡ ਦੇ ਪੁਰਾਣੇ ਪੈਮਾਨੇ ਵਿਚ ਤਬਦੀਲੀ ਕਰਕੇ ਪ੍ਰਤੀ ਏਕੜ ਨੁਕਸਾਨ ਦੀ ਰਾਸ਼ੀ 12 ਹਜ਼ਾਰ ਰੁਪਏ ਤੋਂ ਵਧਾ ਕੇ 60 ਹਜ਼ਾਰ ਰੁਪਏ ਪ੍ਰਤੀ ਏਕੜ ਕਰਨ ਤੋਂ ਇਲਾਵਾ ਕਿਸਾਨਾਂ ਲਈ ਰਾਹਤ ਪੈਕੇਜ ਦਾ ਐਲਾਨ ਵੀ ਕਰਨਾ ਚਾਹੀਦਾ ਹੈ।

ਉਨ੍ਹਾਂ ਇਸ ਮੌਕੇ ਇਹ ਮੰਗ ਵੀ ਕੀਤੀ ਕਿ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨਾਂ ਪ੍ਰਤੀ ਪੂਰੀ ਤਰ੍ਹਾਂ ਇਮਾਨਦਾਰ ਹੋ ਕੇ ਇਸ ਨੁਕਸਾਨ ਲਈ ਸਪੈਸ਼ਲ ਗਿਰਦਾਵਰੀ ਅਤੇ ਨਾਲੋਂ-ਨਾਲ ਮੁਆਵਜ਼ਾ ਰਾਸ਼ੀ ਦੀ ਵੰਡ ਲਈ ਫ਼ੈਸਲਾ ਲਵੇ।

ਉਨ੍ਹਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਫ਼ਸਲਾਂ ਦੇ ਹੋਏ ਨੁਕਸਾਨ ਦੇ ਵੇਰਵੇ ਦਿੰਦੇ ਹੋਏ ਦੱਸਿਆ ਕਿ ਗੁਰਦਾਸਪੁਰ, ਅ੍ਰੰਮਿਤਸਰ, ਤਰਨਤਾਰਨ, ਬਠਿੰਡਾ, ਸੰਗਰੂਰ, ਮੋਗਾ, ਲੁਧਿਆਣਾ, ਮੁਕਤਸਰ, ਫਤਿਹਗੜ੍ਹ ਸਾਹਿਬ ਆਦਿ ਸਮੇਤ ਲਗਭਗ ਸਾਰੇ ਪਾਸੇ ਹੀ ਵੱਡੇ ਨੁਕਸਾਨ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ।

ਰਾਜੇਵਾਲ ਨੇ ਇਹ ਵੀ ਦੱਸਿਆ ਕਿ ਪੱਕੀਆਂ ਫ਼ਸਲਾਂ ਨੂੰ ਖੇਤਾਂ ਵਿਚ ਖੜੇ ਮੀਂਹ ਦੇ ਪਾਣੀ ਵਿਚੋਂ ਬਾਹਰ ਕੱਢਣ ਲਈ ਵੀ ਕਿਸਾਨਾਂ ਨੂੰ ਹੁਣ ਭਾਰੀ ਜੱਦੋ-ਜਹਿਦ ਕਰਨੀ ਪਵੇਗੀ ਅਤੇ ਹਾਲੇ ਵੀ ਮੌਸਮ ਦੀ ਕਰੋਪੀ ਦਾ ਕੋਈ ਪਤਾ ਨਹੀਂ ਕਿ ਹੋਰ ਕਿੰਨਾ ਨੁਕਸਾਨ ਕਰਦਾ ਹੈ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...